LIVE TV
ਤਾਜ਼ਾ ਖ਼ਬਰਾਂ
ਸ਼ਨਿੱਚਰਵਾਰ, 28 ਨਵੰਬਰ 2026
ਬ੍ਰੇਕਿੰਗਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸਾਰੀਆਂ 520 ਗਊਸ਼ਾਲਾਵਾਂ ਲਈ 100 ਕਰੋੜ ਰੁਪਏ ਦੀ ਗ੍ਰਾਂਟ ਨੂੰ ਮਨਜ਼ੂਰੀ: ਅਮਨ ਅਰੋੜਾ
ਪੰਜਾਬ

ਪੰਜਾਬੀ ਗਾਇਕ ਕਾਸ਼ੀ ਨਾਥ ਖ਼ਿਲਾਫ਼ FIR ਦਰਜ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗੇ ਇਲਜ਼ਾਮ

ਗਾਇਕ Kashi Nath ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਨੇ। ਲੁਧਿਆਣਾ ਪੁਲਿਸ ਵੱਲੋਂ ਗਾਇਕ ਕਾਸ਼ੀ ਨਾਥ ਸਮੇਤ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ FIR ਦਰਜ ਕੀਤੀ ਗਈ ਹੈ।

ਮਸ਼ਹੂਰ ਪੰਜਾਬੀ ਗਾਇਕ Kashi Nath ਵਿਵਾਦਾਂ 'ਚ ਘਿਰਦੇ ਨਜ਼ਰ ਆ ਰਹੇ ਨੇ। ਲੁਧਿਆਣਾ ਪੁਲਿਸ ਵੱਲੋਂ ਗਾਇਕ ਕਾਸ਼ੀ ਨਾਥ ਸਮੇਤ ਕੁੱਲ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਆਰੋਪ ਹੇਠ FIR ਦਰਜ ਕੀਤੀ ਗਈ ਹੈ।


ਦਰਅਸਲ, ਇਹ ਪੂਰਾ ਮਾਮਲਾ ਇੱਕ ਲਾਈਵ ਸਟੇਜ ਸ਼ੋਅ ਨਾਲ ਜੁੜਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ੋਅ ਦੌਰਾਨ ਗਾਇਕ ਕਾਸ਼ੀ ਨਾਥ ਵੱਲੋਂ ਹਿੰਦੂ ਦੇਵੀ-ਦੇਵਤਿਆਂ—ਮਾਤਾ ਪਾਰਵਤੀ ਅਤੇ ਭਗਵਾਨ ਗਣੇਸ਼ ਬਾਰੇ ਕੁਝ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ। ਜਦੋਂ ਇਸ ਪ੍ਰੋਗਰਾਮ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ, ਤਾਂ ਹਿੰਦੂ ਸੰਗਠਨਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ।


ਇਸ ਮਾਮਲੇ ਨੂੰ ਲੈ ਕੇ ਸ਼ਿਵ ਸੈਨਾ ਪੰਜਾਬ ਦੇ ਰਾਸ਼ਟਰੀ ਚੇਅਰਮੈਨ ਰਾਜੀਵ ਟੰਡਨ ਵੱਲੋਂ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ 'ਤੇ ਲੁਧਿਆਣਾ ਪੁਲਿਸ ਨੇ ਕਾਰਵਾਈ ਕਰਦਿਆਂ ਗਾਇਕ ਕਾਸ਼ੀ ਨਾਥ ਅਤੇ ਉਨ੍ਹਾਂ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ, ਜਿਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜਾਂ 'ਤੇ ਇਹ ਵਿਵਾਦਿਤ ਵੀਡੀਓ ਅਪਲੋਡ ਕੀਤੀ ਸੀ।

ਹਾਲਾਂਕਿ, ਵਿਵਾਦ ਵਧਦਾ ਦੇਖ ਗਾਇਕ ਕਾਸ਼ੀ ਨਾਥ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਜਾਰੀ ਕਰਕੇ ਹੱਥ ਜੋੜ ਕੇ ਹਿੰਦੂ ਸਮਾਜ ਤੋਂ ਮੁਆਫ਼ੀ ਵੀ ਮੰਗ ਲਈ ਹੈ ਅਤੇ ਕਿਹਾ ਹੈ ਕਿ ਉਨ੍ਹਾਂ ਦਾ ਇਰਾਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ।

ਫਿਲਹਾਲ ਪੁਲਿਸ ਵੱਲੋਂ ਇਸ ਪੂਰੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।