ਜੰਮੂ-ਕਸ਼ਮੀਰ ‘ਚ ਵਾਪਰਿਆ ਦਰਦਨਾਕ ਹਾਦਸਾ, ਟਾਇਰ ਫਟਣ ਕਾਰਨ ਸਵਾਰੀਆਂ ਨਾਲ ਭਰੀ ਬੱਸ ਪਲਟੀ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਊਧਮਪੁਰ ਦੇ ਰਾਮਨਗਰ ਦੇ ਕਾਗੋਤ ਇਲਾਕੇ ਵਿੱਚ ਇੱਕ ਯਾਤਰੀ ਬੱਸ ਪਲਟ ਗਈ, ਜਿਸ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦਕਿ ਕਈ ਹੋਰ ਯਾਤਰੀ ਜ਼ਖਮੀ ਹੋਏ ਹਨ।

ਮਿਲੀ ਜਾਣਕਾਰੀ ਮੁਤਾਬਕ ਇਹ ਬੱਸ ਰਾਮਨਗਰ ਤੋਂ ਊਧਮਪੁਰ ਵੱਲ ਜਾ ਰਹੀ ਸੀ, ਜਦੋਂ ਇਹ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਇੱਕ ਮੋੜ ‘ਤੇ ਬੱਸ ਦਾ ਟਾਇਰ ਫਟ ਗਿਆ, ਜਿਸ ਕਾਰਨ ਤੇਜ਼ ਰਫ਼ਤਾਰ ਵਾਹਨ ਡਰਾਈਵਰ ਦੇ ਕੰਟਰੋਲ ਤੋਂ ਬਾਹਰ ਹੋ ਗਿਆ ਅਤੇ ਸੜਕ ਤੋਂ ਲੁੱਥ ਕੇ ਪਲਟ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ, ਪ੍ਰਸ਼ਾਸਨ ਅਤੇ ਬਚਾਅ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ। ਸਥਾਨਕ ਨਿਵਾਸੀਆਂ ਨੇ ਵੀ ਬਚਾਅ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਇਆ। ਜ਼ਖਮੀਆਂ ਨੂੰ ਤੁਰੰਤ ਨੇੜਲੇ ਹਸਪਤਾਲਾਂ ਅਤੇ ਮੈਡੀਕਲ ਸੈਂਟਰਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।

ਪ੍ਰਸ਼ਾਸਨ ਵੱਲੋਂ ਕਿਹਾ ਗਿਆ ਹੈ ਕਿ ਜ਼ਖਮੀਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਹਰ ਸੰਭਵ ਡਾਕਟਰੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹਾਦਸੇ ਦੇ ਅਸਲ ਕਾਰਨਾਂ ਦੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ। ਹਾਲਾਂਕਿ ਸ਼ੁਰੂਆਤੀ ਤੌਰ ‘ਤੇ ਚਸ਼ਮਦੀਦਾਂ ਵੱਲੋਂ ਤੇਜ਼ ਰਫ਼ਤਾਰ ਅਤੇ ਟਾਇਰ ਫਟਣ ਨੂੰ ਹਾਦਸੇ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।

ਇਸ ਦਰਦਨਾਕ ਹਾਦਸੇ ਨੇ ਇੱਕ ਵਾਰ ਫਿਰ ਸੜਕ ਸੁਰੱਖਿਆ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ।

Leave a Reply

Your email address will not be published. Required fields are marked *