Live Updates
ਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂUPI ਨੂੰ ਲੈ ਕੇ ਵੱਡਾ ਬਦਲਾਅ, 15 ਅਕਤੂਬਰ ਤੋਂ ₹2,000 ਤੋਂ ਉੱਪਰ ਦੇ ਕੁਝ ਭੁਗਤਾਨਾਂ ’ਤੇ ਲੱਗੇਗਾ ਵਾਧੂ ਚਾਰਜਪੰਜਾਬ ’ਚ ED ਦੀ ਵੱਡੀ ਛਾਪੇਮਾਰੀ, ਪਟਿਆਲਾ ਤੇ ਮੋਹਾਲੀ ’ਚ ਕਈ ਥਾਵਾਂ ’ਤੇ Raidਘਟੀਆ ਰਾਜਨੀਤੀ ਅਤੇ ਵੋਟ ਬੈਂਕ ਲਈ ਪੰਜਾਬ ਦੀ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਭਾਜਪਾ: ਆਪਭਗਵੰਤ ਮਾਨ ਸਰਕਾਰ ਵਲੋਂ ‘ਜਾਗਤ ਜੋਤਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਸਬੰਧੀ ਸ਼੍ਰੀ ਅਕਾਲ ਤਖ਼ਤ ਸਾਹਿਬ ਨਾਲ ਤਾਲਮੇਲ ਲਈ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨਆਪ ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਵਾਲੇ ਸ਼ਰਾਰਤੀ ਅਨਸਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ: ਹਰਭਜਨ ਸਿੰਘ ਈਟੀਓਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ ਅਤੇ ਇਹ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਸੀ: ਬਲਤੇਜ ਪੰਨੂUPI ਨੂੰ ਲੈ ਕੇ ਵੱਡਾ ਬਦਲਾਅ, 15 ਅਕਤੂਬਰ ਤੋਂ ₹2,000 ਤੋਂ ਉੱਪਰ ਦੇ ਕੁਝ ਭੁਗਤਾਨਾਂ ’ਤੇ ਲੱਗੇਗਾ ਵਾਧੂ ਚਾਰਜਪੰਜਾਬ ’ਚ ED ਦੀ ਵੱਡੀ ਛਾਪੇਮਾਰੀ, ਪਟਿਆਲਾ ਤੇ ਮੋਹਾਲੀ ’ਚ ਕਈ ਥਾਵਾਂ ’ਤੇ Raid
1 min read

ਨਗਰ ਨਿਗਮ ਅਤੇ ਕੌਂਸਲ ਚੋਣਾਂ ਤੋਂ ਬਾਅਦ AAP ਦਾ ਵੱਡਾ ਫ਼ੈਸਲਾ ,CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ

ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਇੱਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਪਾਰਟੀ ਦੀ ਕੋਰ ਕਮੇਟੀ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਜਿੱਤੇ ਹੋਏ ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ ਮੇਅਰ, ਚੇਅਰਮੈਨ ਅਤੇ ਹੋਰ ਅਹਿਮ ਅਹੁਦਿਆਂ ਦੀ ਨਿਯੁਕਤੀ ਦਾ ਪੂਰਾ ਅਧਿਕਾਰ ਸੌਂਪ ਦਿੱਤਾ ਹੈ।

ਸੂਤਰਾਂ ਮੁਤਾਬਕ ਇਹ ਫ਼ੈਸਲਾ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਪਾਰਟੀ ਚਾਹੁੰਦੀ ਹੈ ਕਿ ਸਥਾਨਕ ਸਰਕਾਰਾਂ ਵਿੱਚ ਅਜਿਹੇ ਚਿਹਰਿਆਂ ਨੂੰ ਜ਼ਿੰਮੇਵਾਰੀ ਦਿੱਤੀ ਜਾਵੇ ਜੋ ਲੋਕਾਂ ਨਾਲ ਜੁੜੇ ਹੋਣ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾ ਸਕਣ।

29 ਮਈ ਨੂੰ ਐਲਾਨੇ ਗਏ 104 ਸਥਾਨਕ ਨਿਗਮ ਚੋਣਾਂ ਦੇ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੇ ਸਭ ਤੋਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪਾਰਟੀ ਨੇ ਸੂਬੇ ਭਰ ਵਿੱਚ 958 ਵਾਰਡਾਂ ਵਿੱਚ ਜਿੱਤ ਦਰਜ ਕਰਕੇ ਆਪਣੀ ਮਜ਼ਬੂਤ ਸਥਿਤੀ ਸਾਬਤ ਕੀਤੀ।

ਨਗਰ ਨਿਗਮ ਚੋਣਾਂ ਵਿੱਚ ਵੀ AAP ਨੇ ਵੱਡੀ ਕਾਮਯਾਬੀ ਹਾਸਲ ਕੀਤੀ। ਮੋਗਾ, ਬਰਨਾਲਾ, ਬਠਿੰਡਾ ਅਤੇ ਬਟਾਲਾ ਨਗਰ ਨਿਗਮਾਂ ਵਿੱਚ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਿਆ। ਇਸ ਤੋਂ ਇਲਾਵਾ ਮੋਹਾਲੀ ਨਗਰ ਨਿਗਮ ਵਿੱਚ 26 ਵਾਰਡਾਂ ਵਿੱਚ ਜਿੱਤ ਹਾਸਲ ਕਰਕੇ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਵਜੋਂ ਉਭਰੀ।

ਹੁਣ ਪਾਰਟੀ ਵੱਲੋਂ ਵੱਖ-ਵੱਖ ਨਗਰ ਨਿਗਮਾਂ ਅਤੇ ਕੌਂਸਲਾਂ ਵਿੱਚ ਮੇਅਰਾਂ, ਪ੍ਰਧਾਨਾਂ ਅਤੇ ਚੇਅਰਮੈਨਾਂ ਦੇ ਨਾਂਵਾਂ ਨੂੰ ਅੰਤਿਮ ਰੂਪ ਦਿੱਤਾ ਜਾਣਾ ਹੈ। ਇਸ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਅਧਿਕਾਰਕ ਐਲਾਨ ਹੋਣ ਦੀ ਸੰਭਾਵਨਾ ਹੈ।

ਦੂਜੇ ਪਾਸੇ ਵਿਰੋਧੀ ਪਾਰਟੀਆਂ ਨੇ ਵੀ ਕੁਝ ਇਲਾਕਿਆਂ ਵਿੱਚ ਆਪਣੀ ਮੌਜੂਦਗੀ ਦਰਜ ਕਰਵਾਈ ਹੈ। ਕਪੂਰਥਲਾ ਨਗਰ ਨਿਗਮ ਵਿੱਚ ਕਾਂਗਰਸ ਨੇ 50 ਵਿੱਚੋਂ 31 ਵਾਰਡ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ ਅਤੇ ਨਿਗਮ ‘ਤੇ ਆਪਣਾ ਕਬਜ਼ਾ ਕਾਇਮ ਕੀਤਾ।

ਇਸੇ ਤਰ੍ਹਾਂ ਭਾਰਤੀ ਜਨਤਾ ਪਾਰਟੀ ਨੇ ਅਬੋਹਰ ਨਗਰ ਨਿਗਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 28 ਵਾਰਡਾਂ ਵਿੱਚ ਜਿੱਤ ਦਰਜ ਕੀਤੀ, ਜਿਸ ਨੂੰ ਪਾਰਟੀ ਲਈ ਇੱਕ ਵੱਡੀ ਸਿਆਸੀ ਕਾਮਯਾਬੀ ਮੰਨਿਆ ਜਾ ਰਿਹਾ ਹੈ।

ਕੁੱਲ ਮਿਲਾ ਕੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਆਪਣਾ ਦਬਦਬਾ ਕਾਇਮ ਰੱਖਿਆ ਹੈ ਅਤੇ ਹੁਣ ਸਭ ਦੀ ਨਜ਼ਰ ਇਸ ਗੱਲ ‘ਤੇ ਟਿਕੀ ਹੋਈ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੇਅਰਾਂ ਅਤੇ ਚੇਅਰਮੈਨਾਂ ਦੇ ਅਹੁਦਿਆਂ ਲਈ ਕਿਹੜੇ ਚਿਹਰਿਆਂ ਦੀ ਚੋਣ ਕੀਤੀ ਜਾਂਦੀ ਹੈ।

Leave a Reply

Your email address will not be published. Required fields are marked *