Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਬੇਸਹਾਰਾ ਬਜ਼ੁਰਗਾਂ ਲਈ ਮਾਨ ਸਰਕਾਰ ਦਾ ਵੱਡਾ ਉਪਰਾਲਾ, ਮੋਹਾਲੀ ‘ਚ 3 ਏਕੜ ਜ਼ਮੀਨ ‘ਬਣੇਗਾ ਬਿਰਧ ਆਸ਼ਰਮ

ਪੰਜਾਬ ਵਿੱਚ ਬਜ਼ੁਰਗਾਂ ਦੀ ਦੇਖਭਾਲ ਅਤੇ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਮਾਨ ਸਰਕਾਰ ਵੱਲੋਂ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਐਸ.ਏ.ਐਸ. ਨਗਰ (ਮੋਹਾਲੀ) ਵਿੱਚ ਇੱਕ ਆਧੁਨਿਕ ਬਿਰਧ ਆਸ਼ਰਮ (ਸੀਨੀਅਰ ਸਿਟੀਜ਼ਨ ਹੋਮ) ਬਣਾਇਆ ਜਾਵੇਗਾ। ਇਸ ਲਈ ਗਮਾਡਾ ਵੱਲੋਂ ਸੈਕਟਰ-78 ਵਿੱਚ 2.92 ਏਕੜ ਜ਼ਮੀਨ ਅਲਾਟ ਕੀਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ, ਸੁਰੱਖਿਆ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਅਨਮੋਲ ਪੂੰਜੀ ਹਨ ਅਤੇ ਉਨ੍ਹਾਂ ਦੀ ਸੇਵਾ ਤੇ ਸੰਭਾਲ ਕਰਨਾ ਸਰਕਾਰ ਦੀ ਪਹਿਲੀ ਜ਼ਿੰਮੇਵਾਰੀ ਹੈ।

ਉਨ੍ਹਾਂ ਕਿਹਾ ਕਿ ਇਹ ਸਿਰਫ਼ ਇੱਕ ਇਮਾਰਤ ਨਹੀਂ, ਸਗੋਂ ਅਜਿਹਾ ਸੁਰੱਖਿਅਤ ਘਰ ਹੋਵੇਗਾ ਜਿੱਥੇ ਬੇਸਹਾਰਾ ਬਜ਼ੁਰਗਾਂ ਨੂੰ ਪਰਿਵਾਰ ਵਰਗਾ ਮਾਹੌਲ, ਸਨਮਾਨ ਅਤੇ ਸਹਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਹੈ ਕਿ ਪੰਜਾਬ ਦਾ ਕੋਈ ਵੀ ਬਜ਼ੁਰਗ ਆਪਣੀ ਜ਼ਿੰਦਗੀ ਦੇ ਇਸ ਪੜਾਅ ਵਿੱਚ ਇਕੱਲਾਪਣ ਜਾਂ ਬੇਵੱਸੀ ਮਹਿਸੂਸ ਨਾ ਕਰੇ, ਸਗੋਂ ਉਸ ਨੂੰ ਇੱਜ਼ਤ ਅਤੇ ਸੁਰੱਖਿਆ ਨਾਲ ਭਰਪੂਰ ਜੀਵਨ ਮਿਲੇ।

ਮੰਤਰੀ ਨੇ ਦੱਸਿਆ ਕਿ ਪ੍ਰੋਜੈਕਟ ਨੂੰ ਜਲਦੀ ਮੁਕੰਮਲ ਕਰਨ ਲਈ ਅਸਟੇਟ ਅਫ਼ਸਰ (ਪਲਾਟ), ਗਮਾਡਾ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨਿਯਮਾਂ ਅਨੁਸਾਰ ਜ਼ਮੀਨ ਦਾ ਭੌਤਿਕ ਕਬਜ਼ਾ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਮੋਹਾਲੀ ਨੂੰ ਜਲਦ ਤੋਂ ਜਲਦ ਸੌਂਪਿਆ ਜਾਵੇ, ਤਾਂ ਜੋ ਉਸਾਰੀ ਦਾ ਕੰਮ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਕੀਤਾ ਜਾ ਸਕੇ।

Leave a Reply

Your email address will not be published. Required fields are marked *