Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਮੌਨਸੂਨ ਤੋਂ ਪਹਿਲਾਂ ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪੱਧਰ, BBMB ਦੀ ਚਿੰਤਾ ਵਧੀ

ਪੰਜਾਬ ਵਿੱਚ ਮੌਨਸੂਨ ਦੀ ਆਮਦ ਤੋਂ ਪਹਿਲਾਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੀ ਚਿੰਤਾ ਵੀ ਵਧ ਗਈ ਹੈ। ਮੌਜੂਦਾ ਸਮੇਂ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1578.07 ਫੁੱਟ ਤੱਕ ਪਹੁੰਚ ਗਿਆ ਹੈ, ਜੋ ਪਿਛਲੇ ਸਾਲ ਇਸੇ ਸਮੇਂ ਦੇ ਮੁਕਾਬਲੇ 21.47 ਫੁੱਟ ਵੱਧ ਹੈ।

ਵਧਦੇ ਜਲ ਪੱਧਰ ਨੂੰ ਦੇਖਦਿਆਂ BBMB ਨੇ ਹਿੱਸੇਦਾਰ ਸੂਬਿਆਂ ਪੰਜਾਬ, ਹਰਿਆਣਾ, ਰਾਜਸਥਾਨ ਅਤੇ ਹੋਰ ਸਬੰਧਤ ਰਾਜਾਂ ਨੂੰ ਆਪਣੇ ਨਿਰਧਾਰਤ ਹਿੱਸੇ ਤੋਂ ਵੱਧ ਪਾਣੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ, ਤਾਂ ਜੋ ਮੌਨਸੂਨ ਤੋਂ ਪਹਿਲਾਂ ਡੈਮ ਵਿੱਚ ਲੋੜੀਂਦੀ ਸਟੋਰੇਜ ਸਮਰੱਥਾ ਬਣਾਈ ਜਾ ਸਕੇ।

BBMB ਦੇ ਚੇਅਰਮੈਨ ਮਨੋਜ ਤ੍ਰਿਪਾਠੀ ਦੀ ਅਗਵਾਈ ਹੇਠ ਟੈਕਨੀਕਲ ਕਮੇਟੀ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਮੌਨਸੂਨ ਤੋਂ ਪਹਿਲਾਂ ਡੈਮਾਂ ਵਿੱਚ ਪਾਣੀ ਦਾ ਪੱਧਰ ਘਟਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਗਿਆ। ਮੀਟਿੰਗ ਦੌਰਾਨ ਮਾਹਿਰਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਮੌਨਸੂਨ ਦੌਰਾਨ ਭਾਰੀ ਮੀਂਹ ਪੈਂਦਾ ਹੈ ਅਤੇ ਪਹਾੜੀ ਖੇਤਰਾਂ ਵਿੱਚ ਪਿਘਲ ਰਹੀ ਬਰਫ਼ ਦਾ ਪਾਣੀ ਵੱਡੀ ਮਾਤਰਾ ਵਿੱਚ ਡੈਮ ਵਿੱਚ ਆਉਂਦਾ ਹੈ, ਤਾਂ ਹੇਠਲੇ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।

BBMB ਨੇ ਕਿਹਾ ਕਿ ਇਸ ਵੇਲੇ ਝੋਨੇ ਦਾ ਸੀਜ਼ਨ ਚੱਲ ਰਿਹਾ ਹੈ, ਇਸ ਲਈ ਪੰਜਾਬ ਅਤੇ ਹਰਿਆਣਾ ਨੂੰ ਆਪਣੇ ਪਾਣੀ ਦੇ ਹਿੱਸੇ ਦੀ ਪੂਰੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਨਾ ਸਿਰਫ਼ ਕਿਸਾਨਾਂ ਨੂੰ ਸਿੰਚਾਈ ਲਈ ਪਾਣੀ ਮਿਲੇਗਾ, ਸਗੋਂ ਗੋਬਿੰਦ ਸਾਗਰ ਝੀਲ ਵਿੱਚ ਵਾਧੂ ਸਟੋਰੇਜ ਸਮਰੱਥਾ ਵੀ ਬਣੇਗੀ।

ਜ਼ਿਕਰਯੋਗ ਹੈ ਕਿ ਪਿਛਲੇ ਸਾਲ ਪੰਜਾਬ ਨੂੰ ਹੜ੍ਹਾਂ ਕਾਰਨ ਭਾਰੀ ਨੁਕਸਾਨ ਝੱਲਣਾ ਪਿਆ ਸੀ। ਇਸੇ ਤਜਰਬੇ ਨੂੰ ਧਿਆਨ ਵਿੱਚ ਰੱਖਦੇ ਹੋਏ BBMB ਇਸ ਵਾਰ ਪਹਿਲਾਂ ਹੀ ਸਾਵਧਾਨੀ ਵਰਤ ਰਿਹਾ ਹੈ। ਬੋਰਡ ਦਾ ਮੰਨਣਾ ਹੈ ਕਿ ਸਮੇਂ ਸਿਰ ਪਾਣੀ ਛੱਡਣਾ ਅਤੇ ਡੈਮਾਂ ਦਾ ਪੱਧਰ ਨਿਯੰਤਰਿਤ ਰੱਖਣਾ ਹੜ੍ਹਾਂ ਦੇ ਖ਼ਤਰੇ ਨੂੰ ਘੱਟ ਕਰਨ ਲਈ ਸਭ ਤੋਂ ਪ੍ਰਭਾਵਸ਼ਾਲੀ ਕਦਮ ਹੈ।

ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿੱਚ ਮੌਨਸੂਨ ਦੀ ਸਰਗਰਮੀ ਵਧਣ ਦੇ ਸੰਕੇਤ ਦਿੱਤੇ ਗਏ ਹਨ। ਅਜਿਹੇ ਵਿੱਚ ਭਾਖੜਾ ਡੈਮ ਦੇ ਜਲ ਪੱਧਰ ‘ਤੇ BBMB ਦੀ ਲਗਾਤਾਰ ਨਜ਼ਰ ਬਣੀ ਹੋਈ ਹੈ ਅਤੇ ਸਥਿਤੀ ਦੇ ਮੁਤਾਬਕ ਅਗਲੇ ਫ਼ੈਸਲੇ ਲਏ ਜਾਣਗੇ।

Leave a Reply

Your email address will not be published. Required fields are marked *