Live Updates
29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪਹਿਲਾਂ ਦੀਆਂ 30 ਕਰੋੜ ਗੱਡੀਆਂ ਖਰਾਬ ਹੋਣਗੀਆਂ- ਕੇਜਰੀਵਾਲਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ29 ਵਿੱਚੋਂ 9 ਗੱਡੀ ਕੰਪਨੀਆਂ ਨੇ ਮੰਨਿਆ, ਈ-20 ਨਾਲ 2023 ਤੋਂ ਪਹਿਲਾਂ ਦੀਆਂ 30 ਕਰੋੜ ਗੱਡੀਆਂ ਖਰਾਬ ਹੋਣਗੀਆਂ- ਕੇਜਰੀਵਾਲਮੋਦੀ ਜੀ ਪੁਲਿਸ ਦੇ ਦਮ ‘ਤੇ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਨੂੰ ਰੋਕਣ ਦੀ ਕੋਸ਼ਿਸ਼ ਕਰ ਰਹੇ ਹਨ- ਕੇਜਰੀਵਾਲਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਵਿੱਚ 70.52 ਕਰੋੜ ਦੇ ਮੁਕੰਮਲ ਹੋਏ ਸਿੰਚਾਈ ਪ੍ਰਾਜੈਕਟਾਂ ਦਾ ਕੀਤਾ ਉਦਘਾਟਨਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨਬਾਰ-ਬਾਰ ਕੋਸ਼ਿਸ਼ਾਂ ਦੇ ਬਾਵਜੂਦ ਵਿਰੋਧੀ ਧਿਰ ਭਗਵੰਤ ਮਾਨ ਸਰਕਾਰ ਖ਼ਿਲਾਫ਼ ਇੱਕ ਵੀ ਅਸਲੀ ਮੁੱਦਾ ਲੱਭਣ ਵਿੱਚ ਨਾਕਾਮ ਰਹੀ: ਬਲਤੇਜ ਪੰਨੂ
1 min read

ਫਰਾਂਸ ਪਹੁੰਚੇ PM ਮੋਦੀ, ਭਾਰਤੀ ਭਾਈਚਾਰੇ ਨੇ ਕੀਤਾ ਸ਼ਾਨਦਾਰ ਸਵਾਗਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਛੇ ਦਿਨਾਂ ਦੇ ਫਰਾਂਸ ਅਤੇ ਸਲੋਵਾਕੀਆ ਦੌਰੇ ਤਹਿਤ ਫਰਾਂਸ ਦੇ ਸ਼ਹਿਰ ਨਾਇਸ ਪਹੁੰਚ ਗਏ ਹਨ। ਨਾਇਸ ਪਹੁੰਚਣ ‘ਤੇ ਭਾਰਤੀ ਭਾਈਚਾਰੇ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਭਾਈਚਾਰੇ ਨਾਲ ਮੁਲਾਕਾਤ ਕੀਤੀ, ਇੱਕ ਬੱਚੇ ਨੂੰ ਗੋਦ ਵਿੱਚ ਚੁੱਕ ਕੇ ਪਿਆਰ ਦਿੱਤਾ ਅਤੇ ਸੱਭਿਆਚਾਰਕ ਪ੍ਰੋਗਰਾਮ ਦਾ ਆਨੰਦ ਮਾਣਿਆ।

ਅੱਜ ਪ੍ਰਧਾਨ ਮੰਤਰੀ ਮੋਦੀ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨਾਲ ਦੁਵੱਲੀ ਗੱਲਬਾਤ ਕਰਨਗੇ। ਇਸ ਮੀਟਿੰਗ ਦੌਰਾਨ ਤਕਨਾਲੋਜੀ, ਸਿਹਤ-ਤਕਨਾਲੋਜੀ, ਆਰਟੀਫ਼ੀਸ਼ਲ ਇੰਟੈਲੀਜੈਂਸ (AI), ਸੈਮੀਕੰਡਕਟਰ ਅਤੇ ਪੁਲਾੜ ਖੇਤਰ ਨਾਲ ਜੁੜੇ ਕਈ ਮਹੱਤਵਪੂਰਨ ਸਮਝੌਤਿਆਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ‘ਇੰਡੀਆ ਇਨੋਵੇਟਸ’ ਪ੍ਰੋਗਰਾਮ ਦਾ ਵੀ ਉਦਘਾਟਨ ਕੀਤਾ ਜਾਵੇਗਾ।

ਭਾਰਤ ਅਤੇ ਫਰਾਂਸ ਵਿਚਕਾਰ 114 ਰਾਫੇਲ ਲੜਾਕੂ ਜਹਾਜ਼ਾਂ ਦੇ ਸੰਭਾਵਿਤ ਸੌਦੇ ਨੂੰ ਲੈ ਕੇ ਵੀ ਅਹਿਮ ਚਰਚਾ ਹੋਵੇਗੀ। ਭਾਰਤ ਇਨ੍ਹਾਂ ਜਹਾਜ਼ਾਂ ਵਿੱਚ ਆਪਣੇ ਹਥਿਆਰ ਅਤੇ ਤਕਨੀਕੀ ਪ੍ਰਣਾਲੀਆਂ ਨੂੰ ਜੋੜਨ ਲਈ ਵਧੇਰੇ ਲਚਕਤਾ ਚਾਹੁੰਦਾ ਹੈ। ਹਾਲਾਂਕਿ ਇਸ ਸੌਦੇ ਨੂੰ ਅਜੇ ਸੁਰੱਖਿਆ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCS) ਦੀ ਅੰਤਿਮ ਮਨਜ਼ੂਰੀ ਮਿਲਣੀ ਬਾਕੀ ਹੈ।

ਪ੍ਰਧਾਨ ਮੰਤਰੀ ਦਾ ਫਰਾਂਸ ਦੌਰਾ ਨਾਇਸ, ਏਵੀਅਨ ਅਤੇ ਪੈਰਿਸ ਤਿੰਨ ਪੜਾਵਾਂ ਵਿੱਚ ਹੋਵੇਗਾ। 16 ਅਤੇ 17 ਜੂਨ ਨੂੰ ਉਹ ਏਵੀਅਨ ਵਿੱਚ ਹੋਣ ਵਾਲੇ G7 ਸੰਮੇਲਨ ਵਿੱਚ ਹਿੱਸਾ ਲੈਣਗੇ। ਇਸ ਦੌਰਾਨ ਉਨ੍ਹਾਂ ਦੀ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵੀ ਦੁਵੱਲੀ ਮੁਲਾਕਾਤ ਹੋਣ ਦੀ ਸੰਭਾਵਨਾ ਹੈ। ਦੋਵੇਂ ਨੇਤਾ ਲਗਭਗ 16 ਮਹੀਨਿਆਂ ਬਾਅਦ ਆਹਮੋ-ਸਾਹਮਣੇ ਮਿਲਣਗੇ।

18 ਜੂਨ ਨੂੰ ਪ੍ਰਧਾਨ ਮੰਤਰੀ ਮੋਦੀ ਰਾਸ਼ਟਰਪਤੀ ਮੈਕਰੋਨ ਨਾਲ ਪੈਰਿਸ ਵਿੱਚ ਹੋਣ ਵਾਲੀ VivaTech ਕਾਨਫਰੰਸ ਵਿੱਚ ਸ਼ਿਰਕਤ ਕਰਨਗੇ। ਇਸ ਤੋਂ ਪਹਿਲਾਂ ਉਹ ਫਰਾਂਸ ਤੋਂ ਸਲੋਵਾਕੀਆ ਜਾਣਗੇ, ਜਿੱਥੇ ਉਹ ਪ੍ਰਧਾਨ ਮੰਤਰੀ ਰੌਬਰਟ ਫਿਕੋ ਅਤੇ ਰਾਸ਼ਟਰਪਤੀ ਪੀਟਰ ਪੇਲੇਗ੍ਰਿਨੀ ਨਾਲ ਮੁਲਾਕਾਤ ਕਰਨਗੇ। 1993 ਵਿੱਚ ਸਲੋਵਾਕੀਆ ਦੇ ਸੁਤੰਤਰ ਦੇਸ਼ ਬਣਨ ਤੋਂ ਬਾਅਦ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ ਹੋਵੇਗਾ।

ਇਸ ਦੌਰੇ ਦੌਰਾਨ ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਅਤੇ ਹੋਰਮੁਜ਼ ਜਲਡਮਰੂ ਰਾਹੀਂ ਸਮੁੰਦਰੀ ਆਵਾਜਾਈ ਨਾਲ ਜੁੜੇ ਮੁੱਦਿਆਂ ‘ਤੇ ਵੀ ਚਰਚਾ ਹੋਣ ਦੀ ਉਮੀਦ ਹੈ। ਵਿਸ਼ਵ ਪੱਧਰ ‘ਤੇ ਸੁਰੱਖਿਆ, ਵਪਾਰ ਅਤੇ ਰਣਨੀਤਿਕ ਸਹਿਯੋਗ ਦੇ ਮੱਦੇਨਜ਼ਰ ਇਹ ਦੌਰਾ ਭਾਰਤ ਲਈ ਕਾਫ਼ੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ।

Leave a Reply

Your email address will not be published. Required fields are marked *