Live Updates
ਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮਿਲੇ CM ਮਾਨ, ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘਨਾਗਪੁਰ ’ਚ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ, 40 ਲੋਕ ਹਸਪਤਾਲ ਦਾਖ਼ਲ‘ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਓਨਾ ਹੀ ਜਵਾਬ ਦੇਵੇਗਾ’, ਅਮਰੀਕਾ ਨਾਲ ਟੈਰਿਫ ਜੰਗ ’ਤੇ ਬੋਲੇ ਕੈਨੇਡਾ PM ਮਾਰਕ ਕਾਰਨੀ‘ਦੋਸ਼ ਸਾਬਤ ਕਰੋ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’—ਡਾ. ਗੁਰਪ੍ਰੀਤ ਕੌਰਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਕਬੱਡੀ ਖਿਡਾਰੀ ਗੁਰਜੀਤ ਸਿੰਘ ਤੂਤ ਦੇ ਪਰਿਵਾਰ ਨਾਲ ਮਿਲੇ CM ਮਾਨ, ਪਤਨੀ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘਨਾਗਪੁਰ ’ਚ ਵਾਟਰ ਟ੍ਰੀਟਮੈਂਟ ਪਲਾਂਟ ਤੋਂ ਕਲੋਰੀਨ ਗੈਸ ਲੀਕ, 40 ਲੋਕ ਹਸਪਤਾਲ ਦਾਖ਼ਲ‘ਅਮਰੀਕਾ ਜਿੰਨਾ ਟੈਰਿਫ ਲਗਾਏਗਾ, ਕੈਨੇਡਾ ਵੀ ਓਨਾ ਹੀ ਜਵਾਬ ਦੇਵੇਗਾ’, ਅਮਰੀਕਾ ਨਾਲ ਟੈਰਿਫ ਜੰਗ ’ਤੇ ਬੋਲੇ ਕੈਨੇਡਾ PM ਮਾਰਕ ਕਾਰਨੀ‘ਦੋਸ਼ ਸਾਬਤ ਕਰੋ, ਨਹੀਂ ਤਾਂ ਕਾਨੂੰਨੀ ਕਾਰਵਾਈ ਲਈ ਰਹੋ ਤਿਆਰ’—ਡਾ. ਗੁਰਪ੍ਰੀਤ ਕੌਰਤੀਜ ਦੇ ਮੇਲੇ ਤੋਂ ਵੀ ਵੱਡਾ ਹੋਵੇਗਾ 2027 ਵਿੱਚ ਭਗਵੰਤ ਮਾਨ ਦੇ ਪੱਖ ਵਿੱਚ ਔਰਤਾਂ ਦਾ ਜਨ-ਸਮਰਥਨਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚ
1 min read

ਮਾਨਸੂਨ ਤੋਂ ਪਹਿਲਾਂ ਮੌਸਮ ਦਾ ਮਿਜ਼ਾਜ ਬਦਲਿਆ, ਪੰਜਾਬ ਦੇ 17 ਜ਼ਿਲ੍ਹਿਆਂ ‘ਚ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਤੋਂ ਪਹਿਲਾਂ ਹੀ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਲਈ ਮੌਸਮ ਵਿਭਾਗ ਵੱਲੋਂ ਸੂਬੇ ਦੇ 17 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਸਵੇਰੇ ਹੋਈ ਬਾਰਿਸ਼ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਅਤੇ ਮੌਸਮ ਸੁਹਾਵਣਾ ਹੋ ਗਿਆ।

ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਫਾਜ਼ਿਲਕਾ, ਮੁਕਤਸਰ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਅਤੇ ਗਰਜ-ਚਮਕ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਇਸ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 0.4 ਡਿਗਰੀ ਸੈਲਸੀਅਸ ਦੀ ਕਮੀ ਆਈ ਹੈ ਅਤੇ ਤਾਪਮਾਨ ਆਮ ਪੱਧਰ ਦੇ ਨੇੜੇ ਪਹੁੰਚ ਗਿਆ ਹੈ। ਫਰੀਦਕੋਟ ਵਿੱਚ ਸਭ ਤੋਂ ਵੱਧ 39.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਨੇ ਬੁੱਧਵਾਰ ਨੂੰ ਵੀ ਕਈ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਇਲਾਵਾ 18 ਤੋਂ 20 ਜੂਨ ਤੱਕ ਤਿੰਨ ਦਿਨਾਂ ਲਈ ਵੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਸੈਲਸੀਅਸ ਤੱਕ ਦੀ ਗਿਰਾਵਟ ਆ ਸਕਦੀ ਹੈ।

ਤਾਪਮਾਨ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਵਿੱਚ 36.0 ਡਿਗਰੀ, ਲੁਧਿਆਣਾ ਵਿੱਚ 35.6 ਡਿਗਰੀ, ਪਟਿਆਲਾ ਵਿੱਚ 37.8 ਡਿਗਰੀ, ਪਠਾਨਕੋਟ ਵਿੱਚ 37.6 ਡਿਗਰੀ ਅਤੇ ਬਠਿੰਡਾ ਵਿੱਚ 37.5 ਡਿਗਰੀ ਸੈਲਸੀਅਸ ਵੱਧ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ। ਉੱਥੇ ਹੀ ਘੱਟੋ-ਘੱਟ ਤਾਪਮਾਨ ਵਿੱਚ 2.8 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜਦਕਿ ਐਸ.ਬੀ.ਐਸ. ਨਗਰ ਵਿੱਚ ਸਭ ਤੋਂ ਘੱਟ 22.5 ਡਿਗਰੀ ਸੈਲਸੀਅਸ ਤਾਪਮਾਨ ਰਿਹਾ।

Leave a Reply

Your email address will not be published. Required fields are marked *