Live Updates
ਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲਿਆ ਹੁਲਾਰਾ, ਜਲੰਧਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨਪੰਜਾਬ ’ਚ ਕੱਲ੍ਹ ਤੋਂ ਕਮਜ਼ੋਰ ਪਵੇਗਾ ਮਾਨਸੂਨ, ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੇਗੀ ਬਾਰਿਸ਼ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲਵਾਅਦਾ ਨਿਭਾਉਣ ਬਠਿੰਡਾ ਪਹੁੰਚੇ ਮੰਤਰੀ ਹਰਭਜਨ ਸਿੰਘ ETO, ਸੜਕ ਦੀ ਗੁਣਵੱਤਾ ਦੀ ਖੁਦ ਕੀਤੀ ਜਾਂਚਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਮਿਲਿਆ ਹੁਲਾਰਾ, ਜਲੰਧਰ ’ਚ ‘ਯੂਥ ਰਨ ਪੰਜਾਬ 2026’ ਮੈਰਾਥਨ ਦਾ ਆਯੋਜਨਪੰਜਾਬ ’ਚ ਕੱਲ੍ਹ ਤੋਂ ਕਮਜ਼ੋਰ ਪਵੇਗਾ ਮਾਨਸੂਨ, ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੇਗੀ ਬਾਰਿਸ਼ਭਗਵੰਤ ਮਾਨ ਸਰਕਾਰ ਦੇ 4.5 ਸਾਲਾਂ ਦੇ ਇਤਿਹਾਸਕ ਕੰਮਾਂ ਦਾ ਵਿਰੋਧੀਆਂ ਕੋਲ ਕੋਈ ਜਵਾਬ ਨਹੀਂ, ਇਸ ਲਈ ਉਹ ਚਿੱਕੜ ਉਛਾਲਣ ‘ਤੇ ਉਤਰ ਆਏ ਹਨ: ਬਲਤੇਜ ਪੰਨੂਡਾ. ਗੁਰਪ੍ਰੀਤ ਕੌਰ ਮਾਨ ‘ਤੇ ਕਾਂਗਰਸ ਦੇ ਵਿਧਾਇਕ ਖਹਿਰਾ ਦੇ ਜੀਜੇ ਰਣਜੀਤ ਸਿੰਘ ਦੇ ਦੋਸ਼ ਬੇਬੁਨਿਆਦ ਅਤੇ ਰਾਜਨੀਤੀ ਤੋਂ ਪ੍ਰੇਰਿਤ: ਆਪਹਰਸਿਮਰਤ ਕੌਰ ਬਾਦਲ ਤੇ ਬਿਕਰਮ ਮਜੀਠੀਆ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਵੀਡੀਓ ਨੂੰ ਮੰਤਰੀ ਹਰਭਜਨ ਨੇ ਦੱਸਿਆ ਭਰਮਾਊ ਪ੍ਰਚਾਰਪ੍ਰਤੀ ਵਿਅਕਤੀ ਆਮਦਨ ਵਿੱਚ ਬੰਗਲਾਦੇਸ਼ ਤੋਂ ਪਿੱਛੇ ਹੋਇਆ ਭਾਰਤ- ਕੇਜਰੀਵਾਲ
1 min read

ਵੈਨੇਜ਼ੁਏਲਾ ‘ਚ ਦੋ ਭਿਆਨਕ ਭੂਚਾਲਾਂ ਨੇ ਮਚਾਈ ਤਬਾਹੀ, ਐਮਰਜੈਂਸੀ ਦਾ ਐਲਾਨ

ਵੈਨੇਜ਼ੁਏਲਾ ਵਿੱਚ ਕੁਦਰਤ ਨੇ ਭਾਰੀ ਤਬਾਹੀ ਮਚਾਈ ਹੈ। ਦੇਸ਼ ਨੂੰ ਕੁਝ ਹੀ ਸਕਿੰਟਾਂ ਦੇ ਅੰਤਰਾਲ ਵਿੱਚ ਆਏ ਦੋ ਸ਼ਕਤੀਸ਼ਾਲੀ ਭੂਚਾਲਾਂ ਨੇ ਹਿਲਾ ਕੇ ਰੱਖ ਦਿੱਤਾ। ਅਮਰੀਕੀ ਭੂ-ਵਿਗਿਆਨ ਸਰਵੇਖਣ (USGS) ਅਨੁਸਾਰ ਪਹਿਲਾ ਭੂਚਾਲ 7.2 ਤੀਬਰਤਾ ਦਾ ਸੀ, ਜਿਸ ਤੋਂ ਕਰੀਬ 40 ਸਕਿੰਟ ਬਾਅਦ 7.5 ਤੀਬਰਤਾ ਦਾ ਹੋਰ ਵੀ ਜ਼ਿਆਦਾ ਸ਼ਕਤੀਸ਼ਾਲੀ ਭੂਚਾਲ ਆਇਆ। ਦੋਵੇਂ ਭੂਚਾਲਾਂ ਦਾ ਕੇਂਦਰ ਮੋਰੋਨ ਖੇਤਰ ਦੇ ਨੇੜੇ ਸੀ ਅਤੇ ਇਹ ਭੂਚਾਲ ਉੱਤਰੀ ਵੈਨੇਜ਼ੁਏਲਾ ਦੇ ਵੱਡੇ ਹਿੱਸੇ ਵਿੱਚ ਮਹਿਸੂਸ ਕੀਤੇ ਗਏ।

ਰਾਜਧਾਨੀ ਕਰਾਕਸ ਸਮੇਤ ਕਈ ਸ਼ਹਿਰਾਂ ਵਿੱਚ ਬਹੁ-ਮੰਜ਼ਿਲਾ ਇਮਾਰਤਾਂ ਢਹਿ ਗਈਆਂ, ਸੜਕਾਂ ਅਤੇ ਬੁਨਿਆਦੀ ਢਾਂਚੇ ਨੂੰ ਵੱਡਾ ਨੁਕਸਾਨ ਪਹੁੰਚਿਆ। ਬਚਾਅ ਟੀਮਾਂ ਮਲਬੇ ਹੇਠ ਫਸੇ ਲੋਕਾਂ ਨੂੰ ਕੱਢਣ ਲਈ ਲਗਾਤਾਰ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਹਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਘੱਟੋ-ਘੱਟ 32 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 700 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ, ਹਾਲਾਂਕਿ ਮੌਤਾਂ ਦੀ ਗਿਣਤੀ ਹੋਰ ਵੱਧਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।

ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਅਤੇ ਗੈਰ-ਜ਼ਰੂਰੀ ਸਰਗਰਮੀਆਂ ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਸਿਹਤ ਅਤੇ ਰਾਹਤ ਏਜੰਸੀਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।

ਕਰਾਕਸ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ, ਜਿਸ ਕਾਰਨ ਉਸ ਨੂੰ ਅਸਥਾਈ ਤੌਰ ‘ਤੇ ਬੰਦ ਕਰ ਦਿੱਤਾ ਗਿਆ ਹੈ। ਦੇਸ਼ ਦੇ ਕਈ ਇਲਾਕਿਆਂ ਵਿੱਚ ਬਿਜਲੀ, ਪਾਣੀ ਅਤੇ ਸੰਚਾਰ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਭੂਚਾਲਾਂ ਤੋਂ ਬਾਅਦ ਕਰੀਬ 20 ਝਟਕੇ (ਆਫਟਰਸ਼ਾਕ) ਵੀ ਦਰਜ ਕੀਤੇ ਗਏ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਭੂਚਾਲਾਂ ਤੋਂ ਬਾਅਦ ਪੋਰਟੋ ਰੀਕੋ ਅਤੇ ਵਰਜਿਨ ਟਾਪੂਆਂ ਲਈ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਪਰ ਬਾਅਦ ਵਿੱਚ ਇਸਨੂੰ ਵਾਪਸ ਲੈ ਲਿਆ ਗਿਆ।

ਇਸ ਤਬਾਹੀ ‘ਤੇ ਦੁਨੀਆ ਭਰ ਦੇ ਨੇਤਾਵਾਂ ਨੇ ਦੁੱਖ ਪ੍ਰਗਟ ਕੀਤਾ ਹੈ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੈਨੇਜ਼ੁਏਲਾ ਦੇ ਲੋਕਾਂ ਨਾਲ ਹਮਦਰਦੀ ਜਤਾਉਂਦੇ ਹੋਏ ਕਿਹਾ ਕਿ ਭਾਰਤ ਇਸ ਮੁਸ਼ਕਲ ਘੜੀ ਵਿੱਚ ਵੈਨੇਜ਼ੁਏਲਾ ਦੇ ਨਾਲ ਖੜ੍ਹਾ ਹੈ ਅਤੇ ਹਰ ਸੰਭਵ ਮਦਦ ਦੇਣ ਲਈ ਤਿਆਰ ਹੈ।

ਉੱਧਰ USGS ਨੇ ਚੇਤਾਵਨੀ ਦਿੱਤੀ ਹੈ ਕਿ ਇਹ ਇੱਕ ਵਿਆਪਕ ਆਫ਼ਤ ਸਾਬਤ ਹੋ ਸਕਦੀ ਹੈ। ਏਜੰਸੀ ਦੇ ਸ਼ੁਰੂਆਤੀ ਅਨੁਮਾਨਾਂ ਅਨੁਸਾਰ ਜਾਨ-ਮਾਲ ਦਾ ਨੁਕਸਾਨ ਕਾਫ਼ੀ ਵੱਡਾ ਹੋ ਸਕਦਾ ਹੈ ਅਤੇ ਅਸਲ ਤਸਵੀਰ ਰਾਹਤ ਕਾਰਜ ਮੁਕੰਮਲ ਹੋਣ ਤੋਂ ਬਾਅਦ ਹੀ ਸਾਹਮਣੇ ਆਵੇਗੀ।

ਇਸੇ ਦੌਰਾਨ ਏਸ਼ੀਆ ਦੇ ਦੇਸ਼ ਜਾਪਾਨ ਵਿੱਚ ਵੀ ਇੱਕ ਤੇਜ਼ ਭੂਚਾਲ ਮਹਿਸੂਸ ਕੀਤਾ ਗਿਆ, ਜਿਸ ਕਾਰਨ ਦੁਨੀਆ ਭਰ ਦੇ ਭੂਚਾਲ ਵਿਗਿਆਨੀਆਂ ਦੀ ਨਜ਼ਰ ਪ੍ਰਸ਼ਾਂਤ ਅਤੇ ਕੈਰੀਬੀਅਨ ਖੇਤਰਾਂ ਦੀ ਭੂਚਾਲੀ ਗਤੀਵਿਧੀਆਂ ‘ਤੇ ਟਿਕੀ ਹੋਈ ਹੈ।

Leave a Reply

Your email address will not be published. Required fields are marked *