Live Updates
ਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆਅਕਾਲੀ ਦਲ-ਭਾਜਪਾ ਗਠਜੋੜ ਬੇਨਕਾਬ, ਸੁਖਬੀਰ ਬਾਦਲ ਬੇਅਦਬੀ ਦੇ ਕੇਸਾਂ ਤੋਂ ਬਚਣ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰ ਰਹੇ ਹਨ: ਰਣਬੀਰ ਸਿੰਘ ਢੀਂਡਸਾਭਾਜਪਾ-ਅਕਾਲੀ ਸਰਕਾਰ ਪੰਜਾਬ ਦੀ ਸੁਰੱਖਿਆ ਵਿੱਚ ਨਾਕਾਮ ਰਹੀ,ਉਨ੍ਹਾਂ ਦੇ ਰਾਜ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਚੋਰੀ ਹੋਏ ਅਤੇ ਬੇਅਦਬੀ ਦੀਆਂ ਬਾਰ-ਬਾਰ ਘਟਨਾਵਾਂ ਵਾਪਰੀਆਂ: ਮਨਵਿੰਦਰ ਸਿੰਘ ਗਿਆਸਪੁਰਾਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਪੰਜਾਬ ਨੇ ਤੇਜ਼ ਕੀਤੀ ਰਫ਼ਤਾਰ; ਜਲਦ ਹੀ ਜ਼ਿਲ੍ਹਿਆਂ ਤੱਕ ਪਹੁੰਚਣਗੇ 33 ਲੱਖ ਕਾਰਡਭਾਰਤ ਦੀ ਧਮਾਕੇਦਾਰ ਜਿੱਤ, ਬੰਗਲਾਦੇਸ਼ ਨੂੰ 40 ਦੌੜਾਂ ਨਾਲ ਹਰਾ ਕੇ ਏਸ਼ੀਆ ਕੱਪ ਦੇ ਫਾਈਨਲ ’ਚ ਐਂਟਰੀਪੰਜਾਬ ’ਚ ਮੁੜ ਵਧਿਆ ਬਿਜਲੀ ਸੰਕਟ, ਥਰਮਲ ਪਲਾਂਟਾਂ ਦੇ ਯੂਨਿਟ ਬੰਦ, ਲੋਕਾਂ ਨੂੰ ਬਿਜਲੀ ਕੱਟਾਂ ਦਾ ਸਾਹਮਣਾਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ
1 min read

ਆਪ ਨੇ ਹਰ ਵੋਟਰ ਨੂੰ ਵੋਟ ਦੇ ਅਧਿਕਾਰ ਦੀ ਰਾਖੀ ਅਤੇ ਭਲਾਈ ਸਕੀਮਾਂ ਦਾ ਲਾਭ ਲੈਂਦੇ ਰਹਿਣ ਲਈ ਐਸਆਈਆਰ ਵੈਰੀਫਿਕੇਸ਼ਨ ਪੂਰੀ ਕਰਨ ਦੀ ਅਪੀਲ ਕੀਤੀ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸਆਈਆਰ) ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਹਰ ਯੋਗ ਵੋਟਰ ਨੂੰ ਆਪਣੀ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਨੀ ਚਾਹੀਦੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਦੇ ਵੋਟ ਪਾਉਣ ਦੇ ਅਧਿਕਾਰ ਸੁਰੱਖਿਅਤ ਰਹਿਣ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-ਵੱਖ ਭਲਾਈ ਸਕੀਮਾਂ ਦੇ ਲਾਭ ਮਿਲਦੇ ਰਹਿਣ।

 

ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਐਸਆਈਆਰ ਅਭਿਆਸ ਇੱਕ ਵਿਆਪਕ ਵੈਰੀਫਿਕੇਸ਼ਨ ਪ੍ਰਕਿਰਿਆ ਹੈ ਜਿਸਦਾ ਉਦੇਸ਼ ਵੋਟਰ ਸੂਚੀਆਂ ਨੂੰ ਅਪਡੇਟ ਕਰਨਾ ਹੈ। ਉਨ੍ਹਾਂ ਪੰਜਾਬ ਦੇ ਹਰ ਵੋਟਰ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਮਿੱਥੇ ਸਮੇਂ ਤੋਂ ਪਹਿਲਾਂ ਲੋੜੀਂਦੀਆਂ ਰਸਮੀ ਕਾਰਵਾਈਆਂ ਨੂੰ ਪੂਰਾ ਕਰਨ।

 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲਗਭਗ ਹਰ ਭਲਾਈ ਸਕੀਮ ਲਾਭਪਾਤਰੀ ਦੀ ਰਾਜ ਦੇ ਰਜਿਸਟਰਡ ਵੋਟਰ ਵਜੋਂ ਪਛਾਣ ਨਾਲ ਜੁੜੀ ਹੋਈ ਹੈ। ਉਨ੍ਹਾਂ ਕਿਹਾ, “ਚਾਹੇ ਉਹ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਹੋਵੇ, 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਹੋਵੇ, ਰਾਸ਼ਨ/ਭੋਜਨ ਨਾਲ ਸਬੰਧਤ ਭਲਾਈ ਪ੍ਰੋਗਰਾਮ ਹੋਣ ਜਾਂ ਵੱਖ-ਵੱਖ ਪੈਨਸ਼ਨ ਸਕੀਮਾਂ ਹੋਣ, ਇਨ੍ਹਾਂ ਸਭ ਦੇ ਲਾਭ ਪੰਜਾਬ ਦੇ ਉਨ੍ਹਾਂ ਯੋਗ ਨਿਵਾਸੀਆਂ ਲਈ ਹਨ ਜਿਨ੍ਹਾਂ ਦੀ ਪਛਾਣ ਦੀ ਬਕਾਇਦਾ ਪੜਤਾਲ ਹੋ ਚੁੱਕੀ ਹੈ।”

 

ਅਮਨ ਅਰੋੜਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਸੀ ਕਿ ਉਨ੍ਹਾਂ ਦੇ ਨਾਮ ਵੋਟਰ ਸੂਚੀ ਵਿੱਚ ਬਰਕਰਾਰ ਰਹਿਣ। ਉਨ੍ਹਾਂ ਕਿਹਾ, “ਭਗਵੰਤ ਮਾਨ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕਈ ਲੋਕ-ਪੱਖੀ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਹਨ। ਅਸੀਂ ਚਾਹੁੰਦੇ ਹਾਂ ਕਿ ਹਰ ਯੋਗ ਲਾਭਪਾਤਰੀ ਨੂੰ ਬਿਨਾਂ ਕਿਸੇ ਰੁਕਾਵਟ ਦੇ ਇਹ ਲਾਭ ਮਿਲਦੇ ਰਹਿਣ। ਇਸ ਲਈ, ਇਹ ਬਹੁਤ ਮਹੱਤਵਪੂਰਨ ਹੈ ਕਿ ਹਰ ਅਸਲੀ ਵੋਟਰ ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਪੂਰਾ ਕਰੇ ਅਤੇ ਆਪਣੀ ਵੋਟ ਨੂੰ ਸੁਰੱਖਿਅਤ ਕਰੇ।”

 

ਇਸ ਸੁਧਾਰ ਪ੍ਰਕਿਰਿਆ ‘ਤੇ ਚਿੰਤਾ ਪ੍ਰਗਟ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਇਸ ਤੋਂ ਪਹਿਲਾਂ ਦੂਜੇ ਰਾਜਾਂ ਵਿੱਚ ਰਾਜਨੀਤਿਕ ਲਾਭ ਲਈ ਅਜਿਹੇ ਅਭਿਆਸਾਂ ਦੀ ਦੁਰਵਰਤੋਂ ਕੀਤੀ ਸੀ। ਉਨ੍ਹਾਂ ਸਪੱਸ਼ਟ ਕੀਤਾ ਕਿ ‘ਆਪ’ ਨਹੀਂ ਚਾਹੁੰਦੀ ਕਿ ਪੰਜਾਬ ਵਿੱਚ ਇੱਕ ਵੀ ਅਸਲੀ ਵੋਟਰ ਆਪਣੀ ਵੋਟ ਦਾ ਅਧਿਕਾਰ ਖੋਵੇ।

ਉਨ੍ਹਾਂ ਸਾਰੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਅਭਿਆਸ ਨੂੰ ਸਿਰਫ਼ ਇੱਕ ਵੋਟਰ ਵੈਰੀਫਿਕੇਸ਼ਨ ਪ੍ਰਕਿਰਿਆ ਵਜੋਂ ਨਾ ਦੇਖਣ, ਬਲਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਭਲਾਈ ਸਕੀਮਾਂ ਅਤੇ ਜਨਤਕ ਸੇਵਾਵਾਂ ਤੱਕ ਆਪਣੀ ਨਿਰੰਤਰ ਪਹੁੰਚ ਨੂੰ ਸੁਰੱਖਿਅਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਜੋਂ ਲੈਣ।

 

ਅਮਨ ਅਰੋੜਾ ਨੇ ਅੱਗੇ ਜਾਣਕਾਰੀ ਦਿੱਤੀ ਕਿ ‘ਆਪ’ ਨੇ ਨਾਗਰਿਕਾਂ ਨੂੰ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਕਰਨ ਵਿੱਚ ਮਦਦ ਕਰਨ ਲਈ ਪੂਰੇ ਪੰਜਾਬ ਵਿੱਚ ਬੂਥ ਪੱਧਰ ਦੇ ਏਜੰਟ (ਬੀਐਲਏ-1 ਅਤੇ ਬੀਐਲਏ-2) ਤਾਇਨਾਤ ਕੀਤੇ ਹਨ। ਉਨ੍ਹਾਂ ਕਿਹਾ, ‘ਆਪ’ ਕਾਰਕਰਤਾ ਬੂਥ ਪੱਧਰ ‘ਤੇ ਵੋਟਰਾਂ ਦੀ ਕਿਸੇ ਵੀ ਦਸਤਾਵੇਜ਼ੀ ਜਾਂ ਪ੍ਰਕਿਰਿਆ ਸੰਬੰਧੀ ਲੋੜਾਂ ਵਿੱਚ ਮਦਦ ਕਰਨ ਲਈ ਉਪਲਬਧ ਹਨ ਤਾਂ ਜੋ ਕੋਈ ਵੀ ਅਸਲੀ ਵੋਟ ਕੱਟੀ ਨਾ ਜਾ ਸਕੇ।”

Leave a Reply

Your email address will not be published. Required fields are marked *