Live Updates
ਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਪੰਜਾਬ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੁਧਾਈ ਦਾ ਪ੍ਰੋਗਰਾਮ ਜਾਰੀ, 12 ਨਵੰਬਰ ਤੋਂ 11 ਦਸੰਬਰ ਤੱਕ ਦਾਅਵੇ ਤੇ ਇਤਰਾਜ਼ ਕੀਤੇ ਜਾਣਗੇ ਪ੍ਰਾਪਤਬਿਹਾਰ, ਗੁਜਰਾਤ, ਰਾਜਸਥਾਨ ਅਤੇ ਗੋਆ ਵਿੱਚ ਭਾਜਪਾ ਦੀ ਸਰਕਾਰ ਹੈ, ਅਮਿਤ ਸ਼ਾਹ ਦੱਸਣ ਕਿ ਉੱਥੇ ਨਸ਼ਾ ਕਿਉਂ ਵੱਧ ਰਿਹਾ ਹੈ?- ਕੇਜਰੀਵਾਲ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅੰਤਿਮ ਪੜਾਅ ਵਿੱਚ: ਦੁਆਬਾ ਵਿੱਚ ਨਸ਼ਿਆਂ ਦੇ ਹੌਟਸਪੌਟਸ ’ਤੇ ਕਾਰਵਾਈ ਲਈ ਨਸ਼ਾ ਮੁਕਤੀ ਮੋਰਚਾ ਸਰਗਰਮਸਾਊਦੀ ਅਰਬ ਦੇ ਹਵਾਈ ਅੱਡੇ ’ਤੇ ਹਮਲਾ, 1 ਦੀ ਮੌਤ ਤੇ 8 ਜ਼ਖ਼ਮੀਵਿਧਾਨ ਸਭਾ ’ਚ ਪਰਵਿੰਦਰ ਝੋਟਾ ਨੂੰ ਸ਼ਰਧਾਂਜਲੀ, ਸਪੀਕਰ ਸੰਧਵਾਂ ਨੇ ਦੱਸਿਆ ਅਣਮੁੱਲਾ ਯੋਗਦਾਨSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰ
1 min read

27 ਹਫ਼ਤਿਆਂ ਵਿੱਚ ਜਨਮੀ ਨਵਾਂਸ਼ਹਿਰ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 50 ਦਿਨਾਂ ਦੀ ਐਨਆਈਸੀਯੂ ਦੇਖਭਾਲ ਤੋਂ ਬਾਅਦ ਜਿੱਤੀ ਜ਼ਿੰਦਗੀ ਦੀ ਜੰਗ

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐੱਸਵਾਈ) ਨੇ ਨਵਾਂਸ਼ਹਿਰ ਵਿੱਚ ਸਮੇਂ ਤੋਂ ਕਰੀਬ ਤਿੰਨ ਮਹੀਨੇ ਪਹਿਲਾਂ ਜਨਮੀ ਇੱਕ ਨਵਜਾਤ ਬੱਚੀ ਦੀ ਜਾਨ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਗਰਭ ਅਵਸਥਾ ਦੇ ਸਿਰਫ਼ 27ਵੇਂ ਹਫ਼ਤੇ ਵਿੱਚ ਅਤੇ 700 ਗ੍ਰਾਮ ਵਜ਼ਨ ਨਾਲ ਜਨਮੀ ਇਸ ਬੱਚੀ ਨੂੰ ਸੂਚੀਬੱਧ ਨਿੱਜੀ ਹਸਪਤਾਲ ਦੇ ਨਿਓਨੇਟਲ ਇੰਟੈਂਸਿਵ ਕੇਅਰ ਯੂਨਿਟ (ਐਨਆਈਸੀਯੂ) ਵਿੱਚ 50 ਦਿਨਾਂ ਤੱਕ ਵਿਸ਼ੇਸ਼ ਇਲਾਜ ਦਿੱਤਾ ਗਿਆ। ਕਰੀਬ ₹3 ਲੱਖ ਦੀ ਲਾਗਤ ਵਾਲਾ ਇਹ ਸਾਰਾ ਇਲਾਜ ਯੋਜਨਾ ਤਹਿਤ ਪੂਰੀ ਤਰ੍ਹਾਂ ਕੈਸ਼ਲੈੱਸ ਰਿਹਾ।

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਦਰਸਾਉਂਦਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਹਰ ਪਰਿਵਾਰ ਨੂੰ ਇਲਾਜ ਦੇ ਖਰਚ ਦੀ ਚਿੰਤਾ ਤੋਂ ਮੁਕਤ ਕਰਕੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਕਿਹਾ, “ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਅਤੇ ਇਲਾਜ ਲਈ ਪੈਸੇ ਇਕੱਠੇ ਕਰਨ ਵਿਚੋਂ ਚੋਣ ਕਰਨ ਲਈ ਮਜਬੂਰ ਨਹੀਂ ਹੋਣਾ ਚਾਹੀਦਾ। ਹਰ ਮਾਂ ਸੁਰੱਖਿਅਤ ਜਣੇਪੇ ਦੀ ਹੱਕਦਾਰ ਹੈ ਅਤੇ ਹਰ ਨਵਜਾਤ ਨੂੰ ਜ਼ਿੰਦਗੀ ਲਈ ਲੜਨ ਦਾ ਪੂਰਾ ਮੌਕਾ ਮਿਲਣਾ ਚਾਹੀਦਾ ਹੈ।”

ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਮਾਮਲਾ ਪੰਜਾਬ ਵਿੱਚ ਉੱਚ ਜੋਖ਼ਿਮ ਵਾਲੀਆਂ ਗਰਭ ਅਵਸਥਾਵਾਂ ਅਤੇ ਨਵਜਾਤ ਬੱਚਿਆਂ ਦੇ ਇਲਾਜ ਲਈ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੱਧ ਰਹੇ ਉਪਯੋਗ ਨੂੰ ਵੀ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਕਰੀਬ ਸੱਤ ਮਹੀਨਿਆਂ ਵਿੱਚ ‘ਸਪੈਸ਼ਲ ਨਿਓਨੇਟਲ ਕੇਅਰ ਪੈਕੇਜ’ ਤਹਿਤ 1,869 ਨਵਜਾਤਾਂ ਨੂੰ ₹2.50 ਕਰੋੜ ਦੇ ਦਾਵਿਆਂ ਦਾ ਲਾਭ ਮਿਲਿਆ, ਜਦਕਿ ‘ਇੰਟੈਂਸਿਵ ਨਿਓਨੇਟਲ ਕੇਅਰ ਪੈਕੇਜ’ ਅਧੀਨ 1,719 ਨਵਜਾਤਾਂ ਦੇ ਇਲਾਜ ਲਈ ₹3.78 ਕਰੋੜ ਦੇ ਦਾਵੇ ਮਨਜ਼ੂਰ ਕੀਤੇ ਗਏ। ਇਸ ਤੋਂ ਇਲਾਵਾ ‘ਐਡਵਾਂਸਡ ਨਿਓਨੇਟਲ ਕੇਅਰ ਪੈਕੇਜ’ ਤਹਿਤ 434 ਅਤੇ ‘ਕ੍ਰਿਟੀਕਲ ਕੇਅਰ ਨਿਓਨੇਟਲ ਪੈਕੇਜ’ ਤਹਿਤ 382 ਨਵਜਾਤਾਂ ਨੂੰ ਵੀ ਜੀਵਨ ਰੱਖਿਅਕ ਇਲਾਜ ਮਿਲਿਆ। ਉਨ੍ਹਾਂ ਕਿਹਾ ਕਿ ਇਹ ਯੋਜਨਾ ਨਾ ਸਿਰਫ਼ ਜਾਨਾਂ ਬਚਾ ਰਹੀ ਹੈ, ਸਗੋਂ ਪਰਿਵਾਰਾਂ ਉੱਤੇ ਇਲਾਜ ਦਾ ਆਰਥਿਕ ਬੋਝ ਵੀ ਘਟਾ ਰਹੀ ਹੈ।

ਇਹ ਬੱਚੀ 9 ਜੂਨ 2026 ਨੂੰ ਨਵਾਂਸ਼ਹਿਰ ਦੇ ਸ਼ਿਵ ਸ਼ੰਕਰ ਮੁਹੱਲਾ ਨਿਵਾਸੀ ਸੂਰਜ ਅਤੇ ਉਨ੍ਹਾਂ ਦੀ ਪਤਨੀ ਦੇ ਘਰ ਜਨਮੀ ਸੀ। ਜਨਮ ਤੋਂ ਤੁਰੰਤ ਬਾਅਦ ਫੇਫੜੇ ਪੂਰੀ ਤਰ੍ਹਾਂ ਵਿਕਸਿਤ ਨਾ ਹੋਣ ਕਾਰਨ ਉਸ ਨੂੰ ਸਾਹ ਲੈਣ ਵਿੱਚ ਗੰਭੀਰ ਦਿੱਕਤ ਆਈ। ਡਾਕਟਰਾਂ ਨੇ ਤੁਰੰਤ ਉਸ ਨੂੰ ਐਨਆਈਸੀਯੂ ਵਿੱਚ ਦਾਖ਼ਲ ਕਰਕੇ ਵੈਂਟੀਲੇਟਰ ‘ਤੇ ਰੱਖਿਆ ਅਤੇ ਅਗਲੇ 50 ਦਿਨਾਂ ਤੱਕ ਲਗਾਤਾਰ ਨਿਗਰਾਨੀ ਅਤੇ ਇਲਾਜ ਕੀਤਾ।

ਬੱਚੀ ਦਾ ਇਲਾਜ ਕਰਨ ਵਾਲੇ ਡਾ. ਹਰਤੇਸ਼ ਸਿੰਘ ਪਾਹਵਾ ਨੇ ਦੱਸਿਆ ਕਿ ਇੰਨੀ ਘੱਟ ਗਰਭ ਅਵਧੀ ਵਿੱਚ ਜਨਮ ਲੈਣ ਵਾਲੇ ਬੱਚੇ ਬਹੁਤ ਨਾਜ਼ੁਕ ਹੁੰਦੇ ਹਨ ਅਤੇ ਉਨ੍ਹਾਂ ਨੂੰ 24 ਘੰਟੇ ਵਿਸ਼ੇਸ਼ ਡਾਕਟਰੀ ਦੇਖਭਾਲ ਦੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਉੱਨਤ ਨਵਜਾਤ ਚਿਕਿਤਸਾ, ਸਹੀ ਪੋਸ਼ਣ, ਇਨਫੈਕਸ਼ਨ ਕੰਟਰੋਲ ਅਤੇ ਲਗਾਤਾਰ ਨਿਗਰਾਨੀ ਕਾਰਨ ਬੱਚੀ ਦੀ ਸਿਹਤ ਵਿੱਚ ਹੌਲੀ-ਹੌਲੀ ਸੁਧਾਰ ਆਇਆ ਅਤੇ ਆਖ਼ਿਰਕਾਰ ਉਸ ਨੂੰ ਸਿਹਤਮੰਦ ਹਾਲਤ ਵਿੱਚ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ ₹3 ਲੱਖ ਦੇ ਪੂਰੇ ਇਲਾਜ ਦਾ ਖਰਚ ਸਰਕਾਰ ਨੇ ਚੁੱਕਿਆ।

ਬੱਚੀ ਦੇ ਪਿਤਾ ਸੂਰਜ ਨੇ ਭਾਵੁਕ ਹੋ ਕੇ ਕਿਹਾ ਕਿ ਉਨ੍ਹਾਂ ਲਈ ਇੰਨੀ ਵੱਡੀ ਰਕਮ ਦਾ ਇੰਤਜ਼ਾਮ ਕਰਨਾ ਅਸੰਭਵ ਸੀ। ਉਨ੍ਹਾਂ ਕਿਹਾ, “ਕਈ ਵਾਰ ਸਾਨੂੰ ਲੱਗਾ ਕਿ ਅਸੀਂ ਆਪਣੀ ਧੀ ਨੂੰ ਗੁਆ ਦੇਵਾਂਗੇ। ਡਾਕਟਰਾਂ ਨੇ ਸਾਨੂੰ ਉਮੀਦ ਦਿੱਤੀ ਅਤੇ ਸਰਕਾਰ ਦੀ ਇਸ ਯੋਜਨਾ ਨੇ ਸਾਨੂੰ ਕਦੇ ਵੀ ਪੈਸਿਆਂ ਦੀ ਚਿੰਤਾ ਨਹੀਂ ਹੋਣ ਦਿੱਤੀ। ਅੱਜ ਅਸੀਂ ਆਪਣੀ ਧੀ ਨੂੰ ਸੁਰੱਖਿਅਤ ਘਰ ਲੈ ਕੇ ਜਾ ਰਹੇ ਹਾਂ ਕਿਉਂਕਿ ਸਭ ਤੋਂ ਔਖੇ ਸਮੇਂ ਵਿੱਚ ਪੰਜਾਬ ਸਰਕਾਰ ਸਾਡੇ ਨਾਲ ਖੜ੍ਹੀ ਰਹੀ।”

ਰਾਜ ਸਿਹਤ ਏਜੰਸੀ (ਐੱਸਐੱਚਏ), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ 474 ਉੱਚ ਜੋਖ਼ਿਮ ਵਾਲੀਆਂ ਗਰਭਵਤੀ ਮਹਿਲਾਵਾਂ ਨੂੰ ਵੀ ਲਾਭ ਮਿਲਿਆ ਹੈ। ਇਨ੍ਹਾਂ ਵਿੱਚ ਮਾਂ ਅਤੇ ਗਰਭਸਥ ਸ਼ਿਸ਼ੂ ਨਾਲ ਜੁੜੀਆਂ ਜਟਿਲ ਸਥਿਤੀਆਂ, 70 ਸਮੇਂ ਤੋਂ ਪਹਿਲਾਂ ਜਣੇਪੇ, 45 ਗੰਭੀਰ ਅਨੀਮੀਆ, 19 ਗੰਭੀਰ ਪ੍ਰੀ-ਇਕਲੈਂਪਸੀਆ/ਇਕਲੈਂਪਸੀਆ ਅਤੇ ਭਰੂਣ ਦੀਆਂ ਦੋ ਗੰਭੀਰ ਜਨਮਜਾਤ ਵਿਕਾਰਾਂ ਦੇ ਮਾਮਲੇ ਸ਼ਾਮਲ ਹਨ। ਇਹ ਅੰਕੜੇ ਮਾਵਾਂ ਅਤੇ ਨਵਜਾਤ ਬੱਚਿਆਂ ਨੂੰ ਸਮੇਂ ਸਿਰ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੇ ਹਨ।

Leave a Reply

Your email address will not be published. Required fields are marked *