Live Updates
ਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲਿਆ ਹੁਲਾਰਾ, ਜਲੰਧਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨਪੰਜਾਬ ’ਚ ਕੱਲ੍ਹ ਤੋਂ ਕਮਜ਼ੋਰ ਪਵੇਗਾ ਮਾਨਸੂਨ, ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੇਗੀ ਬਾਰਿਸ਼ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲਿਆ ਹੁਲਾਰਾ, ਜਲੰਧਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨਪੰਜਾਬ ’ਚ ਕੱਲ੍ਹ ਤੋਂ ਕਮਜ਼ੋਰ ਪਵੇਗਾ ਮਾਨਸੂਨ, ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੇਗੀ ਬਾਰਿਸ਼ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲ
1 min read

ਪੰਜਾਬ ‘ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਵੱਡਾ ਐਕਸ਼ਨ, 5% ਤੋਂ ਵੱਧ ਫੀਸ ਵਾਧੇ ‘ਤੇ ਰੋਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੰਡੀਗੜ੍ਹ ਵਿੱਚ ਹੋਈ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਦੌਰਾਨ ਸਿੱਖਿਆ ਖੇਤਰ ਨਾਲ ਜੁੜਿਆ ਇੱਕ ਵੱਡਾ ਫ਼ੈਸਲਾ ਲਿਆ ਗਿਆ ਹੈ। ਸਰਕਾਰ ਨੇ ਨਿੱਜੀ ਸਕੂਲਾਂ ਵੱਲੋਂ ਕੀਤੇ ਜਾਂਦੇ ਮਨਮਾਨੇ ਫੀਸ ਵਾਧੇ ‘ਤੇ ਰੋਕ ਲਗਾਉਣ ਲਈ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ।

ਕੈਬਨਿਟ ਮੀਟਿੰਗ ਤੋਂ ਬਾਅਦ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਪੰਜਾਬ ਦੇ ਨਿੱਜੀ ਸਕੂਲ ਹਰ ਸਾਲ 5 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਨਹੀਂ ਕਰ ਸਕਣਗੇ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਦਾ ਮਕਸਦ ਮਾਪਿਆਂ ਨੂੰ ਬੇਲੋੜੇ ਆਰਥਿਕ ਬੋਝ ਤੋਂ ਰਾਹਤ ਦੇਣਾ ਅਤੇ ਪ੍ਰਾਈਵੇਟ ਸਕੂਲਾਂ ਵੱਲੋਂ ਕੀਤੀ ਜਾ ਰਹੀ ਮਨਮਰਜ਼ੀ ਨੂੰ ਰੋਕਣਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸਾਲਾਨਾ ਫੀਸ ਵਾਧਾ ਸਿਰਫ਼ 5 ਫ਼ੀਸਦੀ ਤੱਕ ਹੀ ਸੀਮਤ ਰਹੇਗਾ ਅਤੇ ਇਸ ਤੋਂ ਵੱਧ ਵਾਧਾ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸਰਕਾਰ ਦਾ ਮੰਨਣਾ ਹੈ ਕਿ ਇਸ ਕਦਮ ਨਾਲ ਸਿੱਖਿਆ ਦੇ ਖੇਤਰ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਮਜ਼ਬੂਤੀ ਮਿਲੇਗੀ।

ਇਸ ਮਾਮਲੇ ‘ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਵੱਡੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਪ੍ਰਾਈਵੇਟ ਸਕੂਲਾਂ ਦੀ ਮਨਮਰਜ਼ੀ ਨਹੀਂ ਚੱਲੇਗੀ ਅਤੇ ਮਾਪਿਆਂ ਦੇ ਹੱਕਾਂ ਦੀ ਪੂਰੀ ਤਰ੍ਹਾਂ ਰੱਖਿਆ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਨ੍ਹਾਂ ਨਿੱਜੀ ਸਕੂਲਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ 15 ਫ਼ੀਸਦੀ ਤੋਂ ਵੱਧ ਫੀਸ ਵਿੱਚ ਵਾਧਾ ਕੀਤਾ ਹੈ, ਉਨ੍ਹਾਂ ਵੱਲੋਂ ਵਸੂਲੀ ਗਈ ਵਾਧੂ ਰਕਮ ਮਾਪਿਆਂ ਨੂੰ ਵਾਪਸ ਕਰਵਾਈ ਜਾਵੇਗੀ। ਇਸ ਲਈ ਸਰਕਾਰ ਵੱਲੋਂ ਨਿਗਰਾਨੀ ਅਤੇ ਜਾਂਚ ਦੀ ਵਿਵਸਥਾ ਵੀ ਕੀਤੀ ਜਾਵੇਗੀ।

ਹਰਜੋਤ ਸਿੰਘ ਬੈਂਸ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਨਵੇਂ ਨਿਯਮਾਂ ਤਹਿਤ ਉਲੰਘਣਾ ਕਰਨ ਵਾਲੇ ਪ੍ਰਾਇਮਰੀ ਸਕੂਲਾਂ ‘ਤੇ 50 ਹਜ਼ਾਰ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ। ਹਾਈ ਸਕੂਲਾਂ ਲਈ ਇਹ ਜੁਰਮਾਨਾ 2 ਲੱਖ ਰੁਪਏ ਹੋਵੇਗਾ, ਜਦਕਿ ਸੀਨੀਅਰ ਸੈਕੰਡਰੀ ਸਕੂਲਾਂ ਨੂੰ 5 ਲੱਖ ਰੁਪਏ ਤੱਕ ਦਾ ਜੁਰਮਾਨਾ ਭਰਨਾ ਪੈ ਸਕਦਾ ਹੈ।

ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਲੱਖਾਂ ਮਾਪਿਆਂ ਨੂੰ ਰਾਹਤ ਦੇਣ ਵਾਲਾ ਸਾਬਤ ਹੋਵੇਗਾ ਅਤੇ ਸਿੱਖਿਆ ਨੂੰ ਵਪਾਰ ਬਣਾਉਣ ਵਾਲੀਆਂ ਪ੍ਰਵਿਰਤੀਆਂ ‘ਤੇ ਰੋਕ ਲਗਾਏਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨੀਤੀ ਨਾਲ ਸਿੱਖਿਆ ਪ੍ਰਣਾਲੀ ਵਿੱਚ ਸੰਤੁਲਨ, ਪਾਰਦਰਸ਼ਤਾ ਅਤੇ ਮਾਪਿਆਂ ਦੇ ਹਿੱਤਾਂ ਦੀ ਸੁਰੱਖਿਆ ਯਕੀਨੀ ਬਣੇਗੀ।

Leave a Reply

Your email address will not be published. Required fields are marked *