Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

AAP ਸਾਂਸਦ ਮੈਂਬਰ ਸੰਤ ਸੀਚੇਵਾਲ ਨੇ ਆਪਣੀ ਸਰਕਾਰੀ ਸੁਰੱਖਿਆ ਵਾਪਸ ਕਰਨ ਦੀ ਕੀਤੀ ਅਪੀਲ

ਰਾਜ ਸਭਾ ਮੈਂਬਰ, ਉੱਘੇ ਵਾਤਾਵਰਣ ਪ੍ਰੇਮੀ ਅਤੇ ਪਦਮ ਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਲੋਕ-ਹਿੱਤ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ ਆਪਣੀ ਸਰਕਾਰੀ ਸੁਰੱਖਿਆ ਵਾਪਸ ਲੈਣ ਦੀ ਇੱਛਾ ਜਤਾਈ ਹੈ। ਇਸ ਸਬੰਧੀ ਉਨ੍ਹਾਂ ਨੇ ਪੰਜਾਬ ਦੇ ਡੀਜੀਪੀ ਨੂੰ ਪੱਤਰ ਲਿਖ ਕੇ ਉਨ੍ਹਾਂ ਨਾਲ ਤਾਇਨਾਤ ਛੇ ਸੁਰੱਖਿਆ ਜਵਾਨਾਂ ਨੂੰ ਆਮ ਲੋਕਾਂ ਦੀ ਸੁਰੱਖਿਆ ਲਈ ਪੁਲਿਸ ਥਾਣਿਆਂ ਵਿੱਚ ਭੇਜਣ ਦੀ ਅਪੀਲ ਕੀਤੀ ਹੈ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮੌਜੂਦਾ ਸਮੇਂ ਵਿੱਚ ਉਨ੍ਹਾਂ ਦੀ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਵਧੇਰੇ ਜ਼ਰੂਰੀ ਹੈ। ਉਨ੍ਹਾਂ ਸੁਝਾਅ ਦਿੱਤਾ ਕਿ ਉਨ੍ਹਾਂ ਨਾਲ ਤਾਇਨਾਤ ਛੇ ਸੁਰੱਖਿਆ ਮੁਲਾਜ਼ਮਾਂ ਵਿੱਚੋਂ ਤਿੰਨ ਨੂੰ ਲੋਹੀਆਂ ਖਾਸ ਥਾਣੇ ਅਤੇ ਤਿੰਨ ਨੂੰ ਸੁਲਤਾਨਪੁਰ ਲੋਧੀ ਥਾਣੇ ਵਿੱਚ ਤਾਇਨਾਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਜਲੰਧਰ ਜ਼ਿਲ੍ਹੇ ਦੇ ਲੋਹੀਆਂ ਖੇਤਰ ਅਤੇ ਸੁਲਤਾਨਪੁਰ ਲੋਧੀ ਵਿੱਚ ਚੋਰੀਆਂ, ਲੁੱਟ-ਖੋਹ ਅਤੇ ਨਸ਼ਿਆਂ ਨਾਲ ਜੁੜੀਆਂ ਅਪਰਾਧਿਕ ਘਟਨਾਵਾਂ ਵਧ ਰਹੀਆਂ ਹਨ। ਪੁਲਿਸ ਬਲ ਦੀ ਘਾਟ ਕਾਰਨ ਇਲਾਕੇ ਦੇ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਜਿਹੇ ਵਿੱਚ ਉਨ੍ਹਾਂ ਦੀ ਸੁਰੱਖਿਆ ਲਈ ਤਾਇਨਾਤ ਜਵਾਨਾਂ ਨੂੰ ਲੋਕਾਂ ਦੀ ਸੁਰੱਖਿਆ ਲਈ ਵਰਤਿਆ ਜਾਵੇ ਤਾਂ ਇਸ ਦਾ ਵੱਡਾ ਲਾਭ ਹੋ ਸਕਦਾ ਹੈ।

ਸੰਤ ਸੀਚੇਵਾਲ ਨੇ ਆਪਣੇ ਪੱਤਰ ਵਿੱਚ ਕਿਹਾ, “ਸਾਡੇ ਨਾਲੋਂ ਸਾਡੇ ਲੋਕਾਂ ਨੂੰ ਸੁਰੱਖਿਆ ਦੀ ਜ਼ਿਆਦਾ ਲੋੜ ਹੈ।” ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਇੱਕ ਵਿਅਕਤੀ ਦੀ ਸੁਰੱਖਿਆ ਲਈ ਛੇ ਪੁਲਿਸ ਮੁਲਾਜ਼ਮ ਤਾਇਨਾਤ ਹਨ, ਜਦਕਿ ਦੂਜੇ ਪਾਸੇ ਕਈ ਇਲਾਕਿਆਂ ਵਿੱਚ ਪੁਲਿਸ ਬਲ ਦੀ ਕਮੀ ਹੈ, ਤਾਂ ਅਜਿਹੀ ਸਥਿਤੀ ਵਿੱਚ ਸੁਰੱਖਿਆ ਜਵਾਨਾਂ ਦੀ ਤਾਇਨਾਤੀ ਲੋਕਾਂ ਦੀ ਸੁਰੱਖਿਆ ਲਈ ਕੀਤੀ ਜਾਣੀ ਚਾਹੀਦੀ ਹੈ।

ਇਸ ਦੇ ਨਾਲ ਹੀ ਸੰਤ ਸੀਚੇਵਾਲ ਨੇ ਪਿਛਲੇ ਸਮੇਂ ਦੌਰਾਨ ਮਲਸੀਆਂ ਪੁਲਿਸ ਚੌਕੀ ਵਿੱਚ ਪੁਲਿਸ ਮੁਲਾਜ਼ਮਾਂ ਦੀ ਘਾਟ ਦਾ ਮੁੱਦਾ ਵੀ ਚੁੱਕਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿੰਡ ਸੀਚੇਵਾਲ ਵਿੱਚ ਇੱਕੋ ਰਾਤ ਅੱਠ ਚੋਰੀਆਂ ਦੀਆਂ ਘਟਨਾਵਾਂ ਵਾਪਰੀਆਂ ਸਨ। ਇਸ ਤੋਂ ਇਲਾਵਾ ਬਿਜਲੀ ਦੀਆਂ ਤਾਰਾਂ ਦੀ ਚੋਰੀ ਵੀ ਇਲਾਕੇ ਵਿੱਚ ਇੱਕ ਗੰਭੀਰ ਸਮੱਸਿਆ ਬਣੀ ਹੋਈ ਹੈ।

ਸੰਤ ਸੀਚੇਵਾਲ ਨੇ ਪਵਿੱਤਰ ਵੇਈਂ ਦੇ ਆਲੇ-ਦੁਆਲੇ ਦੀ ਸੁਰੱਖਿਆ ਨੂੰ ਲੈ ਕੇ ਵੀ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਪਵਿੱਤਰ ਅਸਥਾਨ ‘ਤੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸੰਗਤਾਂ ਪਹੁੰਚਦੀਆਂ ਹਨ। ਪਰ ਵਧ ਰਹੀਆਂ ਚੋਰੀਆਂ ਅਤੇ ਅਪਰਾਧਿਕ ਘਟਨਾਵਾਂ ਕਾਰਨ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਹੋ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਜਦੋਂ ਪਹਿਲੀ ਵਾਰ ਉਨ੍ਹਾਂ ਨੂੰ ਸਰਕਾਰੀ ਸੁਰੱਖਿਆ ਦੇਣ ਦੀ ਗੱਲ ਹੋਈ ਸੀ, ਤਾਂ ਉਨ੍ਹਾਂ ਨੇ ਖੁਦ ਸੁਰੱਖਿਆ ਲੈਣ ਤੋਂ ਇਨਕਾਰ ਕੀਤਾ ਸੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਖਤਰਾ ਨਹੀਂ ਹੈ। ਇਸ ਦੇ ਬਾਵਜੂਦ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ।

ਹੁਣ ਸੰਤ ਸੀਚੇਵਾਲ ਨੇ ਮੁੜ ਆਪਣੀ ਸੁਰੱਖਿਆ ਵਾਪਸ ਕਰਨ ਦੀ ਇੱਛਾ ਜਤਾਉਂਦਿਆਂ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਨਾਲ ਤਾਇਨਾਤ ਸਾਰੇ ਛੇ ਸੁਰੱਖਿਆ ਜਵਾਨਾਂ ਨੂੰ ਹਟਾ ਕੇ ਲੋਹੀਆਂ ਖਾਸ ਅਤੇ ਸੁਲਤਾਨਪੁਰ ਲੋਧੀ ਥਾਣਿਆਂ ਵਿੱਚ ਤਿੰਨ-ਤਿੰਨ ਦੀ ਗਿਣਤੀ ਵਿੱਚ ਤਾਇਨਾਤ ਕੀਤਾ ਜਾਵੇ।

ਸੰਤ ਸੀਚੇਵਾਲ ਦੇ ਇਸ ਫੈਸਲੇ ਨੂੰ ਲੋਕ-ਹਿੱਤ ਅਤੇ ਸਮਾਜਿਕ ਜ਼ਿੰਮੇਵਾਰੀ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦਾ ਸਪੱਸ਼ਟ ਸੰਦੇਸ਼ ਹੈ ਕਿ ਨਿੱਜੀ ਸੁਰੱਖਿਆ ਨਾਲੋਂ ਆਮ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾਣੀ ਚਾਹੀਦੀ ਹੈ ਅਤੇ ਪੁਲਿਸ ਬਲ ਦੀ ਵਰਤੋਂ ਉਨ੍ਹਾਂ ਥਾਵਾਂ ‘ਤੇ ਕੀਤੀ ਜਾਣੀ ਚਾਹੀਦੀ ਹੈ, ਜਿੱਥੇ ਇਸ ਦੀ ਸਭ ਤੋਂ ਵੱਧ ਲੋੜ ਹੈ।

Leave a Reply

Your email address will not be published. Required fields are marked *