Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ABVP ਦੀ ਜਿੱਤ ‘ਤੇ AAP/ASAP ਦਾ ਵੱਡਾ ਸਵਾਲ: ਵਿਵਾਦਿਤ ਦਸਤਾਵੇਜ਼ਾਂ ਅਤੇ ਚੋਣ ਯੋਗਤਾ ‘ਤੇ ਹਾਈ ਕੋਰਟ ਜਾਵੇਗੀ ਟੀਮ, ਪੀਯੂ ਪ੍ਰਸ਼ਾਸਨ ਦੀ ਚੁੱਪ ‘ਤੇ ਵੀ ਉੱਠੇ ਸਵਾਲ

ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ ਅੰਕਿਤ ਬਿਧਾਨ ਦੀ ਜਿੱਤ ਦੀ ਖ਼ਬਰ ਸਾਹਮਣੇ ਆ ਰਹੀ ਹੈਉੱਥੇ ਹੀ ਆਮ ਆਦਮੀ ਪਾਰਟੀ ਨਾਲ ਜੁੜੀ ਵਿਦਿਆਰਥੀ ਟੀਮ ASAP ਨੇ ਇਸ ਪੂਰੀ ਚੋਣ ਅਤੇ ਖ਼ਾਸ ਤੌਰ ਤੇ ABVP ਉਮੀਦਵਾਰ ਦੀ ਚੋਣ ਯੋਗਤਾ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣ ਦਾ ਐਲਾਨ ਕੀਤਾ ਹੈ।

 

ASAP ਦਾ ਕਹਿਣਾ ਹੈ ਕਿ ਚੋਣਾਂ ਤੋਂ ਪਹਿਲਾਂ ਹੀ ਉਸ ਨੇ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਉਮੀਦਵਾਰ ਦੀ ਯੋਗਤਾਉਸ ਦੇ ਵਿੱਦਿਅਕ ਰਿਕਾਰਡਕਥਿਤ Unfair Means (UMC) ਮਾਮਲੇਚੋਣ ਲੜਨ ਦੀ ਯੋਗਤਾ ਅਤੇ ਦਸਤਾਵੇਜ਼ਾਂ ਨਾਲ ਜੁੜੇ ਗੰਭੀਰ ਸਵਾਲਾਂ ਤੋਂ ਲਿਖਤੀ/ਰਸਮੀ ਤੌਰ ਤੇ ਜਾਣੂ ਕਰਵਾਇਆ ਸੀ। ਪ੍ਰਸ਼ਾਸਨ ਵੱਲੋਂ ਮਾਮਲੇ ਤੇ ਨੋਟਿਸ ਲੈਣ ਦਾ ਭਰੋਸਾ ਵੀ ਦਿੱਤਾ ਗਿਆ ਸੀਪਰ ਚੋਣਾਂ ਨੇਪਰੇ ਚੜ੍ਹਨ ਤੱਕ ਕੋਈ ਅਸਰਦਾਰ ਕਾਰਵਾਈ ਨਹੀਂ ਕੀਤੀ ਗਈ।

 

ASAP ਦੇ ਅਨੁਸਾਰਹੁਣ ਇਸ ਪੂਰੇ ਮਾਮਲੇ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਹਮਣੇ ਰੱਖਿਆ ਜਾਵੇਗਾ ਅਤੇ ਇਹ ਸਵਾਲ ਉਠਾਇਆ ਜਾਵੇਗਾ ਕਿ ਜਦੋਂ ਕਿਸੇ ਉਮੀਦਵਾਰ ਦੀ ਚੋਣ ਲੜਨ ਦੀ ਯੋਗਤਾ ਤੇ ਗੰਭੀਰ ਇਤਰਾਜ਼ ਪਹਿਲਾਂ ਹੀ ਯੂਨੀਵਰਸਿਟੀ ਦੇ ਧਿਆਨ ਵਿੱਚ ਸਨਤਾਂ ਉਨ੍ਹਾਂ ਤੇ ਫ਼ੈਸਲਾ ਲਏ ਬਿਨਾਂ ਉਸ ਨੂੰ ਚੋਣ ਲੜਨ ਦੀ ਇਜਾਜ਼ਤ ਕਿਸ ਆਧਾਰ ਤੇ ਦਿੱਤੀ ਗਈ।

 

ਜਿਸ ਉਮੀਦਵਾਰੀ ਤੇ ਚੋਣਾਂ ਤੋਂ ਪਹਿਲਾਂ ਸਵਾਲ ਉੱਠੇਉਸ ਦੇ ਨਤੀਜੇ ਨੂੰ ਬਿਨਾਂ ਜਾਂਚ ਦੇ ਵਾਜਬ ਕਿਵੇਂ ਮੰਨਿਆ ਜਾ ਸਕਦਾ ਹੈ?

 

ASAP ਦਾ ਦੋਸ਼ ਹੈ ਕਿ ਅੰਕਿਤ ਬਿਧਾਨ ਦੇ ਵਿੱਦਿਅਕ ਅਤੇ ਅਨੁਸ਼ਾਸਨੀ ਰਿਕਾਰਡ ਨੂੰ ਲੈ ਕੇ ਗੰਭੀਰ ਤੱਥ ਹਨਜਿਨ੍ਹਾਂ ਦਾ ਜ਼ਿਕਰ ਚੋਣ ਪ੍ਰਕਿਰਿਆ ਵਿੱਚ ਕੀਤਾ ਜਾਣਾ ਲਾਜ਼ਮੀ ਸੀ। ਟੀਮ ਦੇ ਮੁਤਾਬਕਬਿਧਾਨ ਪੰਜਾਬ ਯੂਨੀਵਰਸਿਟੀ ਵਿੱਚ LL.B. ਦੀ ਪੜ੍ਹਾਈ ਦੌਰਾਨ ਕਈ ਪ੍ਰੀਖਿਆਵਾਂ ਵਿੱਚ ਅਸਫਲ ਰਿਹਾ ਅਤੇ ਉਸ ਦੇ ਖ਼ਿਲਾਫ਼ Unfair Means ਦਾ ਮਾਮਲਾ ਵੀ ਸਾਹਮਣੇ ਆਇਆ ਸੀਜਿਸ ਦੇ ਚਲਦਿਆਂ ਉਸ ਨੂੰ ਸਾਲ 2023 ਤੋਂ 2025 ਤੱਕ ਯੂਨੀਵਰਸਿਟੀ ਤੋਂ ਬੇਦਖ਼ਲ ਕੀਤਾ ਗਿਆ ਸੀ।

 

ASAP ਦਾ ਇਹ ਵੀ ਕਹਿਣਾ ਹੈ ਕਿ ਇਸ ਦੇ ਬਾਵਜੂਦ ਬਾਅਦ ਵਿੱਚ ਗੁਜਰਾਤ ਦੀ Sabarmati University ਤੋਂ ਪ੍ਰਾਪਤ MA ਡਿਗਰੀ ਦੇ ਆਧਾਰ ਤੇ ਪੰਜਾਬ ਯੂਨੀਵਰਸਿਟੀ ਵਿੱਚ PhD ਵਿੱਚ ਦਾਖ਼ਲਾ ਲਿਆ ਗਿਆ। ਇਸੇ ਦਾਖ਼ਲੇ ਦੀ ਯੋਗਤਾ ਅਤੇ ਸੰਬੰਧਿਤ ਦਸਤਾਵੇਜ਼ਾਂ ਦੀ ਮਾਨਤਾ/ਵੈਧਤਾ ਨੂੰ ਲੈ ਕੇ ਵੀ ਟੀਮ ਨੇ ਗੰਭੀਰ ਸਵਾਲ ਉਠਾਏ ਹਨ।

 

ASAP ਦਾ ਦਾਅਵਾ ਹੈ ਕਿ ਉਮੀਦਵਾਰ ਦੀ ਵਿੱਦਿਅਕ ਯੋਗਤਾ ਅਤੇ ਦਸਤਾਵੇਜ਼ਾਂ ਦੀ ਆਜ਼ਾਦ ਅਤੇ ਨਿਰਪੱਖ ਜਾਂਚ ਜ਼ਰੂਰੀ ਸੀਪਰ ਇਹਨਾਂ ਸਵਾਲਾਂ ਦੇ ਬਾਵਜੂਦ ਉਸ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ।

 

Lyngdoh Committee ਦੇ ਨਿਯਮਾਂ ਦਾ ਵੀ ਹਵਾਲਾ

 

ASAP ਨੇ ਵਿਦਿਆਰਥੀ ਚੋਣਾਂ ਲਈ ਲਾਗੂ Lyngdoh Committee recommendations ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਚੋਣ ਯੋਗਤਾ ਦੇ ਸੰਬੰਧ ਵਿੱਚ ਯੂਨੀਵਰਸਿਟੀ ਨੂੰ ਉਮੀਦਵਾਰ ਦੇ ਅਨੁਸ਼ਾਸਨੀ ਅਤੇ ਅਕਾਦਮਿਕ ਰਿਕਾਰਡ ਦੀ ਜਾਂਚ ਕਰਨੀ ਚਾਹੀਦੀ ਸੀ।

 

ਟੀਮ ਦਾ ਕਹਿਣਾ ਹੈ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਅਨੁਸ਼ਾਸਨੀ ਕਾਰਨਾਂ ਕਰਕੇ ਯੂਨੀਵਰਸਿਟੀ ਤੋਂ debar ਕੀਤਾ ਗਿਆ ਹੋਵੇ ਜਾਂ ਉਸ ਦੇ academic/disciplinary ਮਾਮਲਿਆਂ ਨੂੰ ਲੈ ਕੇ ਗੰਭੀਰ ਸਥਿਤੀ ਹੋਵੇਤਾਂ ਉਸ ਦੀ ਚੋਣ ਯੋਗਤਾ ਦੀ ਜਾਂਚ ਮਹਿਜ਼ ਇੱਕ ਰਸਮੀ ਕਾਰਵਾਈ ਨਹੀਂ ਹੋ ਸਕਦੀ।

 

ਸਾਡਾ ਸਵਾਲ ਕਿਸੇ ਵਿਅਕਤੀ ਵਿਸ਼ੇਸ਼ ਨਾਲ ਨਹੀਂਸਗੋਂ ਪੂਰੀ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਨਾਲ ਹੈ। ਜੇਕਰ ਨਿਯਮ ਸਾਰੇ ਵਿਦਿਆਰਥੀਆਂ ਲਈ ਇੱਕੋ ਜਿਹੇ ਹਨਤਾਂ ਉਹ ਕਿਸੇ ਸਿਆਸੀ ਸੰਗਠਨ ਦੇ ਉਮੀਦਵਾਰ ਲਈ ਵੱਖਰੇ ਕਿਵੇਂ ਹੋ ਸਕਦੇ ਹਨ?” — ASAP

 

ਚੋਣਾਂ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਦੱਸਿਆਫਿਰ ਵੀ ਚੋਣਾਂ ਕਰਵਾ ਦਿੱਤੀਆਂ ਗਈਆਂ: ਹੁਣ ਕੋਰਟ ਚ ਜਵਾਬ ਮੰਗੇਗੀ ਟੀਮ

 

ASAP ਨੇ ਕਿਹਾ ਕਿ ਸਭ ਤੋਂ ਗੰਭੀਰ ਸਵਾਲ ਪੰਜਾਬ ਯੂਨੀਵਰਸਿਟੀ ਪ੍ਰਸ਼ਾਸਨ ਦੀ ਭੂਮਿਕਾ ਨੂੰ ਲੈ ਕੇ ਹੈ। ਟੀਮ ਨੇ ਦਾਅਵਾ ਕੀਤਾ ਕਿ ਚੋਣਾਂ ਤੋਂ ਪਹਿਲਾਂ ਹੀ ਪ੍ਰਸ਼ਾਸਨ ਨੂੰ ਇਹਨਾਂ ਸਾਰੇ ਇਤਰਾਜ਼ਾਂ ਅਤੇ ਦਸਤਾਵੇਜ਼ਾਂ ਨਾਲ ਸੰਬੰਧਿਤ ਸਵਾਲਾਂ ਦੀ ਜਾਣਕਾਰੀ ਦੇ ਦਿੱਤੀ ਗਈ ਸੀ ਅਤੇ ਪ੍ਰਸ਼ਾਸਨ ਨੇ ਮਾਮਲੇ ਨੂੰ ਦੇਖਣ ਦੀ ਗੱਲ ਕਹੀ ਸੀ।

 

ਇਸ ਦੇ ਬਾਵਜੂਦ ਚੋਣ ਪ੍ਰਕਿਰਿਆ ਅੱਗੇ ਵਧੀ ਅਤੇ ਵੋਟਿੰਗ ਮੁਕੰਮਲ ਹੋ ਗਈ।

 

ASAP ਦਾ ਕਹਿਣਾ ਹੈ ਕਿ ਹੁਣ ਪ੍ਰਸ਼ਾਸਨਿਕ ਪੱਧਰ ਤੇ ਜਵਾਬ ਨਹੀਂਸਗੋਂ ਅਦਾਲਤੀ ਪੱਧਰ ਤੇ ਜਵਾਬ ਮੰਗਿਆ ਜਾਵੇਗਾ।

 

ਟੀਮ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁੱਖ ਕਰਕੇ ਇਹ ਮੰਗ ਰੱਖੇਗੀ ਕਿ ਉਮੀਦਵਾਰ ਦੀ ਚੋਣ ਯੋਗਤਾਉਸ ਵੱਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ ਅਤੇ ਉਸ ਦੇ ਕਥਿਤ disciplinary record ਦੀ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਜੇਕਰ ਚੋਣ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਚੋਣ ਨਤੀਜੇ ਦੀ ਵੈਧਤਾ ਤੇ ਵੀ ਉਚਿਤ ਕਾਨੂੰਨੀ ਫ਼ੈਸਲਾ ਲਿਆ ਜਾਵੇ।

 

ਜਿੱਤ ਦਾ ਜਸ਼ਨ ਬਾਅਦ ਵਿੱਚਪਹਿਲਾਂ ਦਸਤਾਵੇਜ਼ ਅਤੇ ਯੋਗਤਾ ਦੀ ਜਾਂਚ ਹੋਵੇ

 

ASAP ਨੇ ਸਪੱਸ਼ਟ ਕੀਤਾ ਕਿ ਉਸ ਦਾ ਸੰਘਰਸ਼ ਕਿਸੇ ਵਿਦਿਆਰਥੀ ਸੰਗਠਨ ਦੀ ਜਿੱਤ ਜਾਂ ਹਾਰ ਤੱਕ ਸੀਮਤ ਨਹੀਂ ਹੈ। ਸਵਾਲ ਇਹ ਹੈ ਕਿ ਕੀ ਯੂਨੀਵਰਸਿਟੀ ਦੀਆਂ ਵਿਦਿਆਰਥੀ ਚੋਣਾਂ ਵਿੱਚ ਨਿਯਮ ਸਭ ਤੇ ਬਰਾਬਰ ਲਾਗੂ ਹੋਣਗੇ ਜਾਂ ਸਿਆਸੀ ਪ੍ਰਭਾਵ ਦੇ ਆਧਾਰ ਤੇ ਕੁਝ ਉਮੀਦਵਾਰਾਂ ਨੂੰ ਵੱਖਰੇ ਪੈਮਾਨੇ ਦਿੱਤੇ ਜਾਣਗੇ।

 

ASAP ਨੇ ਕਿਹਾ ਕਿ ਜੇਕਰ ਕਿਸੇ ਉਮੀਦਵਾਰ ਦੀ ਯੋਗਤਾ ਤੇ ਚੋਣਾਂ ਤੋਂ ਪਹਿਲਾਂ ਹੀ ਗੰਭੀਰ ਸਵਾਲ ਯੂਨੀਵਰਸਿਟੀ ਪ੍ਰਸ਼ਾਸਨ ਦੇ ਸਾਹਮਣੇ ਰੱਖ ਦਿੱਤੇ ਗਏ ਸਨਤਾਂ ਉਨ੍ਹਾਂ ਦਾ ਨਿਪਟਾਰਾ ਕੀਤੇ ਬਿਨਾਂ ਚੋਣਾਂ ਕਰਵਾਉਣਾ ਪੂਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਤੇ ਸਵਾਲ ਖੜ੍ਹੇ ਕਰਦਾ ਹੈ।

 

ਜੇਕਰ ਦਸਤਾਵੇਜ਼ ਸਹੀ ਹਨ ਤਾਂ ਜਾਂਚ ਤੋਂ ਡਰਨ ਦੀ ਲੋੜ ਨਹੀਂ ਹੈ। ਜੇਕਰ ਯੋਗਤਾ ਸਹੀ ਹੈ ਤਾਂ ਕੋਰਟ ਵਿੱਚ ਵੀ ਉਹ ਸਾਬਤ ਹੋ ਜਾਵੇਗੀ। ਪਰ ਜਾਂਚ ਤੋਂ ਪਹਿਲਾਂ ਹੀ ਜਿੱਤ ਨੂੰ ਅੰਤਿਮ ਸੱਚ ਮੰਨ ਲੈਣਾ ਸਵੀਕਾਰ ਨਹੀਂ ਕੀਤਾ ਜਾ ਸਕਦਾ।”

 

ASAP ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਪੂਰੀ ਮਜ਼ਬੂਤੀ ਨਾਲ ਕਾਨੂੰਨੀ ਮੰਚ ਤੇ ਲੈ ਕੇ ਜਾਵੇਗੀ ਅਤੇ ਯੂਨੀਵਰਸਿਟੀ ਚੋਣਾਂ ਵਿੱਚ ਪਾਰਦਰਸ਼ਤਾਨਿਰਪੱਖਤਾ ਅਤੇ ਨਿਯਮਾਂ ਦੀ ਬਰਾਬਰ ਪਾਲਣਾ ਦੀ ਲੜਾਈ ਜਾਰੀ ਰੱਖੇਗੀ।

 

ਜਿਸ ਮੁੱਦੇ ਨੂੰ ਚੋਣਾਂ ਤੋਂ ਪਹਿਲਾਂ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਦੇਖਣਾ ਚਾਹੀਦਾ ਸੀਹੁਣ ਉਹੀ ਮੁੱਦਾ ਅਦਾਲਤ ਦੇ ਸਾਹਮਣੇ ਜਾਵੇਗਾ। ਚੋਣਾਂ ਖ਼ਤਮ ਹੋਈਆਂ ਹਨਸਵਾਲ ਖ਼ਤਮ ਨਹੀਂ ਹੋਏ।”

Leave a Reply

Your email address will not be published. Required fields are marked *