Live Updates
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ
1 min read

ਭਾਰਤੀ ਹਵਾਈ ਸੈਨਾ ਦਾ AN-32 ਜਹਾਜ਼ ਹਾਦਸੇ ਦਾ ਹੋਇਆ ਸ਼ਿਕਾਰ, ਲੈਡਿੰਗ ਦੌਰਾਨ ਹੋਇਆ ਕ੍ਰੈਸ਼

ਅਸਾਮ ਦੇ ਜੋਰਹਾਟ ਸਥਿਤ ਰੋਰੀਆ ਏਅਰਬੇਸ ‘ਤੇ ਸ਼ਨੀਵਾਰ ਸਵੇਰੇ ਭਾਰਤੀ ਹਵਾਈ ਸੈਨਾ ਦਾ ਇੱਕ AN-32 ਮਾਲਵਾਹਕ ਜਹਾਜ਼ ਲੈਂਡਿੰਗ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਜਹਾਜ਼ ਨੂੰ ਅੱਗ ਲੱਗ ਗਈ ਅਤੇ ਉਹ ਦੋ ਹਿੱਸਿਆਂ ਵਿੱਚ ਟੁੱਟ ਗਿਆ। ਘਟਨਾ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਟੀਮਾਂ ਨੂੰ ਮੌਕੇ ‘ਤੇ ਤਾਇਨਾਤ ਕਰ ਦਿੱਤਾ ਗਿਆ।

ਭਾਰਤੀ ਹਵਾਈ ਸੈਨਾ ਮੁਤਾਬਕ ਇਹ AN-32 ਟਰਾਂਸਪੋਰਟ ਜਹਾਜ਼ ਇੱਕ ਰੁਟੀਨ ਉਡਾਣ ‘ਤੇ ਸੀ ਅਤੇ ਜੋਰਹਾਟ ਏਅਰਬੇਸ ‘ਤੇ ਲੈਂਡਿੰਗ ਦੀ ਕੋਸ਼ਿਸ਼ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇਸ ਦੁਖਦਾਈ ਹਾਦਸੇ ਵਿੱਚ ਹਵਾਈ ਸੈਨਾ ਦੇ 5 ਜਵਾਨਾਂ ਦੀ ਮੌਤ ਹੋ ਗਈ ਹੈ, ਜਦਕਿ ਸਹਿ-ਪਾਇਲਟ ਜ਼ਖਮੀ ਹੋਇਆ ਹੈ ਅਤੇ ਉਸਦਾ ਇਲਾਜ ਚੱਲ ਰਿਹਾ ਹੈ।

ਮ੍ਰਿਤਕਾਂ ਵਿੱਚ ਸਕੁਆਡਰਨ ਲੀਡਰ ਪ੍ਰਸ਼ਾਂਤ ਸਿੰਘ, ਫਲਾਈਟ ਲੈਫਟੀਨੈਂਟ ਸ਼ੁਭਮ ਕੁਮਾਰ, ਸਰਜੰਟ ਜਿਤੇਂਦਰ ਸ਼ਰਮਾ ਅਤੇ ਅਗਨੀਵੀਰਵਾਯੂ ਖੇਮਾਰਾਮ ਕੁਮਾਵਤ ਤੇ ਦਾਨਿਸ਼ ਆਲਮ ਸ਼ਾਮਲ ਹਨ।

AN-32 ਭਾਰਤੀ ਹਵਾਈ ਸੈਨਾ ਦਾ ਇੱਕ ਮਹੱਤਵਪੂਰਨ ਮਾਲਵਾਹਕ ਜਹਾਜ਼ ਹੈ, ਜਿਸਦੀ ਵਰਤੋਂ ਫੌਜੀ ਜਵਾਨਾਂ, ਸਾਮਾਨ ਅਤੇ ਰਸਦ ਦੀ ਢੋਆ-ਢੁਆਈ ਲਈ ਕੀਤੀ ਜਾਂਦੀ ਹੈ, ਖ਼ਾਸ ਕਰਕੇ ਉੱਤਰੀ-ਪੂਰਬੀ ਅਤੇ ਸਰਹੱਦੀ ਖੇਤਰਾਂ ਵਿੱਚ।

ਹਾਦਸੇ ਦੇ ਕਾਰਨਾਂ ਬਾਰੇ ਫਿਲਹਾਲ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ। ਭਾਰਤੀ ਹਵਾਈ ਸੈਨਾ ਨੇ ਮਾਮਲੇ ਦੀ ਜਾਂਚ ਲਈ ਕੋਰਟ ਆਫ ਇਨਕੁਆਇਰੀ ਦੇ ਹੁਕਮ ਜਾਰੀ ਕਰ ਦਿੱਤੇ ਹਨ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਤੋਂ ਬਾਅਦ ਹੀ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਸ ਦੁਖਦਾਈ ਹਾਦਸੇ ਨੇ ਪੂਰੇ ਦੇਸ਼ ਨੂੰ ਝੰਝੋੜ ਕੇ ਰੱਖ ਦਿੱਤਾ ਹੈ ਅਤੇ ਸ਼ਹੀਦ ਹੋਏ ਹਵਾਈ ਯੋਧਿਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ।

Leave a Reply

Your email address will not be published. Required fields are marked *