Live Updates
ਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰਨਵਾਂ ਫੋਨ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ, Realme ਦੇ ਇਨ੍ਹਾਂ Phones ’ਤੇ ਮਿਲ ਰਿਹਾ ਭਾਰੀ ਡਿਸਕਾਊਂਟਮੈਂ ਅਪਮਾਨਜਨਕ ਭਾਸ਼ਾ ਨਹੀਂ ਵਰਤਾਂਗਾ, ਪਰ ਹਰ ਸਵਾਲ ਦਾ ਜਵਾਬ ਹੈ ਮੇਰੇ ਕੋਲ: ਬਲਤੇਜ ਪੰਨੂਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦੀ ਕਮਾਨ ਮਿਲਦਿਆਂ ਹੀ AAP ਦਾ ਤੰਜ, ਅਮਨ ਅਰੋੜਾ ਬੋਲੇ- ‘4 ਦਿਨ ਹੋ ਗਏ…’PM ਮੋਦੀ ਨਾਲ ਮੁਲਾਕਾਤ ਤੋਂ ਬਾਅਦ CM ਸੈਣੀ ਦਾ ਵੱਡਾ ਬਿਆਨ, ਪਿੰਡਾਂ ’ਚ ਹਰ ਮਹੀਨੇ ਹੋਣਗੀਆਂ ਮੀਟਿੰਗਾਂ‘ਖਤਰੋਂ ਕੇ ਖਿਲਾੜੀ-15’ ਨੂੰ ਮਿਲਿਆ ਆਪਣਾ ਵਿਜੇਤਾ, ਅਵਿਨਾਸ਼ ਮਿਸ਼ਰਾ ਨੇ ਜਿੱਤੀ ਟਰਾਫੀਚੰਡੀਗੜ੍ਹ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਵੇਰੇ-ਸਵੇਰੇ ਮਚਿਆ ਹੜਕੰਪਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ, ਕਈ ਵੱਡੇ ਫੈਸਲਿਆਂ ’ਤੇ ਰਹੇਗੀ ਨਜ਼ਰ
1 min read

ਆਮ ਆਦਮੀ ਪਾਰਟੀ ਨੂੰ ਹਲਕਾ ਬਾਬਾ ਬਕਾਲਾ ਵਿੱਚ ਮਿਲੀ ਵੱਡੀ ਮਜ਼ਬੂਤੀ

ਹਲਕਾ ਬਾਬਾ ਬਕਾਲਾ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ ਮਿਲੀ, ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਤਿੰਨ ਵਾਰ ਵਿਧਾਇਕ ਰਹੇ ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਤਿੰਦਰਜੀਤ ਸਿੰਘ ਛੱਜਲਵੱਡੀ ਦੇ ਨਾਲ ਆਮ ਆਦਮੀ ਪਾਰਟੀ ਵਿੱਚ  ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ  ਛੱਜਲਵੱਡੀ ਨੂੰ ਆਪ ਵਿੱਚ ਸ਼ਾਮਿਲ ਕਰਾਇਆ।

 

ਇਸ ਮੌਕੇ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੇ ਕਿਹਾ ਕਿ ਛੱਜਲਵੱਡੀ ਪਰਿਵਾਰ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਹਲਕਾ ਬਾਬਾ ਬਕਾਲਾ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਪਾਰਟੀ ਕੇਡਰ ਨੂੰ ਨਵੀਂ ਊਰਜਾ ਅਤੇ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸੂਬੇ ਦੇ ਸੂਝਵਾਨ ਆਗੂ ਤੇ ਆਮ ਲੋਕ ਲਗਾਤਾਰ ‘ਆਪ‘ ਨਾਲ ਜੁੜ ਰਹੇ ਹਨ, ਅਤੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਆਗੂ ਤੇ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

 

ਜ਼ਿਕਰਯੋਗ ਹੈ ਕਿ ਸਤਿੰਦਰਜੀਤ ਸਿੰਘ ਛੱਜਲਵੱਡੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਮੌਜੂਦਾ ਹਲਕਾ ਇੰਚਾਰਜ ਵਜੋਂ ਸੇਵਾਵਾਂ ਨਿਭਾ ਰਹੇ ਸਨ ਅਤੇ ਉਹ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਚੋਣ ਵੀ ਲੜ ਚੁੱਕੇ ਹਨ। ਛੱਜਲਵੱਡੀ ਪਰਿਵਾਰ ਦਾ ਹਲਕਾ ਬਾਬਾ ਬਕਾਲਾ ਵਿੱਚ ਲੰਬੇ ਸਮੇਂ ਤੋਂ ਵੱਡਾ ਆਧਾਰ ਹੈ ਅਤੇ ਇਹ ਪਰਿਵਾਰ ਲਗਾਤਾਰ ਇਲਾਕੇ ਦੇ ਲੋਕਾਂ ਨਾਲ ਡਟ ਕੇ ਜੁੜਿਆ ਹੋਇਆ ਹੈ।

 

ਇਸ ਮੌਕੇ ਆਗੂਆਂ ਨੇ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਵਿਕਾਸ ਕਾਰਜਾਂ ਵਿੱਚ ਵਿਸ਼ਵਾਸ ਪ੍ਰਗਟਾਉਂਦਿਆਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਅਤੇ ਹਲਕੇ ਦੇ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Leave a Reply

Your email address will not be published. Required fields are marked *