Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਗੀਤ ‘ਰੀਲ’ ਨੂੰ ਲੈ ਕੇ ਵਿਵਾਦਾਂ ‘ਚ ਘਿਰੇ Nait, ਹਿੰਦੂ ਸੰਗਠਨਾਂ ਨੇ ਜਤਾਇਆ ਇਤਰਾਜ਼

ਪੰਜਾਬੀ ਗਾਇਕ Nait ਆਪਣੇ ਨਵੇਂ ਗੀਤ ‘ਰੀਲ’ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਹਨ। ਗੀਤ ਦੇ ਕੁਝ ਦ੍ਰਿਸ਼ਾਂ ਨੂੰ ਲੈ ਕੇ ਹਿੰਦੂ ਸੰਗਠਨ ਸ਼ਿਵਸੈਨਾ ਪੰਜਾਬ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸੰਗਠਨ ਦਾ ਦੋਸ਼ ਹੈ ਕਿ ਗੀਤ ਵਿੱਚ ਹਿੰਦੂ ਸਾਧੂਆਂ ਅਤੇ ਸਨਾਤਨ ਧਰਮ ਨਾਲ ਜੁੜੇ ਪਵਿੱਤਰ ਪ੍ਰਤੀਕਾਂ ਨੂੰ ਇਤਰਾਜ਼ਯੋਗ ਢੰਗ ਨਾਲ ਪੇਸ਼ ਕੀਤਾ ਗਿਆ ਹੈ, ਜਿਸ ਨਾਲ ਕਰੋੜਾਂ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ।

ਇਸ ਮਾਮਲੇ ਨੂੰ ਲੈ ਕੇ ਸ਼ਿਵਸੈਨਾ ਪੰਜਾਬ ਦੇ ਆਗੂਆਂ ਵੱਲੋਂ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ-3 ਵਿੱਚ ਗਾਇਕ Nait ਖ਼ਿਲਾਫ਼ ਲਿਖਤੀ ਸ਼ਿਕਾਇਤ ਦਿੱਤੀ ਗਈ ਹੈ। ਸੰਗਠਨ ਨੇ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਪੁਲਿਸ ਨੇ ਸ਼ਿਕਾਇਤ ਮਿਲਣ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਗੀਤ ਅਤੇ ਉਸ ਨਾਲ ਸੰਬੰਧਿਤ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ।

ਸ਼ਿਵਸੈਨਾ ਪੰਜਾਬ ਦੇ ਪ੍ਰਧਾਨ ਵਨੀਤ ਦੁਆ ਨੇ ਕਿਹਾ ਕਿ ਸਿਰਫ਼ ਵਿਊਜ਼ ਅਤੇ ਲੋਕਪ੍ਰਿਯਤਾ ਹਾਸਲ ਕਰਨ ਲਈ ਸਦੀਆਂ ਪੁਰਾਣੀ ਸੰਤ ਪਰੰਪਰਾ ਨੂੰ ‘ਪਾਖੰਡ’ ਜਾਂ ‘ਕਾਰੋਬਾਰ’ ਵਜੋਂ ਪੇਸ਼ ਕਰਨਾ ਕਬੂਲ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਦਾ ਕਹਿਣਾ ਹੈ ਕਿ ਸਨਾਤਨ ਪਰੰਪਰਾ ਵਿੱਚ ਭਗਵਾ ਵਸਤ੍ਰ, ਰੁਦਰਾਕਸ਼ ਅਤੇ ਤਿਲਕ ਤਿਆਗ, ਤਪੱਸਿਆ ਅਤੇ ਆਧਿਆਤਮਿਕ ਜੀਵਨ ਦੇ ਪ੍ਰਤੀਕ ਮੰਨੇ ਜਾਂਦੇ ਹਨ।

ਸੰਗਠਨ ਦਾ ਦੋਸ਼ ਹੈ ਕਿ ਇਨ੍ਹਾਂ ਧਾਰਮਿਕ ਪ੍ਰਤੀਕਾਂ ਨੂੰ ਮਨੋਰੰਜਨ ਅਤੇ ਪੌਪ-ਕਲਚਰ ਦੇ ਅੰਦਾਜ਼ ਵਿੱਚ ਪੇਸ਼ ਕਰਨਾ ਆਸਥਾ ਨਾਲ ਜੁੜੇ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾ ਸਕਦਾ ਹੈ। ਇਸੇ ਕਾਰਨ ਉਹਨਾਂ ਨੇ ਗੀਤ ਦੀ ਸਮੱਗਰੀ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਾਂਚ ਰਿਪੋਰਟ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *