ਐਸ.ਆਈ.ਆਰ ਨੂੰ ਲੈਕੇ ਆਪ ਦਾ ਐਲਾਨ – “ਪੰਜਾਬ ਵਿੱਚ ਨਹੀਂ ਚੱਲਣ ਦੇਵਾਂਗੇ ਭਾਜਪਾ ਦੀ ਧੱਕੇਸ਼ਾਹੀ” — ਹਰ ਪੰਜਾਬੀ ਦੀ ਵੋਟ ਬਚਾਵਾਂਗੇ

ਲੁਧਿਆਣਾ ਦੇ ਗੁਰੂ ਨਾਨਕ ਦੇਵ ਭਵਨ ਵਿਖੇ ਆਮ ਆਦਮੀ ਪਾਰਟੀ ਦੀ ਇੱਕ ਕਾਰਜਕਾਰਨੀ ਮੀਟਿੰਗ ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂਵਿਧਾਇਕਾਂਜ਼ਿਲ੍ਹਾ ਪ੍ਰਧਾਨਾਂਹਲਕਾ ਇੰਚਾਰਜਾਂਟਰੇਡ ਵਿੰਗਾਂਯੂਥ ਵਿੰਗਾਂ ਅਤੇ ਵੱਖ-ਵੱਖ ਸੰਗਠਨਾਂ ਦੇ ਅਹੁਦੇਦਾਰਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਮੀਟਿੰਗ ਦਾ ਮੁੱਦਾ ਪੰਜਾਬ ਵਿੱਚ ਐਸ.ਆਈ.ਆਰ ਰਾਹੀਂ ਗਲਤ ਤਰੀਕੇ ਨਾਲ ਵੋਟਾਂ ਨੂੰ ਕੱਟਣ ਤੋਂ ਰੋਕਣਾ ਅਤੇ ਵੋਟਰਾਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਰਿਹਾ।

 

ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਰਤੀ ਜਨਤਾ ਪਾਰਟੀ ਉੱਤੇ ਤਿੱਖੇ ਹਮਲੇ ਕਰਦਿਆਂ ਦੋਸ਼ ਲਗਾਇਆ ਕਿ ਭਾਜਪਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੇਂ ਸਿਆਸੀ ਹਥਕੰਡੇ ਵਰਤ ਰਹੀ ਹੈ। ਪਾਰਟੀ ਆਗੂਆਂ ਨੇ ਕਿਹਾ ਕਿ ਈ.ਡੀਸੀ.ਬੀ.ਆਈ ਅਤੇ ਹੁਣ ਐਸ.ਆਈ.ਆਰ ਰਾਹੀਂ ਪੰਜਾਬ ਵਿੱਚ ਲੋਕਤੰਤਰ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈਜਿਸਨੂੰ ਕਿਸੇ ਵੀ ਕੀਮਤ ’ਤੇ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

 

ਪੰਜਾਬ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਵੀ ਭਾਜਪਾ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਪੰਜਾਬ ਵਿੱਚ ਐਸ.ਆਈ.ਆਰ ਰਾਹੀਂ ਵੋਟਾਂ ਕੱਟਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਹਾਲਤ ਵਿੱਚ ਪੰਜਾਬੀਆਂ ਦੀਆਂ ਵੋਟਾਂ ਨਹੀਂ ਕੱਟਣ ਦਿੱਤੀਆਂ ਜਾਣਗੀਆਂ।

 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਘੇਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਮਹਿੰਗਾਈ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਆਮ ਲੋਕ ਪਹਿਲਾਂ ਹੀ ਮਹਿੰਗਾਈ ਦੀ ਮਾਰ ਸਹਿ ਰਹੇ ਹਨ ਅਤੇ ਹੁਣ ਪੈਟਰੋਲ-ਡੀਜ਼ਲ ਮਹਿੰਗਾ ਕਰਕੇ ਲੋਕਾਂ ’ਤੇ ਹੋਰ ਬੋਝ ਪਾਇਆ ਜਾ ਰਿਹਾ ਹੈ।

 

ਈ.ਡੀ ਅਤੇ ਸੀ.ਬੀ.ਆਈ ਦੀਆਂ ਕਾਰਵਾਈਆਂ ਬਾਰੇ ਬੋਲਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਾਜਪਾ ਏਜੰਸੀਆਂ ਦੀ ਵਰਤੋਂ ਸਿਆਸੀ ਹਥਿਆਰ ਵਜੋਂ ਕਰ ਰਹੀ ਹੈ। ਉਹਨਾਂ ਦੋਸ਼ ਲਗਾਇਆ ਕਿ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਦਬਾਅ ਬਣਾਇਆ ਜਾਂਦਾ ਹੈ ਅਤੇ ਬਾਅਦ ਵਿੱਚ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਲ ਕਰਵਾ ਲਿਆ ਜਾਂਦਾ ਹੈ। “ਭਾਜਪਾ ਦੀ ਵਾਸ਼ਿੰਗ ਮਸ਼ੀਨ” ਵਿੱਚ ਜਾ ਕੇ ਆਗੂ ਸਾਫ਼ ਸੁਥਰੇ ਹੋ ਜਾਂਦੇ ਹਨ। ਅਮਨ ਅਰੋੜਾ ਨੇ ਇਸ ਨੂੰ ਲੋਕਤੰਤਰ ਦਾ ਕਤਲ ਕਰਾਰ ਦਿੱਤਾ।

 

ਉਹਨਾਂ ਦਾਅਵਾ ਕੀਤਾ ਕਿ ਪੱਛਮੀ ਬੰਗਾਲ ਵਿੱਚ ਵੀ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਵੋਟਾਂ ਕਟਵਾਈਆਂ ਗਈਆਂ ਅਤੇ ਫਿਰ ਭਾਜਪਾ ਨੇ ਸਿਆਸੀ ਲਾਭ ਲਿਆਪਰ ਪੰਜਾਬ ਵਿੱਚ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਲੋਕਤੰਤਰ ਅਤੇ ਆਪਣੇ ਅਧਿਕਾਰਾਂ ਦੀ ਰੱਖਿਆ ਕਰਨਾ ਜਾਣਦੇ ਹਨ।

 

ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਬਾਰੇ ਗੱਲ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਵਿਕਾਸ ਅਤੇ ਲੋਕ ਭਲਾਈ ਦੇ ਕਈ ਕੰਮ ਕੀਤੇ ਹਨ ਅਤੇ ਪਾਰਟੀ ਉਹਨਾਂ ਕੰਮਾਂ ਦੇ ਆਧਾਰ ’ਤੇ ਲੋਕਾਂ ਵਿੱਚ ਜਾ ਰਹੀ ਹੈ। ਉਹਨਾਂ ਭਰੋਸਾ ਜਤਾਇਆ ਕਿ ਆਉਣ ਵਾਲੀਆਂ ਸਥਾਨਕ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ।

 

ਇਸ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਨੇ ਪੰਜਾਬ ਵਿੱਚ ਆਪਣੀ ਸਿਆਸੀ ਜ਼ਮੀਨ ਤਲਾਸ਼ ਕਰ ਰਹੀ ਹੈ ਤੇ ਹੁਣ ਨਵਾਂ ਹਥਿਆਰ ਐਸ.ਆਈ.ਆਰ ਦੇ ਰੂਪ ਵਿੱਚ ਵਰਤਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਈ.ਡੀ ਅਤੇ ਸੀ.ਬੀ.ਆਈ ਦੀਆਂ ਰੇਡਾਂ ਰਾਹੀਂ ਵਿਰੋਧੀ ਆਗੂਆਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ ਅਤੇ ਹੁਣ ਵੋਟਰਾਂ ਦੀਆਂ ਵੋਟਾਂ ਕੱਟਣ ਦੀ ਯੋਜਨਾ ਬਣਾਈ ਜਾ ਰਹੀ ਹੈ। ਸਿਸੋਦੀਆ ਨੇ ਦਾਅਵਾ ਕੀਤਾ ਕਿ ਲੱਖਾਂ ਪੰਜਾਬੀਆਂ ਦੀਆਂ ਵੋਟਾਂ ਖਤਮ ਕਰਕੇ ਉਹਨਾਂ ਦਾ ਲੋਕਤੰਤਰਿਕ ਅਧਿਕਾਰ ਖੋਹਣ ਦੀ ਤਿਆਰੀ ਹੈ।

 

ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੀ ਹੈ ਅਤੇ ਬੂਥ ਪੱਧਰ ਤੋਂ ਲੈ ਕੇ ਪੰਜਾਬ ਪੱਧਰ ਤੱਕ ਪੂਰੀ ਨਿਗਰਾਨੀ ਰੱਖੀ ਜਾਵੇਗੀ। ਪਾਰਟੀ ਦੇ ਵਲੰਟੀਅਰਆਗੂਵਿਧਾਇਕ ਅਤੇ ਮੰਤਰੀ ਹਰ ਇੱਕ ਵੋਟਰ ਦੀ ਵੋਟ ਬਚਾਉਣ ਲਈ ਮੈਦਾਨ ਵਿੱਚ ਉਤਰਣਗੇ। ਉਹਨਾਂ ਕਿਹਾ ਕਿ ਕਿਸੇ ਵੀ ਪੰਜਾਬੀ ਨਾਲ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਕਿਸੇ ਦੀ ਵੋਟ ਕੱਟਣ ਦੀ ਕੋਸ਼ਿਸ਼ ਹੋਈ ਤਾਂ ਆਮ ਆਦਮੀ ਪਾਰਟੀ ਉਸ ਦਾ ਡੱਟ ਕੇ ਵਿਰੋਧ ਕਰੇਗੀ।

 

ਮਨੀਸ਼ ਸਿਸੋਦੀਆ ਨੇ ਭਾਜਪਾ ਨੂੰ “ਐਂਟੀ ਪੰਜਾਬ” ਕਰਾਰ ਦਿੰਦਿਆਂ ਕਿਹਾ ਕਿ ਇਹ ਪਾਰਟੀ ਪੰਜਾਬ ਦੇ ਸਰੋਤਾਂ ਅਤੇ ਸੰਸਥਾਵਾਂ ’ਤੇ ਕਬਜ਼ਾ ਕਰਨ ਦੀ ਨੀਤੀ ’ਤੇ ਚੱਲ ਰਹੀ ਹੈ। ਉਹਨਾਂ ਦੋਸ਼ ਲਗਾਇਆ ਕਿ ਭਾਜਪਾ ਪਹਿਲਾਂ ਚੰਡੀਗੜ੍ਹਭਾਖੜਾ ਡੈਮ ਅਤੇ ਪੰਜਾਬ ਯੂਨੀਵਰਸਿਟੀ ’ਤੇ ਆਪਣਾ ਪ੍ਰਭਾਵ ਵਧਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ ਅਤੇ ਹੁਣ ਪੰਜਾਬ ਦੀ ਸਿਆਸੀ ਤਾਕਤ ਨੂੰ ਕਮਜ਼ੋਰ ਕਰਨ ਲਈ ਐਸ.ਆਈ.ਆਰ ਦਾ ਸਹਾਰਾ ਲੈ ਰਹੀ ਹੈ।

 

ਇਸ ਦੌਰਾਨ ਸਾਬਕਾ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਦਾ ਜ਼ਿਕਰ ਕਰਦਿਆਂ ਸਿਸੋਦੀਆ ਨੇ ਕਿਹਾ ਕਿ ਨਰਿੰਦਰ ਮੋਦੀ ਅਤੇ ਭਾਜਪਾ ਦੇ ਦਬਾਅ ਅੱਗੇ ਨਾ ਝੁਕਣ ਕਾਰਨ ਸੰਜੀਵ ਅਰੋੜਾ ਨੂੰ ਝੂਠੇ ਕੇਸ ਵਿੱਚ ਫਸਾਇਆ ਗਿਆ। ਉਹਨਾਂ ਕਿਹਾ ਕਿ ਕੁਝ ਗੱਦਾਰ ਆਗੂ ਦਬਾਅ ਹੇਠ ਭਾਜਪਾ ਵਿੱਚ ਸ਼ਾਮਲ ਹੋ ਗਏਪਰ ਬਹੁਤ ਸਾਰੇ ਹਾਲੇ ਵੀ ਆਪਣੀ ਵਿਚਾਰਧਾਰਾ ’ਤੇ ਡਟੇ ਹੋਏ ਹਨ ਅਤੇ ਉਹਨਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

 

ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਬਲਤੇਜ਼ ਪੰਨੂ ਨੇ ਕਿਹਾ ਕਿ ਐਸ.ਆਈ.ਆਰ ਪੰਜਾਬ ਉੱਤੇ ਇੱਕ ਨਵਾਂ ਸਿਆਸੀ ਹਮਲਾ ਹੈ। ਉਹਨਾਂ ਕਿਹਾ ਕਿ ਇਸ ਨੂੰ ਰੋਕਣ ਲਈ ਪਾਰਟੀ ਨੇ ਵੱਡੇ ਪੱਧਰ ’ਤੇ ਰਣਨੀਤੀ ਤਿਆਰ ਕੀਤੀ ਹੈ। ਪੰਨੂ ਨੇ ਕਿਹਾ ਕਿ ਭਾਜਪਾ ਕੋਲ ਈ.ਡੀਸੀ.ਬੀ.ਆਈ ਅਤੇ ਇਲੈਕਸ਼ਨ ਕਮਿਸ਼ਨ ਵਰਗੇ ਹਥਿਆਰ ਹਨ ਜਿਨ੍ਹਾਂ ਦੀ ਦੁਰਵਰਤੋਂ ਕਰਕੇ ਉਹ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰਦੀ ਹੈ।

 

ਉਹਨਾਂ ਦਾਅਵਾ ਕੀਤਾ ਕਿ ਦਿੱਲੀਬਿਹਾਰ ਅਤੇ ਪੱਛਮੀ ਬੰਗਾਲ ਵਿੱਚ ਵੀ ਐਸ.ਆਈ.ਆਰ ਰਾਹੀਂ ਵੱਡੀ ਗਿਣਤੀ ਵਿੱਚ ਵੋਟਾਂ ਕਟਵਾਈਆਂ ਗਈਆਂ ਅਤੇ ਬਾਅਦ ਵਿੱਚ ਫਰਜ਼ੀ ਵੋਟਾਂ ਬਣਾਕੇ ਚੋਣਾਂ ਨੂੰ ਪ੍ਰਭਾਵਿਤ ਕੀਤਾ ਗਿਆ। ਪਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਹਰ ਬੂਥ ’ਤੇ ਨਿਗਰਾਨੀ ਰੱਖੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਗੜਬੜ ਨਹੀਂ ਹੋਣ ਦਿੱਤੀ ਜਾਵੇਗੀ।

 

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਐਸ.ਆਈ.ਆਰ ਪੰਜਾਬ ਦੇ ਖਿਲਾਫ ਇੱਕ ਖਤਰਨਾਕ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਇਹ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਵੱਲੋਂ ਦਿੱਤੇ ਗਏ ਵੋਟ ਦੇ ਅਧਿਕਾਰ ਨੂੰ ਖੋਹਣ ਦੀ ਕੋਸ਼ਿਸ਼ ਹੈ।

 

ਸੰਧਵਾਂ ਨੇ ਕਿਹਾ ਕਿ ਇੱਕ ਵਾਰ ਪੰਜਾਬੀਆਂ ਦੀਆਂ ਵੋਟਾਂ ਖਤਮ ਕਰਕੇ ਬਾਅਦ ਵਿੱਚ ਆਪਣੇ ਤਰੀਕੇ ਨਾਲ ਨਵੀਆਂ ਵੋਟਾਂ ਬਣਾਕੇ ਚੋਣ ਪ੍ਰਕਿਰਿਆ ਨੂੰ ਪ੍ਰਭਾਵਿਤ ਕੀਤਾ ਜਾ ਸਕਦਾ ਹੈ। ਉਹਨਾਂ ਇਸ ਨੂੰ ਬਹੁਤ ਹੀ ਖਤਰਨਾਕ ਦੱਸਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਇਸ ਨੂੰ ਰੋਕਣ ਲਈ ਪੂਰੀ ਤਰ੍ਹਾਂ ਤਿਆਰ ਹੈ।

 

ਉਹਨਾਂ ਇਹ ਵੀ ਦੋਸ਼ ਲਗਾਇਆ ਕਿ ਵੱਖ-ਵੱਖ ਕੇਂਦਰੀ ਏਜੰਸੀਆਂ ਭਾਜਪਾ ਦੀਆਂ “ਇਲੈਕਸ਼ਨ ਮਸ਼ੀਨਾਂ” ਵਜੋਂ ਕੰਮ ਕਰ ਰਹੀਆਂ ਹਨ। ਜਿੱਥੇ ਵੀ ਚੋਣਾਂ ਹੁੰਦੀਆਂ ਹਨ ਉੱਥੇ ਪਹਿਲਾਂ ਈ.ਡੀ ਅਤੇ ਸੀ.ਬੀ.ਆਈ ਦੀਆਂ ਰੇਡਾਂ ਕਰਵਾ ਕੇ ਵਿਰੋਧੀਆਂ ਨੂੰ ਡਰਾਇਆ ਜਾਂਦਾ ਹੈ ਅਤੇ ਫਿਰ ਦਬਾਅ ਰਾਹੀਂ ਸਿਆਸੀ ਲਾਭ ਲਿਆ ਜਾਂਦਾ ਹੈ। ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਇਸ ਤਰ੍ਹਾਂ ਦੀ ਰਾਜਨੀਤੀ ਨੂੰ ਕਦੇ ਸਵੀਕਾਰ ਨਹੀਂ ਕਰਨਗੇ।

 

ਮੀਟਿੰਗ ਦੌਰਾਨ ਪਾਰਟੀ ਦੇ ਹੋਰ ਸੀਨੀਅਰ ਆਗੂਆਂ ਅਤੇ ਕੈਬਨਿਟ ਮੰਤਰੀਆਂ ਨੇ ਵੀ ਆਪਣੀ ਹਾਜ਼ਰੀ ਦਰਜ ਕਰਵਾਈ। ਇਨ੍ਹਾਂ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕਕੈਬਨਿਟ ਮੰਤਰੀ ਡਾ. ਰਵਜੋਤ ਸਿੰਘਕੈਬਨਿਟ ਮੰਤਰੀ ਬਰਿੰਦਰ ਗੋਇਲਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸਕੈਬਨਿਟ ਮੰਤਰੀ ਬਲਜੀਤ ਕੌਰਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀਜਨਰਲ ਸਕੱਤਰ ਦੀਪਕ ਬਾਲੀ  ਸਮੇਤ ਕਈ ਵਿਧਾਇਕ ਅਤੇ ਅਹੁਦੇਦਾਰ ਸ਼ਾਮਲ ਰਹੇ।

Leave a Reply

Your email address will not be published. Required fields are marked *