LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

ਪੰਜਾਬ ਚੋਣਾਂ ਲਈ AAP ਦੀ ਪਹਿਲੀ ਸੂਚੀ ਜਾਰੀ, CM ਭਗਵੰਤ ਮਾਨ ਧੂਰੀ ਤੋਂ ਲੜਨਗੇ ਚੋਣ

ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਚੋਣਾਂ ਲਈ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦਾ ਨਾਂ ਵੀ ਸ਼ਾਮਲ ਹੈ, ਜੋ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ, ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਮੁੜ ਪਾਰਟੀ ਦਾ ਉਮੀਦਵਾਰ ਬਣਾਇਆ ਗਿਆ ਹੈ।

ਜਾਰੀ ਕੀਤੀ ਗਈ ਸੂਚੀ ਵਿੱਚ ਪਾਰਟੀ ਨੇ ਆਪਣੇ ਸਾਰੇ ਮੌਜੂਦਾ ਵਿਧਾਇਕਾਂ ਨੂੰ ਵੀ ਟਿਕਟਾਂ ਦਿੱਤੀਆਂ ਹਨ। ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਇਸ ਸਬੰਧੀ ਪਾਰਟੀ ਦੀ ਸਿਆਸੀ ਮਾਮਲਿਆਂ ਦੀ ਕਮੇਟੀ (PAC) ਦੀ ਮੀਟਿੰਗ ਵਿੱਚ ਵਿਚਾਰ-ਵਟਾਂਦਰਾ ਕੀਤਾ ਗਿਆ ਸੀ।

ਮੁੱਖ ਮੰਤਰੀ ਮੁਤਾਬਕ, ਉਮੀਦਵਾਰਾਂ ਦੀ ਚੋਣ ਲੋਕਾਂ ਵੱਲੋਂ ਕਰਵਾਏ ਗਏ ਸਰਵੇਖਣ ਦੇ ਆਧਾਰ ’ਤੇ ਕੀਤੀ ਗਈ ਹੈ। ਸਰਵੇਖਣ ਵਿੱਚ ਜਿਨ੍ਹਾਂ ਨਾਵਾਂ ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲਿਆ, ਉਨ੍ਹਾਂ ਨੂੰ ਉਮੀਦਵਾਰ ਬਣਾਉਣ ਲਈ ਤਰਜੀਹ ਦਿੱਤੀ ਗਈ ਹੈ।