Live Updates
ਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀਪਿਛਲੀਆਂ ਕਾਂਗਰਸ ਅਤੇ ਅਕਾਲੀ ਦਲ-ਭਾਜਪਾ ਸਰਕਾਰਾਂ ਨੇ ਪੰਜਾਬ ਦਾ ਨਹਿਰੀ ਨੈੱਟਵਰਕ ਤਬਾਹ ਕੀਤਾ, ਧਰਤੀ ਹੇਠਲੇ ਪਾਣੀ ਦੇ ਸੰਕਟ ਨੂੰ ਨਜ਼ਰਅੰਦਾਜ਼ ਕੀਤਾ: ਬਲਤੇਜ ਪੰਨੂਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਨਸ਼ਿਆਂ ਤੋਂ 736 ਕਰੋੜ ਕਮਾਉਣ ਵਾਲੇ ਮਜੀਠੀਆ ਨਾਲ ਗਠਜੋੜ ਕਰਕੇ ਪੰਜਾਬ ਨੂੰ ਮੁੜ ਨਸ਼ਿਆਂ ਵਿੱਚ ਡੋਬਣ ਦੀ ਤਿਆਰੀ ਵਿੱਚ ਅਮਿਤ ਸ਼ਾਹ – ਕੇਜਰੀਵਾਲਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਚਿੱਟਾ ਵੇਚ ਕੇ ਅਤੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕਰਕੇ ₹736.96 ਕਰੋੜ ਕਮਾਏ: ਹਰਪਾਲ ਸਿੰਘ ਚੀਮਾਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ₹736.96 ਕਰੋੜ ਦੇ ਵਿੱਤੀ ਨੈੱਟਵਰਕ ਦਾ ਕੀਤਾ ਪਰਦਾਫਾਸ਼, 40,000 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ: ਅਮਨ ਅਰੋੜਾਜਦੋਂ ‘ਚਿੱਟੇ’ ਦੇ ਸੰਕਟ ਦੌਰਾਨ ਪੰਜਾਬ ਦੀ ਜਵਾਨੀ ਸੰਤਾਪ ਹੰਢਾ ਰਹੀ ਸੀ, ਉਦੋਂ ਬਿਕਰਮ ਸਿੰਘ ਮਜੀਠੀਆ ਦੀ ਜਾਇਦਾਦ ਵਧ ਰਹੀ ਸੀ: ਬਲਤੇਜ ਪੰਨੂਕਾਂਗਰਸ ਭਵਨ ਦੇ ਅੰਦਰ ਦਲਿਤ ਕਾਂਗਰਸੀ ਆਗੂ ‘ਤੇ ਹਮਲਾ, ਚਰਨਜੀਤ ਸਿੰਘ ਚੰਨੀ ਜਵਾਬ ਦੇਣ ਕਿ ਉਹ ਦਲਿਤਾਂ ਨਾਲ ਖੜ੍ਹੇ ਹਨ ਜਾਂ ਆਪਣੇ ਕਰੀਬੀ ਨਾਲ: ਜਸਵੀਰ ਸਿੰਘ ਗੜ੍ਹੀ
1 min read

ਭਾਜਪਾ ਦੇ ਸੀਨੀਅਰ ਆਗੂ ਸੁਨੀਲ ਚਾਮ ਅਤੇ ਜਾਰਜ ਸਾਗਰ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਆਮ ਆਦਮੀ ਪਾਰਟੀ (AAP) ਪੰਜਾਬ ਨੂੰ ਬੁੱਧਵਾਰ ਨੂੰ ਵੱਡਾ ਸਿਆਸੀ ਬਲ ਮਿਲਿਆ, ਜਦੋਂ ਫਗਵਾੜਾ ਤੋਂ ਭਾਜਪਾ ਦੇ ਸੀਨੀਅਰ ਆਗੂ ਸੁਨੀਲ ਚਾਮ ਅਤੇ ਜਲੰਧਰ ਤੋਂ ਜਾਰਜ ਸਾਗਰ ਆਪਣੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ AAP ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਪਾਰਟੀ ਦੇ ਜਨਰਲ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਜਲੰਧਰ ਕੈਂਟ ਇੰਚਾਰਜ ਰਾਜਵਿੰਦਰ ਕੌਰ ਥਿਆੜਾ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।

ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਮਜ਼ਬੂਤ ਲਹਿਰ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਗਏ ਲੋਕ-ਪੱਖੀ ਕੰਮਾਂ ਅਤੇ AAP ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਦੂਰਦਰਸ਼ੀ ਸੋਚ ਤੋਂ ਪ੍ਰਭਾਵਿਤ ਹੋ ਕੇ ਹਰ ਵਰਗ ਦੇ ਲੋਕ ਪਾਰਟੀ ਨਾਲ ਜੁੜ ਰਹੇ ਹਨ।

ਅਮਨ ਅਰੋੜਾ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਨੇ ਵੀ ਇਹ ਸਾਬਤ ਕਰ ਦਿੱਤਾ ਹੈ ਕਿ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ‘ਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਰਗੀਆਂ ਪਾਰਟੀਆਂ, ਜੋ ਸ਼ਹਿਰੀ ਖੇਤਰਾਂ ਵਿੱਚ ਆਪਣੇ ਮਜ਼ਬੂਤ ਆਧਾਰ ਦਾ ਦਾਅਵਾ ਕਰਦੀਆਂ ਸਨ, ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ।

ਅਮਨ ਅਰੋੜਾ ਨੇ ਕਿਹਾ ਕਿ ਫਗਵਾੜਾ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸੁਨੀਲ ਚਾਮ ਪਿਛਲੇ 31 ਸਾਲਾਂ ਤੋਂ ਭਾਜਪਾ ਨਾਲ ਜੁੜੇ ਹੋਏ ਸਨ। ਉਨ੍ਹਾਂ ਦਾ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਭਾਜਪਾ ਛੱਡ ਕੇ ਆਪਣੇ ਸੈਂਕੜੇ ਸਮਰਥਕਾਂ ਸਮੇਤ AAP ਵਿੱਚ ਸ਼ਾਮਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ‘ਤੇ ਲਗਾਤਾਰ ਵੱਧ ਰਿਹਾ ਹੈ।

ਉਨ੍ਹਾਂ ਨੇ ਜਲੰਧਰ ਦੇ ਸਾਬਕਾ ਭਾਜਪਾ ਮੰਡਲ ਪ੍ਰਧਾਨ ਜਾਰਜ ਸਾਗਰ ਦਾ ਵੀ ਸਵਾਗਤ ਕੀਤਾ, ਜੋ ਆਪਣੇ ਦਰਜਨਾਂ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਏ। ਅਮਨ ਅਰੋੜਾ ਨੇ ਕਿਹਾ ਕਿ ਜਾਰਜ ਸਾਗਰ ਆਪਣੇ ਇਲਾਕੇ ਵਿੱਚ ਕਾਫ਼ੀ ਪ੍ਰਭਾਵਸ਼ਾਲੀ ਅਤੇ ਸਤਿਕਾਰਯੋਗ ਆਗੂ ਹਨ ਅਤੇ ਉਨ੍ਹਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਦਾ ਸੰਗਠਨ ਹੋਰ ਮਜ਼ਬੂਤ ਹੋਵੇਗਾ।

ਅਮਨ ਅਰੋੜਾ ਨੇ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਪਾਰਟੀ ਦੀ ਤਾਕਤ ਹੋਰ ਵਧੇਗੀ ਅਤੇ ਲੋਕਾਂ ਵਿੱਚ ਪਾਰਟੀ ਦੀ ਪਹੁੰਚ ਹੋਰ ਮਜ਼ਬੂਤ ਹੋਵੇਗੀ। ਉਨ੍ਹਾਂ ਨੇ ਦੀਪਕ ਬਾਲੀ ਅਤੇ ਰਾਜਵਿੰਦਰ ਕੌਰ ਥਿਆੜਾ ਨੂੰ ਵੀ ਇਸ ਸ਼ਮੂਲੀਅਤ ਨੂੰ ਸੰਭਵ ਬਣਾਉਣ ਲਈ ਵਧਾਈ ਦਿੱਤੀ।

ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਸਿਆਸੀ ਪਾਰਟੀਆਂ ਦੇ ਉਹ ਆਗੂ ਅਤੇ ਵਰਕਰ, ਜੋ ਆਪਣੀਆਂ ਪਾਰਟੀਆਂ ਦੀਆਂ ਨੀਤੀਆਂ ਤੋਂ ਨਿਰਾਸ਼ ਹਨ, ਆਮ ਆਦਮੀ ਪਾਰਟੀ ਨਾਲ ਜੁੜਣਗੇ। ਉਨ੍ਹਾਂ ਕਿਹਾ ਕਿ AAP ਇਮਾਨਦਾਰ ਰਾਜਨੀਤੀ, ਚੰਗੇ ਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਰਾਹੀਂ ਪੰਜਾਬ ਨੂੰ ਮੁੜ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਵਚਨਬੱਧ ਹੈ।

ਨਵੇਂ ਸ਼ਾਮਲ ਹੋਏ ਆਗੂਆਂ ਨੇ ਵੀ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਪੰਜਾਬ ਦੇ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *