Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਅੰਮ੍ਰਿਤਸਰ ’ਚ ਪੰਜਾਬ ਬੰਦ ਦੌਰਾਨ ਵਾਪਰਿਆ ਹਾਦਸਾ, ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਦੀ ਮੌਤ

ਅੰਮ੍ਰਿਤਸਰ ਦੇ ਭੰਡਾਰੀ ਪੁਲ ‘ਤੇ ਵੀਰਵਾਰ ਨੂੰ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿਸ ਵਿੱਚ ਪੰਜਾਬ ਪੁਲਿਸ ਦੇ ਸੀਨੀਅਰ ਕਾਂਸਟੇਬਲ ਰਣਬੀਰ ਸਿੰਘ ਦੀ ਮੌਤ ਹੋ ਗਈ। ਰਣਬੀਰ ਸਿੰਘ ਏ.ਆਰ.ਪੀ. ਵਿੱਚ ਤਾਇਨਾਤ ਸਨ ਅਤੇ ਬਟਾਲਾ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਉਹ ਡਿਊਟੀ ਖ਼ਤਮ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਸਨ।

ਮੁੱਢਲੀ ਜਾਣਕਾਰੀ ਮੁਤਾਬਕ, ਪੰਜਾਬ ਬੰਦ ਦੇ ਮੱਦੇਨਜ਼ਰ ਭੰਡਾਰੀ ਪੁਲ ‘ਤੇ ਆਵਾਜਾਈ ਰੋਕਣ ਲਈ ਇੱਕ ਰੱਸਾ ਬੰਨ੍ਹਿਆ ਗਿਆ ਸੀ। ਐਕਟਿਵਾ ‘ਤੇ ਸਵਾਰ ਰਣਬੀਰ ਸਿੰਘ ਨੂੰ ਇਹ ਰੱਸਾ ਨਜ਼ਰ ਨਾ ਆਇਆ ਅਤੇ ਜਿਵੇਂ ਹੀ ਉਹ ਅੱਗੇ ਵਧੇ, ਰੱਸਾ ਸਿੱਧਾ ਉਨ੍ਹਾਂ ਦੀ ਗਰਦਨ ਨਾਲ ਟਕਰਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਕੇ ਸੜਕ ‘ਤੇ ਡਿੱਗ ਪਏ।

ਘਟਨਾ ਤੋਂ ਤੁਰੰਤ ਬਾਅਦ ਮੌਕੇ ‘ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਅੰਮ੍ਰਿਤਸਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਜਾਂਚ ਉਪਰੰਤ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਦੁਖਦਾਈ ਘਟਨਾ ਤੋਂ ਬਾਅਦ ਪੁਲਿਸ ਮਹਿਕਮੇ ਵਿੱਚ ਸੋਗ ਦੀ ਲਹਿਰ ਹੈ।

ਜਾਣਕਾਰੀ ਅਨੁਸਾਰ, ਰਣਬੀਰ ਸਿੰਘ ਨੂੰ ਘਰੋਂ ਫੋਨ ਆਇਆ ਸੀ ਕਿ ਉਨ੍ਹਾਂ ਦੇ ਬੇਟੇ ਨੂੰ ਸੱਟ ਲੱਗੀ ਹੈ। ਇਹ ਖ਼ਬਰ ਮਿਲਣ ਤੋਂ ਬਾਅਦ ਉਹ ਚਿੰਤਤ ਹੋ ਕੇ ਜਲਦਬਾਜ਼ੀ ਵਿੱਚ ਘਰ ਲਈ ਰਵਾਨਾ ਹੋਏ ਸਨ। ਇਸੇ ਦੌਰਾਨ ਭੰਡਾਰੀ ਪੁਲ ‘ਤੇ ਲੱਗੇ ਰੱਸੇ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ।

ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਪੜਤਾਲ ਕੀਤੀ ਜਾ ਰਹੀ ਹੈ ਕਿ ਪੁਲ ‘ਤੇ ਰੱਸਾ ਲਗਾਉਣ ਸਮੇਂ ਸੁਰੱਖਿਆ ਦੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ ਜਾਂ ਨਹੀਂ ਅਤੇ ਜੇਕਰ ਕਿਸੇ ਤਰ੍ਹਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਜ਼ਿੰਮੇਵਾਰਾਂ ਖ਼ਿਲਾਫ਼ ਕੀ ਕਾਰਵਾਈ ਬਣਦੀ ਹੈ। ਇਸ ਘਟਨਾ ਨੇ ਪੰਜਾਬ ਬੰਦ ਦੌਰਾਨ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੀ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ।

Leave a Reply

Your email address will not be published. Required fields are marked *