Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਆਪ ਐਮਪੀ ਮਾਲਵਿੰਦਰ ਕੰਗ ਨੇ ਕੇਂਦਰੀ ਰੇਲ ਮੰਤਰੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਰੇਲਵੇ ਬੁਨਿਆਦੀ ਢਾਂਚੇ ਲਈ ਸੌਂਪੇ ਤਿੰਨ ਮੰਗ ਪੱਤਰ

ਸ੍ਰੀ ਆਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਮਾਲਵਿੰਦਰ ਸਿੰਘ ਕੰਗ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਵਿੱਚ ਲੰਬੇ ਸਮੇਂ ਤੋਂ ਪੈਂਡਿੰਗ ਰੇਲਵੇ ਬੁਨਿਆਦੀ ਢਾਂਚੇ ਅਤੇ ਜਨਤਕ ਸੁਰੱਖਿਆ ਦੇ ਮੁੱਦਿਆਂ ਨੂੰ ਉਜਾਗਰ ਕਰਦੇ ਹੋਏ ਤਿੰਨ ਵੱਖ-ਵੱਖ ਮੰਗ ਪੱਤਰ ਸੌਂਪੇ। ਕੰਗ ਨੇ ਪੰਜਾਬ ਦੇ ਲੋਕਾਂ ਦੀਆਂ ਚਿੰਤਾਵਾਂ ਨੂੰ ਗੰਭੀਰਤਾ ਨਾਲ ਸੁਣਨ ਲਈ ਕੇਂਦਰੀ ਮੰਤਰੀ ਦਾ ਧੰਨਵਾਦ ਵੀ ਕੀਤਾ ਅਤੇ ਵਿਕਾਸ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।

 

ਮੁਲਾਕਾਤ ਦੌਰਾਨ ਕੰਗ ਨੇ ਰੇਲ ਮੰਤਰੀ ਨੂੰ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਰਾਹੋਂ-ਘੁਮਾਣ-ਕਰਿਆਮ ਰੋਡ ਤੇ ਨਵਾਂਸ਼ਹਿਰ ਰੇਲਵੇ ਕਰਾਸਿੰਗ ਤੇ ਰੇਲਵੇ ਅੰਡਰ ਬ੍ਰਿਜ (ਆਰਯੂਬੀ) ਦੇ ਨਿਰਮਾਣ ਨੂੰ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਉਨ੍ਹਾਂ ਮੰਤਰੀ ਨੂੰ ਜਾਣੂ ਕਰਵਾਇਆ ਕਿ ਇਹ ਰੇਲਵੇ ਕਰਾਸਿੰਗ ਹਜ਼ਾਰਾਂ ਰੋਜ਼ਾਨਾ ਯਾਤਰੀਆਂਕਿਸਾਨਾਂਵਪਾਰੀਆਂਸਕੂਲੀ ਬੱਚਿਆਂ ਅਤੇ ਐਮਰਜੈਂਸੀ ਵਾਹਨਾਂ ਲਈ ਇੱਕ ਵੱਡੀ ਰੁਕਾਵਟ ਬਣੀ ਹੋਈ ਹੈਜਿਸ ਨਾਲ ਭਾਰੀ ਟ੍ਰੈਫਿਕ ਜਾਮ ਅਤੇ ਲੰਬੀ ਦੇਰੀ ਹੁੰਦੀ ਹੈ। ਕੰਗ ਨੇ ਜ਼ੋਰ ਦੇ ਕੇ ਕਿਹਾ ਕਿ ਪ੍ਰਸਤਾਵਿਤ ਆਰਯੂਬੀ ਨਾਲ ਆਵਾਜਾਈ ਵਿੱਚ ਸੁਧਾਰ ਹੋਵੇਗਾਨਾਲ ਲਗਦੇ ਰੂਟਾਂ ਤੇ ਟ੍ਰੈਫਿਕ ਦਾ ਦਬਾਅ ਘਟੇਗਾ ਅਤੇ ਆਮ ਜਨਤਾ ਲਈ ਸੁਰੱਖਿਅਤ ਅਤੇ ਸੁਚਾਰੂ ਆਵਾਜਾਈ ਯਕੀਨੀ ਹੋਵੇਗੀ।

 

ਕੰਗ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਕਰਿਆਮ ਰੋਡ ਤੇ ਰੇਲਵੇ ਕਰਾਸਿੰਗ ਤੇ ਅੰਡਰਪਾਸ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਰੇਲਵੇ ਫਾਟਕ ਰੋਜ਼ਾਨਾ ਲਗਭਗ ਅੱਠ ਤੋਂ ਦਸ ਘੰਟੇ ਬੰਦ ਰਹਿੰਦਾ ਹੈਜਿਸ ਨਾਲ ਰਾਹੋਂਘੁਮਾਣਕਰਿਆਮਬੇਲੀਬਾੜਾ ਪਿੰਡਭਾਓਵਾਲ ਅਤੇ ਟੱਪਰੀਆਂ ਬਾਸ ਸਮੇਤ ਹੋਰਨਾਂ ਪਿੰਡਾਂ ਦਾ ਰੋਜ਼ਾਨਾ ਜੀਵਨ ਗੰਭੀਰ ਰੂਪ ਵਿੱਚ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੱਕ ਫਾਟਕ ਬੰਦ ਰਹਿਣ ਨਾਲ ਐਮਰਜੈਂਸੀ ਮੈਡੀਕਲ ਸੇਵਾਵਾਂਰੋਜ਼ਾਨਾ ਦੀ ਆਵਾਜਾਈ ਅਤੇ ਖੇਤੀਬਾੜੀ ਗਤੀਵਿਧੀਆਂ ਪ੍ਰਭਾਵਿਤ ਹੁੰਦੀਆਂ ਹਨਜਿਸ ਕਾਰਨ ਅੰਡਰਪਾਸ ਦਾ ਨਿਰਮਾਣ ਲੋਕਾਂ ਦੀ ਤੁਰੰਤ ਜ਼ਰੂਰਤ ਹੈ।

 

ਕੰਗ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਦੇ ਪਿੰਡ ਬਸੀਆਲਾ ਵਿਖੇ ਰੇਲਵੇ ਕਰਾਸਿੰਗ ਸੀ-62 (41-42) ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਰੇਲ ਮੰਤਰੀ ਨੂੰ ਅਪੀਲ ਕੀਤੀ ਕਿ ਰੇਲਵੇ ਸਟਾਫ਼ ਦੀ ਤੁਰੰਤ ਤਾਇਨਾਤੀ ਯਕੀਨੀ ਬਣਾਈ ਜਾਵੇਕਰਾਸਿੰਗ ਤੇ ਪੂਰਾ ਸਟਾਫ਼ ਤਾਇਨਾਤ ਕੀਤਾ ਜਾਵੇ ਅਤੇ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਲਾਗੂ ਕੀਤੇ ਜਾਣ। ਉਨ੍ਹਾਂ ਨੋਟ ਕੀਤਾ ਕਿ ਇਸ ਸੈਕਸ਼ਨ ਤੇ ਰੇਲ ਸੇਵਾਵਾਂ ਬਹਾਲ ਹੋਣ ਅਤੇ ਬਿਜਲੀਕਰਨ ਦਾ ਕੰਮ ਪੂਰਾ ਹੋਣ ਨਾਲਇਹ ਬਿਨਾਂ ਫਾਟਕ/ਸਟਾਫ਼ ਵਾਲੀ ਕਰਾਸਿੰਗ ਸਕੂਲੀ ਬੱਸਾਂਐਮਰਜੈਂਸੀ ਵਾਹਨਾਂਖੇਤੀਬਾੜੀ ਮਸ਼ੀਨਰੀ ਅਤੇ ਰੋਜ਼ਾਨਾ ਯਾਤਰੀਆਂ ਲਈ ਗੰਭੀਰ ਸੁਰੱਖਿਆ ਚਿੰਤਾ ਬਣ ਗਈ ਹੈ।

 

ਮੁਲਾਕਾਤ ਦੌਰਾਨ ਮਲਵਿੰਦਰ ਸਿੰਘ ਕੰਗ ਨੇ ਇਤਿਹਾਸਕ ਧਰਤੀ ਸ਼੍ਰੀ ਚਮਕੌਰ ਸਾਹਿਬਜਿੱਥੇ ਵੱਡੇ ਸਾਹਿਬਜ਼ਾਦੇ ਸ਼ਹੀਦ ਹੋਏ ਸਨਲਈ ਰੇਲਵੇ ਕੁਨੈਕਟੀਵਿਟੀ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਵੀ ਮੁੜ ਚੁੱਕਿਆ। ਉਨ੍ਹਾਂ ਕਿਹਾ ਕਿ ਇਸ ਦੀ ਅਥਾਹ ਇਤਿਹਾਸਕ ਅਤੇ ਧਾਰਮਿਕ ਮਹੱਤਤਾ ਦੇ ਬਾਵਜੂਦ ਸ਼੍ਰੀ ਚਮਕੌਰ ਸਾਹਿਬ ਰੇਲਵੇ ਨੈੱਟਵਰਕ ਤੋਂ ਵਾਂਝਾ ਹੈਅਤੇ ਕੇਂਦਰੀ ਰੇਲ ਮੰਤਰੀ ਨੂੰ ਇਸ ਕਸਬੇ ਨੂੰ ਰੇਲ ਨਾਲ ਜੋੜਨ ਲਈ ਕਦਮ ਚੁੱਕਣ ਦੀ ਬੇਨਤੀ ਕੀਤੀ। ਕੰਗ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਅਧੀਨ ਆਉਂਦੇ ਇੱਕ ਅਹਿਮ ਵਿਧਾਨ ਸਭਾ ਹਲਕੇ ਬਲਾਚੌਰ ਵਿੱਚ ਰੇਲਵੇ ਕੁਨੈਕਟੀਵਿਟੀ ਦੀ ਘਾਟ ਨੂੰ ਵੀ ਉਜਾਗਰ ਕੀਤਾ। ਉਨ੍ਹਾਂ ਰੇਲ ਮੰਤਰੀ ਨੂੰ ਬਲਾਚੌਰ ਤੱਕ ਰੇਲ ਨੈੱਟਵਰਕ ਦਾ ਵਿਸਥਾਰ ਕਰਨ ਤੇ ਵਿਚਾਰ ਕਰਨ ਦੀ ਬੇਨਤੀ ਕਰਦਿਆਂ ਕਿਹਾ ਕਿ ਬਿਹਤਰ ਰੇਲਵੇ ਕੁਨੈਕਟੀਵਿਟੀ ਨਾਲ ਖੇਤਰੀ ਵਿਕਾਸਸੈਰ-ਸਪਾਟੇ ਨੂੰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮਿਲਣਗੀਆਂ।

 

ਕੇਂਦਰੀ ਰੇਲ ਮੰਤਰੀ ਦੇ ਹਾਂ-ਪੱਖੀ ਰਵੱਈਏ ਤੇ ਵਿਸ਼ਵਾਸ ਪ੍ਰਗਟਾਉਂਦੇ ਹੋਏ ਕੰਗ ਨੇ ਕਿਹਾ ਕਿ ਅਸ਼ਵਿਨੀ ਵੈਸ਼ਨਵ ਨੇ ਸਾਰੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਇਨ੍ਹਾਂ ਚਿੰਤਾਵਾਂ ਤੇ ਪਹਿਲ ਦੇ ਆਧਾਰ ਤੇ ਵਿਚਾਰ ਕੀਤਾ ਜਾਵੇਗਾ। ਕੰਗ ਨੇ ਪੰਜਾਬ ਦੇ ਰੇਲਵੇ ਨਾਲ ਸਬੰਧਤ ਮੁੱਦਿਆਂ ਵੱਲ ਧਿਆਨ ਦੇਣ ਲਈ ਮੰਤਰੀ ਦਾ ਧੰਨਵਾਦ ਕੀਤਾ ਅਤੇ ਉਮੀਦ ਪ੍ਰਗਟਾਈ ਕਿ ਲੋਕਾਂ ਦੀਆਂ ਇਹ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਜਲਦੀ ਹੀ ਲੋੜੀਂਦੀਆਂ ਮਨਜ਼ੂਰੀਆਂ ਮਿਲ ਜਾਣਗੀਆਂ।

 

ਕੰਗ ਨੇ ਕਿਹਾ ਕਿ ਜਨਤਕ ਸੁਰੱਖਿਆਖੇਤਰੀ ਆਵਾਜਾਈ ਅਤੇ ਆਰਥਿਕ ਵਿਕਾਸ ਲਈ ਰੇਲਵੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਅਹਿਮ ਪ੍ਰੋਜੈਕਟ ਪੂਰੇ ਨਹੀਂ ਹੋ ਜਾਂਦੇਉਹ ਪੰਜਾਬ ਦੇ ਲੋਕਾਂ ਦੇ ਮੁੱਦੇ ਹਰ ਯੋਗ ਮੰਚ ਤੇ ਚੁੱਕਦੇ ਰਹਿਣਗੇ।

Leave a Reply

Your email address will not be published. Required fields are marked *