Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੀਆਂ ਪ੍ਰਮੁੱਖ ਭਲਾਈ ਯੋਜਨਾਵਾਂ ਨੂੰ ਮਿਲਿਆ ਅਭੂਤਪੂਰਵ ਹੁੰਗਾਰਾ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਵਾਅਦੇ ਪੂਰੇ ਕਰਨ ਦੀ ਵਚਨਬੱਧਤਾ ਤੇ ਪੂਰਾ ਭਰੋਸਾ ਹੈ। ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਮਾਵਾਂ ਧੀਆਂ ਸਤਿਕਾਰ ਯੋਜਨਾ ਅਤੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਵੇਰਵੇ ਸਾਂਝੇ ਕੀਤੇਜਿਸ ਵਿੱਚ ਜਨਤਾ ਦੀ ਵੱਡੀ ਭਾਗੀਦਾਰੀ ਅਤੇ ਸੂਬੇ ਦੇ ਲੱਖਾਂ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦਾ ਜ਼ਿਕਰ ਕੀਤਾ ਗਿਆ।

 

ਸ਼ੁੱਕਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਧਿਰਾਂ ਵਾਰ-ਵਾਰ ਦਾਅਵਾ ਕਰਦੀਆਂ ਸਨ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਕਦੇ ਲਾਗੂ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਅੱਜ ਅੰਕੜਿਆਂ ਨੇ ਆਪ ਹੀ ਉਨ੍ਹਾਂ ਦੇ ਝੂਠ ਦਾ ਪਰਦਾਫਾਸ਼ ਕਰ ਦਿੱਤਾ ਹੈ। ਪੰਜਾਬ ਦੇ ਲੋਕਾਂ ਨੇ ਮਾਨ ਸਰਕਾਰ ਤੇ ਵਿਸ਼ਵਾਸ ਕੀਤਾ ਕਿਉਂਕਿ ਉਹ ਜਾਣਦੇ ਸਨ ਕਿ ਇਹ ਸਰਕਾਰ ਆਪਣਾ ਹਰ ਵਾਅਦਾ ਪੂਰਾ ਕਰਦੀ ਹੈ।ਉਨ੍ਹਾਂ ਦੱਸਿਆ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ 72,56,686 ਔਰਤਾਂ ਰਜਿਸਟ੍ਰੇਸ਼ਨ ਕਰਵਾ ਚੁੱਕੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਔਰਤਾਂ ਦੀ ਰਜਿਸਟ੍ਰੇਸ਼ਨ ਬਾਅਦ ਵਿੱਚ ਪੂਰੀ ਹੋਈ ਹੈਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈਕਿਉਂਕਿ ਉਨ੍ਹਾਂ ਨੂੰ ਵੀ ਤਿੰਨ ਮਹੀਨਿਆਂ ਦਾ ਲਾਭ ਇੱਕੋ ਵਾਰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮਿਲੇਗਾ। ਭੁਗਤਾਨ ਦਾ ਅਗਲਾ ਚਰਨ 1 ਅਗਸਤ ਨੂੰ ਖਾਤਿਆਂ ਵਿੱਚ ਪਾਇਆ ਜਾਵੇਗਾ।

 

ਜ਼ਿਲ੍ਹੇਵਾਰ ਅੰਕੜੇ ਸਾਂਝੇ ਕਰਦਿਆਂ ਪੰਨੂ ਨੇ ਦੱਸਿਆ ਕਿ ਲੁਧਿਆਣਾ ਵਿੱਚ ਸਭ ਤੋਂ ਵੱਧ 7,86,863 ਔਰਤਾਂ ਦੀ ਰਜਿਸਟ੍ਰੇਸ਼ਨ ਹੋਈ ਹੈਇਸ ਤੋਂ ਬਾਅਦ ਪਟਿਆਲਾ ਵਿੱਚ 5,50,035 ਅਤੇ ਅੰਮ੍ਰਿਤਸਰ ਵਿੱਚ 5,39,285 ਰਜਿਸਟ੍ਰੇਸ਼ਨਾਂ ਹੋਈਆਂ ਹਨ।

 

ਸਕੀਮ ਦੀ ਸ਼ੁਰੂਆਤ ਨੂੰ ਯਾਦ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਆਪ ਆਗੂ ਮਨੀਸ਼ ਸਿਸੋਦੀਆ ਨੇ ਬਿਲਕੁਲ ਠੀਕ ਕਿਹਾ ਸੀ ਕਿ ਸਰਕਾਰ ਸਿਰਫ਼ ਬੈਂਕ ਖਾਤਿਆਂ ਵਿੱਚ ਪੈਸੇ ਨਹੀਂ ਭੇਜ ਰਹੀਸਗੋਂ ਵਿਸ਼ਵਾਸ ਭੇਜ ਰਹੀ ਹੈ। ਉਨ੍ਹਾਂ ਕਿਹਾ, “ਪੰਜਾਬ ਭਰ ਦੀਆਂ ਔਰਤਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਸਾਬਤ ਹੁੰਦਾ ਹੈ ਕਿ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਤੇ ਪੂਰਾ ਭਰੋਸਾ ਹੈ।

 

ਪਿਛਲੀਆਂ ਸਰਕਾਰਾਂ ਨਾਲ ਤੁਲਨਾ ਕਰਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਕਾਂਗਰਸ ਨੇ 2017 ਦੀਆਂ ਚੋਣਾਂ ਤੋਂ ਪਹਿਲਾਂ ਖੇਤੀ ਕਰਜ਼ੇ ਮਾਫ਼ ਕਰਨ ਅਤੇ ਨੌਕਰੀਆਂ ਦੇਣ ਦੇ ਫਾਰਮ ਇਕੱਠੇ ਕੀਤੇ ਸਨਪਰ ਨਾ ਤਾਂ ਫਾਰਮ ਅਤੇ ਨਾ ਹੀ ਵਾਅਦੇ ਕਦੇ ਹਕੀਕਤ ਬਣੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਨੌਕਰੀ ਦੇਣ ਦੀ ਸਹੁੰ ਵੀ ਚੁੱਕੀ ਸੀਪਰ ਵਾਅਦਾ ਅਧੂਰਾ ਹੀ ਰਿਹਾ। ਇਸ ਦੇ ਉਲਟਮਾਨ ਸਰਕਾਰ ਜੋ ਵੀ ਵਾਅਦਾ ਕਰਦੀ ਹੈਉਸ ਨੂੰ ਪੂਰਾ ਕਰਦੀ ਹੈ।

 

ਮੁੱਖ ਮੰਤਰੀ ਸਿਹਤ ਯੋਜਨਾ ਦੀ ਸਫ਼ਲਤਾ ਤੇ ਚਾਨਣਾ ਪਾਉਂਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਇਹ ਝੂਠ ਫੈਲਾਉਣ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਕਿ ਇਹ ਸਿਹਤ ਕਾਰਡ ਕਿਤੇ ਵੀ ਪ੍ਰਵਾਨ ਨਹੀਂ ਹੋਣਗੇਇਹ ਸਕੀਮ ਇੱਕ ਵੱਡੀ ਸਫ਼ਲਤਾ ਵਜੋਂ ਉੱਭਰੀ ਹੈ।

 

ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ 50 ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋ ਚੁੱਕਾ ਹੈਜਦੋਂ ਕਿ ਪੰਜਾਬ ਸਰਕਾਰ ਨੇ ਕੈਸ਼ਲੇਸ ਸਿਹਤ ਸੰਭਾਲ ਮੁਹੱਈਆ ਕਰਵਾਉਣ ਤੇ 917 ਕਰੋੜ ਰੁਪਏ ਖਰਚ ਕੀਤੇ ਹਨ। ਇਹ ਸਕੀਮ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਂਦੀ ਹੈ ਅਤੇ ਇਹ ਸਰਕਾਰੀ ਦੇ ਨਾਲ-ਨਾਲ ਸੂਚੀਬੱਧ  ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਉਪਲਬਧ ਹੈ।

 

ਬਲਤੇਜ ਪੰਨੂ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 50 ਲੱਖ ਤੋਂ ਵੱਧ ਸਿਹਤ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਲੁਧਿਆਣਾ 5,36,504 ਕਾਰਡਾਂ ਨਾਲ ਸਭ ਤੋਂ ਅੱਗੇ ਹੈਇਸ ਤੋਂ ਬਾਅਦ ਪਟਿਆਲਾ 4,52,030 ਕਾਰਡਾਂ ਨਾਲ ਅਤੇ ਜਲੰਧਰ 3,65,366 ਕਾਰਡਾਂ ਨਾਲ ਦੂਜੇ ਤੇ ਤੀਜੇ ਨੰਬਰ ਤੇ ਹੈ।

 

ਉਨ੍ਹਾਂ ਨੇ ਭਗਵੰਤ ਮਾਨ ਸਰਕਾਰ ਦੀਆਂ ਹੋਰ ਪ੍ਰਮੁੱਖ ਪ੍ਰਾਪਤੀਆਂ ਤੇ ਵੀ ਚਾਨਣਾ ਪਾਇਆ ਅਤੇ ਕਿਹਾ ਕਿ 2022 ਵਿੱਚ ਆਪ‘ ਦੀ ਸਰਕਾਰ ਬਣਨ ਤੋਂ ਬਾਅਦ, 600 ਯੂਨਿਟ ਮੁਫ਼ਤ ਬਿਜਲੀ ਸਕੀਮ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈਅਤੇ ਨਹਿਰੀ ਪਾਣੀ ਦੀ ਪਹੁੰਚ 21% ਤੋਂ ਵਧ ਕੇ 80% ਹੋ ਗਈ ਹੈ।

 

ਭਾਜਪਾ ਨੂੰ ਨਿਸ਼ਾਨੇ ਤੇ ਲੈਂਦਿਆਂ ਬਲਤੇਜ ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਆਪਣੇ ਵਾਅਦੇ ਪੂਰੇ ਕਰਨ ਚ ਨਾਕਾਮ ਰਹਿਣ ਦੇ ਬਾਵਜੂਦ ਭਾਜਪਾ ਸਰਕਾਰ ਦੀ ਲਾਡੋ ਸਕੀਮ ਬਾਰੇ ਗੱਲ ਕਰਨ ਲਈ ਅਕਸਰ ਪੰਜਾਬ ਆਉਂਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੇ ਚੋਣਾਂ ਤੋਂ ਪਹਿਲਾਂ ਹਰਿਆਣਾ ਦੀ ਹਰ ਔਰਤ ਨੂੰ 2,100 ਰੁਪਏ ਮਹੀਨਾ ਦੇਣ ਦਾ ਵਾਅਦਾ ਕੀਤਾ ਸੀਪਰ ਖ਼ਬਰਾਂ ਮੁਤਾਬਕ ਇਹ ਲਾਭ ਸਿਰਫ਼ 20 ਲੱਖ ਦੇ ਕਰੀਬ ਔਰਤਾਂ ਤੱਕ ਹੀ ਪਹੁੰਚਿਆ ਹੈਜਦੋਂ ਕਿ ਸੂਬੇ ਵਿੱਚ ਔਰਤਾਂ ਦੀ ਆਬਾਦੀ ਲਗਭਗ 80 ਲੱਖ ਹੈ।

 

ਸੋਸ਼ਲ ਮੀਡੀਆ ਤੇ ਚੱਲ ਰਹੀਆਂ ਅਫ਼ਵਾਹਾਂ ਦਾ ਜਵਾਬ ਦਿੰਦਿਆਂ ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਮਾਵਾਂ ਧੀਆਂ ਸਤਿਕਾਰ ਯੋਜਨਾ ਤੇ ਰੋਕ ਲਗਾਉਣ ਦੇ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।

 

 ਉਨ੍ਹਾਂ ਸਪੱਸ਼ਟ ਕੀਤਾ ਕਿ ਹਾਈ ਕੋਰਟ ਨੇ ਇਸ ਸਕੀਮ ਤੇ ਕੋਈ ਰੋਕ ਨਹੀਂ ਲਗਾਈ ਹੈ ਅਤੇ ਸਰਕਾਰ ਇਸ ਨੂੰ ਯੋਜਨਾ ਅਨੁਸਾਰ ਲਾਗੂ ਕਰਨਾ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸਿਰਫ਼ ਐਲਾਨਾਂ ਚ ਨਹੀਂਸਗੋਂ ਕੰਮ ਕਰਨ ਚ ਵਿਸ਼ਵਾਸ ਰੱਖਦੀ ਹੈ। ਇਹ ਰਿਕਾਰਡ ਰਜਿਸਟ੍ਰੇਸ਼ਨਾਂ ਅਤੇ ਲੱਖਾਂ ਲੋਕਾਂ ਤੱਕ ਪਹੁੰਚ ਰਹੇ ਲਾਭ ਸਾਬਤ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ਤੇ ਪੂਰਾ ਭਰੋਸਾ ਹੈ

Leave a Reply

Your email address will not be published. Required fields are marked *