Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 290 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸਜੀਪੀਸੀ) ਵੱਲੋਂ ਅੱਜ ਅੰਮ੍ਰਿਤਸਰ ਸਥਿਤ ਆਪਣੇ ਮੁੱਖ ਦਫ਼ਤਰ ਤੋਂ ਸ਼ਰਧਾਲੂਆਂ ਦੇ ਇੱਕ ਜਥੇ ਨੂੰ ਪਾਕਿਸਤਾਨ ਵਿੱਚ ਸਥਿਤ ਇਤਿਹਾਸਕ ਸਿੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਯਾਤਰਾ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਬੰਧ ਵਿੱਚ ਕਰਵਾਈ ਜਾ ਰਹੀ ਹੈ।

ਜਥੇ ਦੀ ਰਵਾਨਗੀ ਤੋਂ ਪਹਿਲਾਂ ਧਾਰਮਿਕ ਅਰਦਾਸ ਕੀਤੀ ਗਈ ਅਤੇ ਗੁਰਬਾਣੀ ਦੇ ਜਾਪ ਨਾਲ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿੱਚ ਸ਼ਰਧਾਲੂਆਂ ਨੂੰ ਵਿਦਾਇਗੀ ਦਿੱਤੀ ਗਈ। ਐੱਸਜੀਪੀਸੀ ਅਧਿਕਾਰੀਆਂ ਅਤੇ ਸੰਗਤ ਵੱਲੋਂ ਯਾਤਰੀਆਂ ਨੂੰ ਸਫਲ ਅਤੇ ਸੁਖਦਾਈ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ।

ਐੱਸਜੀਪੀਸੀ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਇਸ ਸਾਲ 302 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨੀ ਵੀਜ਼ੇ ਲਈ ਭੇਜੇ ਗਏ ਸਨ, ਜਿਨ੍ਹਾਂ ਵਿੱਚੋਂ 290 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਗਿਆ। ਵੀਜ਼ਾ ਪ੍ਰਾਪਤ ਕਰਨ ਵਾਲੇ ਸਾਰੇ ਸ਼ਰਧਾਲੂ ਅੱਜ ਇਸ ਜਥੇ ਨਾਲ ਪਾਕਿਸਤਾਨ ਲਈ ਰਵਾਨਾ ਹੋਏ ਹਨ।

ਇਹ ਧਾਰਮਿਕ ਯਾਤਰਾ 9 ਦਿਨਾਂ ਦੀ ਹੋਵੇਗੀ, ਜਿਸ ਦੌਰਾਨ ਸ਼ਰਧਾਲੂ ਪਾਕਿਸਤਾਨ ਵਿੱਚ ਸਥਿਤ ਕਈ ਇਤਿਹਾਸਕ ਅਤੇ ਧਾਰਮਿਕ ਮਹੱਤਵ ਵਾਲੇ ਗੁਰਦੁਆਰਿਆਂ ਦੇ ਦਰਸ਼ਨ ਕਰਨਗੇ। ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਅਤੇ ਹੋਰ ਪ੍ਰਮੁੱਖ ਗੁਰਧਾਮਾਂ ਵਿਖੇ ਨਤਮਸਤਕ ਹੋਵੇਗਾ। ਯਾਤਰਾ ਪੂਰੀ ਕਰਨ ਤੋਂ ਬਾਅਦ ਇਹ ਜਥਾ 30 ਜੂਨ ਨੂੰ ਭਾਰਤ ਵਾਪਸ ਪਰਤੇਗਾ।

ਵੀਜ਼ਾ ਮਿਲਣ ਤੋਂ ਬਾਅਦ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਵੇਖਣ ਨੂੰ ਮਿਲਿਆ। ਕਈ ਸ਼ਰਧਾਲੂ ਅਜਿਹੇ ਹਨ ਜੋ ਪਹਿਲੀ ਵਾਰ ਪਾਕਿਸਤਾਨ ਵਿੱਚ ਸਥਿਤ ਸਿੱਖ ਧਰਮ ਨਾਲ ਜੁੜੇ ਇਤਿਹਾਸਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਨੇ ਇਸ ਯਾਤਰਾ ਨੂੰ ਆਪਣੇ ਜੀਵਨ ਦਾ ਯਾਦਗਾਰ ਅਤੇ ਆਤਮਿਕ ਅਨੁਭਵ ਦੱਸਿਆ।

ਰਵਾਨਗੀ ਮੌਕੇ ਸੰਗਤ ਵੱਲੋਂ ਜਥੇ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦੇ ਕੇ ਵਿਦਾਇਗੀ ਦਿੱਤੀ ਗਈ ਅਤੇ ਅਰਦਾਸ ਕੀਤੀ ਗਈ ਕਿ ਸਾਰੇ ਸ਼ਰਧਾਲੂ ਸੁਖ-ਸਾਲਮਤ ਯਾਤਰਾ ਪੂਰੀ ਕਰਕੇ ਵਾਪਸ ਪਰਤਣ।

Leave a Reply

Your email address will not be published. Required fields are marked *