LIVE TV
ਤਾਜ਼ਾ ਖ਼ਬਰਾਂ
ਸੋਮਵਾਰ, 23 ਨਵੰਬਰ 2026
ਪੰਜਾਬ

ਮਦਨ ਲਾਲ ਜਲਾਲਪੁਰ ਦੀ ਕਾਂਗਰਸ 'ਚ ਵਾਪਸੀ, 3 ਸਾਲ ਦੀ ਮੁਅੱਤਲੀ 3 ਮਹੀਨਿਆਂ 'ਚ ਰੱਦ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਪਾਰਟੀ ਤੋਂ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਪਾਰਟੀ ਵਿੱਚ ਮੁੜ ਵਾਪਸੀ ਹੋ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਪਾਰਟੀ ਵਿੱਚ ਉਨ੍ਹਾਂ ਦਾ ਸਵਾਗਤ ਕੀਤਾ।

ਮਦਨ ਲਾਲ ਜਲਾਲਪੁਰ ਦੀ ਵਾਪਸੀ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਦੀ ਪ੍ਰਧਾਨਗੀ ਦੌਰਾਨ ਉਨ੍ਹਾਂ ਨੂੰ 3 ਸਾਲ ਲਈ ਮੁਅੱਤਲ ਕੀਤਾ ਗਿਆ ਸੀ, ਪਰ ਹੁਣ ਸਿਰਫ਼ 3 ਮਹੀਨਿਆਂ ਬਾਅਦ ਹੀ ਇਹ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ।

ਇਸ ਫੈਸਲੇ ਨਾਲ ਮਦਨ ਲਾਲ ਜਲਾਲਪੁਰ ਦੀ ਕਾਂਗਰਸ ਵਿੱਚ ਮੁੜ ਸਰਗਰਮ ਹੋਣ ਦਾ ਰਾਹ ਖੁੱਲ੍ਹ ਗਿਆ ਹੈ।