Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਰੱਖੜੀ ਮੌਕੇ ਮਹਿਲਾਵਾਂ ਨੂੰ ਵੱਡਾ ਤੋਹਫ਼ਾ, 28 ਅਗਸਤ ਨੂੰ ਖਾਤਿਆਂ ’ਚ ਆਵੇਗੀ ਸਤਿਕਾਰ ਰਾਸ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿਲਾਵਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਹੈ ਕਿ ਰੱਖੜੀ ਦੇ ਮੌਕੇ ਇਕ ਵਾਰ ਫਿਰ ਮਹਿਲਾਵਾਂ ਦੇ ਮੋਬਾਈਲ ’ਤੇ ਪੈਸੇ ਆਉਣ ਦਾ ਮੈਸੇਜ ਆਵੇਗਾ। ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੂੰ ਤੀਜੀ ਕਿਸ਼ਤ ਦੀ ਸਨਮਾਨ ਰਾਸ਼ੀ 28 ਅਗਸਤ, ਯਾਨੀ ਰੱਖੜੀ ਵਾਲੇ ਦਿਨ ਜਾਰੀ ਕੀਤੀ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਐਲਾਨ ਗੋਇੰਦਵਾਲ ਸਾਹਿਬ ਵਿਖੇ ਕਰਵਾਏ ਗਏ ਸਤਿਕਾਰ ਸਖੀਆਂ ਦੇ ਸਨਮਾਨ ਸਮਾਗਮ ਦੌਰਾਨ ਆਨਲਾਈਨ ਸ਼ਮੂਲੀਅਤ ਕਰਦਿਆਂ ਕੀਤਾ। ਉਨ੍ਹਾਂ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਲਈ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਸਤਿਕਾਰ ਸਖੀਆਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਖਾਸ ਤੌਰ ’ਤੇ ਸ਼ਲਾਘਾ ਕੀਤੀ।

ਭਗਵੰਤ ਮਾਨ ਨੇ ਕਿਹਾ ਕਿ ਸਤਿਕਾਰ ਸਖੀਆਂ ਨੇ ਘਰ-ਘਰ ਪਹੁੰਚ ਕੇ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਕਰਵਾਉਣ ਵਿੱਚ ਅਹਿਮ ਯੋਗਦਾਨ ਪਾਇਆ। ਉਨ੍ਹਾਂ ਦੀ ਮਦਦ ਨਾਲ ਕਰੀਬ 75 ਲੱਖ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹੋਈ ਹੈ। ਮੁੱਖ ਮੰਤਰੀ ਨੇ ਸਤਿਕਾਰ ਸਖੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਹ ਸੇਵਾ ਯਾਦ ਰੱਖੀ ਜਾਵੇਗੀ।

ਮੁੱਖ ਮੰਤਰੀ ਨੇ ਦੱਸਿਆ ਕਿ ਕਈ ਮਹਿਲਾਵਾਂ ਅਤੇ ਕੁੜੀਆਂ ਨੂੰ ਆਨਲਾਈਨ ਫਾਰਮ ਭਰਨ, ਆਧਾਰ ਕਾਰਡ ਜਾਂ ਜਾਤੀ ਸਰਟੀਫਿਕੇਟ ਵਰਗੇ ਦਸਤਾਵੇਜ਼ ਅਪਲੋਡ ਕਰਨ ਬਾਰੇ ਜਾਣਕਾਰੀ ਨਹੀਂ ਸੀ। ਅਜਿਹੇ ਸਮੇਂ ਵਿੱਚ ਸਤਿਕਾਰ ਸਖੀਆਂ ਨੇ ਉਨ੍ਹਾਂ ਦੀ ਮਦਦ ਕੀਤੀ ਅਤੇ ਯੋਜਨਾ ਦਾ ਲਾਭ ਲੈਣ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਇਆ।

ਉਨ੍ਹਾਂ ਕਿਹਾ ਕਿ ਤੀਜੀ ਕਿਸ਼ਤ ਦੀ ਰਾਸ਼ੀ 28 ਅਗਸਤ ਨੂੰ ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਖਾਤਿਆਂ ਵਿੱਚ ਜਾਰੀ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਅੱਗੇ ਵੀ ਲਗਾਤਾਰ ਜਾਰੀ ਰਹੇਗੀ ਅਤੇ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਸ਼ੀ ਮਹਿਲਾਵਾਂ ਤੇ ਕੁੜੀਆਂ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਵਿੱਚ ਸਹਾਇਕ ਬਣ ਰਹੀ ਹੈ।

ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਹਾਜ਼ ਵਿੱਚ ਤਕਨੀਕੀ ਖਰਾਬੀ ਕਾਰਨ ਗੋਇੰਦਵਾਲ ਸਾਹਿਬ ਦੇ ਸਮਾਗਮ ਵਿੱਚ ਨਿੱਜੀ ਤੌਰ ’ਤੇ ਸ਼ਾਮਲ ਨਹੀਂ ਹੋ ਸਕੇ। ਇਸ ਕਰਕੇ ਉਨ੍ਹਾਂ ਨੇ ਆਨਲਾਈਨ ਪ੍ਰੋਗਰਾਮ ਵਿੱਚ ਹਿੱਸਾ ਲੈ ਕੇ ਸਤਿਕਾਰ ਸਖੀਆਂ ਨੂੰ ਸੰਬੋਧਨ ਕੀਤਾ।

Leave a Reply

Your email address will not be published. Required fields are marked *