Live Updates
ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਰਾਹੁਲ ਗਾਂਧੀ ‘ਤੇ ਸਾਧਿਆ ਨਿਸ਼ਾਨਾ, ਕਿਹਾ- ਪੰਜਾਬ ਦਾ ਸੱਭਿਆਚਾਰ ‘ਲਾਸ਼ਾਂ ‘ਤੇ ਰਾਜਨੀਤੀ’ ਦੀ ਇਜਾਜ਼ਤ ਨਹੀਂ ਦਿੰਦਾ, ਇਹ ਭਾਈਚਾਰਕ ਸਾਂਝ ਅਤੇ ‘ਸਰਬੱਤ ਦੇ ਭਲੇ’ ਵਿੱਚ ਵਿਸ਼ਵਾਸ ਰੱਖਦਾ ਹੈਪੰਜਾਬ ਦੇ CM ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਅਦਾਲਤ ਵੱਲੋਂ ਵੱਡੀ ਰਾਹਤਅੰਮ੍ਰਿਤਸਰ ਵਾਸੀਆਂ ਲਈ ਵੱਡੀ ਖ਼ਬਰ, 12 ਸਤੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨਚੰਡੀਗੜ੍ਹ ’ਚ Uber-Rapido ’ਤੇ ਵੱਡੀ ਕਾਰਵਾਈ, ਲਾਇਸੈਂਸ 6 ਮਹੀਨੇ ਲਈ ਸਸਪੈਂਡਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ
1 min read

ਆਪ’ ਦਾ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਸ਼ਨੀਵਾਰ ਨੂੰ, ਦੇਸ਼ ਭਰ ਦੇ ਲੋਕ ਰੱਖਣਗੇ ਆਪਣੇ ਵਿਚਾਰ

ਆਮ ਆਦਮੀ ਪਾਰਟੀ ਵੱਲੋਂ ਸ਼ਨੀਵਾਰ ਨੂੰ ਦਿੱਲੀ ਦੇ ਕਾਂਸਟੀਚਿਊਸ਼ਨ ਕਲੱਬ ਵਿੱਚ ਨੈਸ਼ਨਲ ਟਾਊਨਹਾਲ ਅਗੇਂਸਟ ਈ-20′ ਦਾ ਆਯੋਜਨ ਕੀਤਾ ਜਾਵੇਗਾ। ਇਸ ਟਾਊਨਹਾਲ ਵਿੱਚ ਈ-20 ਤੋਂ ਪ੍ਰਭਾਵਿਤ ਦੇਸ਼ ਭਰ ਦੇ ਲੋਕ ਆਨਲਾਈਨ ਜਾਂ ਆਫਲਾਈਨ ਸ਼ਾਮਲ ਹੋ ਕੇ ਆਪਣੇ ਵਿਚਾਰ ਰੱਖਣਗੇ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਅਤੇ ਈ-20 ’ਤੇ ਫੈਸਲਾ ਲੈਣ ਲਈ ਮੇਰੇ ਨਾਲ ਦੇਸ਼ ਦੀ ਇੱਕ ਜਾਣੀ-ਪਛਾਣੀ ਸ਼ਖਸੀਅਤ ਮੌਜੂਦ ਹੋਵੇਗੀ। ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪ ਵੀ ਆਪਣੀ ਗੱਲ ਰੱਖਣ ਲਈ ਟਾਊਨਹਾਲ ਵਿੱਚ ਆਫਲਾਈਨ ਜਾਂ ਆਨਲਾਈਨ ਜ਼ਰੂਰ ਜੁੜੋ।

 

ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਈ-20 ਪੈਟਰੋਲ ਨਾਲ ਗੱਡੀਆਂ ’ਤੇ ਪੈ ਰਹੇ ਅਸਰ ਦੇ ਮੁੱਦੇ ਨੂੰ ਲਗਾਤਾਰ ਚੁੱਕ ਰਹੀ ਹੈ। ਕੇਂਦਰ ਸਰਕਾਰ ਈ-20 ਨੂੰ ਪੁਰਾਣੀਆਂ ਗੱਡੀਆਂ ਲਈ ਵੀ ਸੁਰੱਖਿਅਤ ਦੱਸ ਰਹੀ ਹੈਜਦਕਿ ਇਸ ਦੀ ਵਰਤੋਂ ਨਾਲ ਪੁਰਾਣੀਆਂ ਗੱਡੀਆਂ ਖਰਾਬ ਹੋ ਰਹੀਆਂ ਹਨ ਅਤੇ ਮਾਈਲੇਜ ਵੀ ਘਟ ਰਹੀ ਹੈ। ਇਸ ਸਬੰਧੀ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਵਿੱਚ ਸਥਿਤ 29 ਆਟੋ ਨਿਰਮਾਤਾ ਕੰਪਨੀਆਂ ਨੂੰ ਪੱਤਰ ਲਿਖ ਕੇ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਸਪੱਸ਼ਟ ਕਰਨ ਦੀ ਅਪੀਲ ਵੀ ਕੀਤੀ ਸੀ ਕਿ ਕੀ ਈ-20 ਪੁਰਾਣੀਆਂ ਗੱਡੀਆਂ ਲਈ ਸੁਰੱਖਿਅਤ ਹੈਕੀ ਇਸ ਦੀ ਵਰਤੋਂ ਨਾਲ ਗੱਡੀਆਂ ’ਤੇ ਕੋਈ ਅਸਰ ਨਹੀਂ ਪੈ ਰਿਹਾ?ਉਨ੍ਹਾਂ ਪੁੱਛਿਆ ਸੀ ਕਿ ਜੇਕਰ ਈ-20 ਦੀ ਵਰਤੋਂ ਨਾਲ ਗੱਡੀਆਂ ਖਰਾਬ ਹੁੰਦੀਆਂ ਹਨ ਤਾਂ ਉਸ ਦਾ ਹਰਜਾਨਾ ਕੌਣ ਦੇਵੇਗਾਅਰਵਿੰਦ ਕੇਜਰੀਵਾਲ ਦੇ ਇਸ ਪੱਤਰ ਦਾ ਕਿਸੇ ਵੀ ਆਟੋ ਨਿਰਮਾਤਾ ਕੰਪਨੀ ਨੇ ਜਵਾਬ ਨਹੀਂ ਦਿੱਤਾ ਹੈ। ਹਾਲਾਂਕਿ 9 ਕੰਪਨੀਆਂ ਨੇ ਅਰਵਿੰਦ ਕੇਜਰੀਵਾਲ ਨਾਲ ਹੋਈ ਮੀਟਿੰਗ ਵਿੱਚ ਜ਼ਬਾਨੀ ਤੌਰ ’ਤੇ ਦੱਸਿਆ ਕਿ ਈ-20 ਪੁਰਾਣੀਆਂ ਗੱਡੀਆਂ ਲਈ ਸੁਰੱਖਿਅਤ ਨਹੀਂ ਹੈ।

 

ਉੱਥੇ ਹੀਬੀਤੇ ਸੋਮਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫਰੰਸ ਕਰਕੇ ਈ-20 ਦੇ ਮੁੱਦੇ ’ਤੇ ਰਾਸ਼ਟਰੀ ਪੱਧਰ ’ਤੇ ਚਰਚਾ ਕਰਨ ਲਈ ਨੈਸ਼ਨਲ ਟਾਊਨਹਾਲ ਅਗੇਂਸਟ ਈ-20 ਆਯੋਜਿਤ ਕਰਨ ਦਾ ਐਲਾਨ ਕੀਤਾ ਸੀ। ਇਸ ਵਿੱਚ ਆਨਲਾਈਨ ਅਤੇ ਆਫਲਾਈਨ ਦੋਵਾਂ ਤਰੀਕਿਆਂ ਨਾਲ ਲੋਕ ਜੁੜ ਸਕਦੇ ਹਨ। ਪਾਰਟੀ ਨੇ ਆਨਲਾਈਨ ਜੁੜਨ ਲਈ ਲਿੰਕ ਜਾਰੀ ਕੀਤਾ ਸੀ। ਹਜ਼ਾਰਾਂ ਲੋਕਾਂ ਨੇ ਟਾਊਨਹਾਲ ਨਾਲ ਆਨਲਾਈਨ ਜੁੜਨ ਵਿੱਚ ਦਿਲਚਸਪੀ ਦਿਖਾਈ ਹੈਜਦਕਿ ਦਿੱਲੀ ਅਤੇ ਐੱਨਸੀਆਰ ਤੋਂ ਵੱਡੀ ਗਿਣਤੀ ਵਿੱਚ ਲੋਕ ਟਾਊਨਹਾਲ ਵਿੱਚ ਫਿਜ਼ੀਕਲੀ ਤੌਰ ’ਤੇ ਸ਼ਾਮਲ ਹੋਣਗੇ।

Leave a Reply

Your email address will not be published. Required fields are marked *