Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਆਪ ਆਗੂ ਬਲਤੇਜ ਪੰਨੂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੋਸ਼ਿਸ਼ ਦੀ ਕੀਤੀ ਨਿਖੇਧੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਹੋਏ ਹਮਲੇ ਦੀ ਕੋਸ਼ਿਸ਼ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨਹੀਂ ਵਾਪਰਨੀ ਚਾਹੀਦੀਖਾਸ ਕਰਕੇ ਗੁਰਦੁਆਰਾ ਸਾਹਿਬ ਵਿਖੇ।

 

ਘਟਨਾ ਦੀ ਨਿਖੇਧੀ ਕਰਦਿਆਂ ਆਪ‘ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ, “ਹਮਲੇ ਦੀ ਕੋਸ਼ਿਸ਼ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਜਾਣੀ ਚਾਹੀਦੀ ਹੈ। ਕਿਸੇ ਧਾਰਮਿਕ ਸੰਸਥਾ ਵਿੱਚ ਅਜਿਹੀ ਹਿੰਸਾ ਲਈ ਕੋਈ ਥਾਂ ਨਹੀਂ ਹੈਅਤੇ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਤੇ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ।”

 

ਇਸ ਦੇ ਨਾਲ ਹੀ ਬਲਤੇਜ ਪੰਨੂ ਨੇ ਕਿਹਾ, “ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿੱਖ ਸੰਗਤ ਵਿੱਚ ਅਜੇ ਵੀ ਮੌਜੂਦ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਅਕਾਲੀ ਦਲ ਨੇ ਪੰਥ ਦੇ ਨਾਂ ਤੇ ਵੋਟਾਂ ਮੰਗ ਕੇ ਪੰਜ ਵਾਰ ਸਰਕਾਰ ਬਣਾਈਪਰ ਇਸ ਦੀ ਸਰਕਾਰ ਦੇ ਸਮੇਂ 2015 ਵਿੱਚ ਕਈ ਥਾਵਾਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਰੀਆਂ।”

 

ਇਹਨਾਂ ਘਟਨਾਵਾਂ ਤੋਂ ਬਾਅਦ ਹੋਏ ਰੋਸ ਪ੍ਰਦਰਸ਼ਨਾਂ ਦਾ ਹਵਾਲਾ ਦਿੰਦਿਆਂ ਬਲਤੇਜ ਪੰਨੂ ਨੇ ਕਿਹਾ, “ਜਦੋਂ ਲੋਕ ਬੇਅਦਬੀ ਦੇ ਖਿਲਾਫ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨ ਲਈ ਬਾਹਰ ਆਏਤਾਂ ਉਨ੍ਹਾਂ ਤੇ ਗੰਦੇ ਪਾਣੀ ਦੀਆਂ ਵਾਟਰ ਕੈਨਨਾਂ ਅਤੇ ਫਾਇਰਿੰਗ ਤੱਕ ਕੀਤੀ ਗਈਜਿਸ ਵਿੱਚ ਦੋ ਸਿੱਖਾਂ ਦੀ ਜਾਨ ਚਲੀ ਗਈ।”

 

ਉਨ੍ਹਾਂ ਕਿਹਾ, “ਉਨ੍ਹਾਂ ਘਟਨਾਵਾਂ ਦਾ ਦਰਦ ਅਤੇ ਰੋਸ ਅੱਜ ਵੀ ਸਿੱਖਾਂ ਦੇ ਮਨਾਂ ਵਿੱਚ ਜਿਉਂਦਾ ਹੈ। ਇਸ ਭਾਵਨਾ ਨੂੰ ਸਮਝਣ ਦੀ ਲੋੜ ਹੈ।”

 

ਆਪਣੇ ਸਟੈਂਡ ਨੂੰ ਦੁਹਰਾਉਂਦੇ ਹੋਏ ਬਲਤੇਜ ਪੰਨੂ ਨੇ ਕਿਹਾ, “ਜਦੋਂ ਕਿ ਕਿਸੇ ਵਿਅਕਤੀ ਤੇ ਹਮਲੇ ਦੀ ਕੋਸ਼ਿਸ਼ ਦੀ ਨਿਖੇਧੀ ਕੀਤੀ ਜਾਣੀ ਚਾਹੀਦੀ ਹੈਅਕਾਲੀ ਦਲ ਨੂੰ 2015 ਦੀਆਂ ਘਟਨਾਵਾਂ ਤੋਂ ਉੱਭਰੀਆਂ ਭਾਵਨਾਵਾਂ ਅਤੇ ਗਿਲੇ-ਸ਼ਿਕਵਿਆਂ ਨੂੰ ਵੀ ਪ੍ਰਵਾਨ ਕਰਨਾ ਚਾਹੀਦਾ ਹੈ।”

 

ਬਲਤੇਜ ਪੰਨੂ ਨੇ ਕਿਹਾ, “ਗੁਰਦੁਆਰਾ ਸਾਹਿਬ ਦੀ ਮਰਿਆਦਾ ਦਾ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਕਿਸੇ ਵੀ ਧਾਰਮਿਕ ਅਸਥਾਨ ਤੇ ਹਿੰਸਾ ਦੀ ਅਜਿਹੀ ਕੋਈ ਘਟਨਾ ਨਹੀਂ ਵਾਪਰਨੀ ਚਾਹੀਦੀ।”

Leave a Reply

Your email address will not be published. Required fields are marked *