Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਅਭਿਨੰਦਨ ਵਰਤਮਾਨ ਨੇ ਏਅਰਫੋਰਸ ਤੋਂ ਲਈ ਰਿਟਾਇਰਮੈਂਟ, ਹੁਣ ਕਮਰਸ਼ੀਅਲ ਪਾਇਲਟ ਵਜੋਂ ਉਡਾਉਣਗੇ ਜਹਾਜ਼

ਭਾਰਤੀ ਹਵਾਈ ਫੌਜ ਦੇ ਸਾਬਕਾ ਗਰੁੱਪ ਕੈਪਟਨ ਅਭਿਨੰਦਨ ਵਰਤਮਾਨ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਬਾਲਾਕੋਟ ਏਅਰਸਟ੍ਰਾਈਕ ਤੋਂ ਬਾਅਦ ਪਾਕਿਸਤਾਨ ਵਿੱਚ ਲਗਭਗ 60 ਘੰਟੇ ਰਹੇ ਅਭਿਨੰਦਨ ਵਰਤਮਾਨ ਨੇ ਹੁਣ ਭਾਰਤੀ ਹਵਾਈ ਫੌਜ ਤੋਂ ਰਿਟਾਇਰਮੈਂਟ ਲੈ ਲਈ ਹੈ।

ਜਾਣਕਾਰੀ ਮੁਤਾਬਕ ਅਭਿਨੰਦਨ ਵਰਤਮਾਨ ਨੇ 31 ਮਾਰਚ 2026 ਨੂੰ ਏਅਰਫੋਰਸ ਤੋਂ ਰਿਟਾਇਰਮੈਂਟ ਲਈ ਅਤੇ ਇਸ ਤੋਂ ਬਾਅਦ ਅਗਸਤ ਮਹੀਨੇ ਵਿੱਚ ਉਨ੍ਹਾਂ ਨੇ ਗੋਆ ਦੀ ਪ੍ਰਾਈਵੇਟ ਏਅਰਲਾਈਨ Fly91 ਜੁਆਇਨ ਕਰ ਲਈ। ਹੁਣ ਉਹ ਕਮਰਸ਼ੀਅਲ ਪਾਇਲਟ ਵਜੋਂ ਯਾਤਰੀ ਜਹਾਜ਼ ਉਡਾਉਂਦੇ ਨਜ਼ਰ ਆਉਣਗੇ।

ਅਭਿਨੰਦਨ ਵਰਤਮਾਨ ਕਰੀਬ ਦੋ ਦਹਾਕਿਆਂ ਤੱਕ ਭਾਰਤੀ ਹਵਾਈ ਫੌਜ ਦਾ ਹਿੱਸਾ ਰਹੇ। ਉਹ MiG-21 ਬਾਈਸਨ ਫਾਈਟਰ ਜਹਾਜ਼ ਉਡਾਉਂਦੇ ਸਨ।

ਜੇਕਰ 27 ਫਰਵਰੀ 2019 ਦੀ ਗੱਲ ਕਰੀਏ ਤਾਂ ਭਾਰਤ ਅਤੇ ਪਾਕਿਸਤਾਨ ਵਿਚਾਲੇ ਹਵਾਈ ਝੜਪ ਦੌਰਾਨ ਅਭਿਨੰਦਨ ਨੇ ਪਾਕਿਸਤਾਨ ਦੇ ਇੱਕ F-16 ਲੜਾਕੂ ਜਹਾਜ਼ ਨੂੰ ਨਿਸ਼ਾਨਾ ਬਣਾਇਆ ਸੀ। ਇਸ ਦੌਰਾਨ ਉਨ੍ਹਾਂ ਦੇ MiG-21 ਨੂੰ ਮਿਜ਼ਾਈਲ ਨਾਲ ਨੁਕਸਾਨ ਪਹੁੰਚਿਆ ਅਤੇ ਉਨ੍ਹਾਂ ਨੂੰ ਜਹਾਜ਼ ਤੋਂ ਇਜੈਕਟ ਕਰਨਾ ਪਿਆ।

ਇਸ ਤੋਂ ਬਾਅਦ ਉਹ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਵਿੱਚ ਜਾ ਉਤਰੇ, ਜਿੱਥੇ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਲਿਆ ਸੀ। ਭਾਰਤ ਵੱਲੋਂ ਲਗਾਤਾਰ ਦਬਾਅ ਬਣਾਏ ਜਾਣ ਤੋਂ ਬਾਅਦ 1 ਮਾਰਚ 2019 ਨੂੰ ਅਭਿਨੰਦਨ ਵਰਤਮਾਨ ਦੀ ਵਤਨ ਵਾਪਸੀ ਹੋਈ।

ਉਨ੍ਹਾਂ ਦੀ ਬਹਾਦਰੀ ਲਈ ਸਾਲ 2021 ਵਿੱਚ ਉਨ੍ਹਾਂ ਨੂੰ ਵੀਰ ਚੱਕਰ ਨਾਲ ਸਨਮਾਨਿਤ ਕੀਤਾ ਗਿਆ ਸੀ।

ਦੱਸ ਦਈਏ ਕਿ ਇਹ ਪੂਰਾ ਘਟਨਾਕ੍ਰਮ ਪੁਲਵਾਮਾ ਹਮਲੇ ਤੋਂ ਬਾਅਦ ਵਾਪਰਿਆ ਸੀ। 14 ਫਰਵਰੀ 2019 ਨੂੰ ਪੁਲਵਾਮਾ ਵਿੱਚ CRPF ਦੇ ਕਾਫਲੇ ’ਤੇ ਅੱਤਵਾਦੀ ਹਮਲੇ ਵਿੱਚ 40 ਜਵਾਨ ਸ਼ਹੀਦ ਹੋਏ ਸਨ। ਇਸ ਦੇ ਜਵਾਬ ਵਿੱਚ ਭਾਰਤ ਨੇ 26 ਫਰਵਰੀ ਨੂੰ ਪਾਕਿਸਤਾਨ ਦੇ ਬਾਲਾਕੋਟ ਵਿੱਚ ਏਅਰਸਟ੍ਰਾਈਕ ਕੀਤੀ ਸੀ।

ਹੁਣ ਹਵਾਈ ਫੌਜ ਤੋਂ ਰਿਟਾਇਰਮੈਂਟ ਤੋਂ ਬਾਅਦ ਅਭਿਨੰਦਨ ਵਰਤਮਾਨ ਨੇ ਆਪਣੇ ਕਰੀਅਰ ਦਾ ਨਵਾਂ ਪੜਾਅ ਸ਼ੁਰੂ ਕੀਤਾ ਹੈ ਅਤੇ ਉਹ ਕਮਰਸ਼ੀਅਲ ਏਅਰਲਾਈਨ ਦੇ ਪਾਇਲਟ ਵਜੋਂ ਸੇਵਾਵਾਂ ਦੇਣਗੇ।

Leave a Reply

Your email address will not be published. Required fields are marked *