Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

PM ਮੋਦੀ ਖ਼ਿਲਾਫ਼ ਕਥਿਤ ਅਪਮਾਨਜਨਕ ਟਿੱਪਣੀ ਮਾਮਲੇ ‘ਚ ਨੋਇਡਾ ਦੀ ਲੜਕੀ ਖ਼ਿਲਾਫ਼ ਹੋਇਆ ਐਕਸ਼ਨ, FIR ਹੋਈ ਦਰਜ

ਜੰਤਰ-ਮੰਤਰ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕਰਨ ਦੇ ਮਾਮਲੇ ਵਿੱਚ ਨੋਇਡਾ ਦੀ ਇੱਕ ਨੌਜਵਾਨ ਲੜਕੀ ਖ਼ਿਲਾਫ਼ ਜ਼ੀਰੋ ਐਫਆਈਆਰ ਦਰਜ ਕੀਤੀ ਗਈ ਹੈ। ਇਹ ਕਾਰਵਾਈ ਗਾਜ਼ੀਆਬਾਦ ਦੀ ਵਕੀਲ ਸਮ੍ਰਿਤੀ ਸਿੰਘ ਚੰਦੇਲ ਦੀ ਸ਼ਿਕਾਇਤ ‘ਤੇ ਨੋਇਡਾ ਦੇ ਐਕਸਪ੍ਰੈਸਵੇ ਥਾਣੇ ਵਿੱਚ ਕੀਤੀ ਗਈ। ਪੁਲਿਸ ਮੁਤਾਬਕ ਮੁਲਜ਼ਮ ਲੜਕੀ ਦੀ ਪਛਾਣ ਰੁਚਿਕਾ ਸਿੰਘ ਵਜੋਂ ਹੋਈ ਹੈ।

ਵੀਰਵਾਰ ਸ਼ਾਮ ਕਰੀਬ 5 ਵਜੇ ਸਮ੍ਰਿਤੀ ਸਿੰਘ ਚੰਦੇਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝੀ ਕਰਕੇ ਦੱਸਿਆ ਕਿ ਸੈਕਟਰ-18 ਦੀ ਰਹਿਣ ਵਾਲੀ ਰੁਚਿਕਾ ਸਿੰਘ ਨੇ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਏ ਪ੍ਰਦਰਸ਼ਨ ਦੌਰਾਨ ਜਨਤਕ ਮੰਚ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ। ਸ਼ਿਕਾਇਤ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਹ ਕਥਿਤ ਤੌਰ ‘ਤੇ ਜਾਣਬੁੱਝ ਕੇ ਕੀਤਾ ਗਿਆ, ਜਿਸ ਨਾਲ ਸੰਵਿਧਾਨਕ ਅਹੁਦੇ ਦੀ ਮਰਿਆਦਾ ਨੂੰ ਠੇਸ ਪਹੁੰਚੀ।

ਸ਼ਿਕਾਇਤ ਦੇ ਆਧਾਰ ‘ਤੇ ਨੋਇਡਾ ਪੁਲਿਸ ਨੇ ਜ਼ੀਰੋ ਐਫਆਈਆਰ ਦਰਜ ਕਰ ਲਈ ਹੈ। ਪੁਲਿਸ ਹੁਣ ਪ੍ਰਦਰਸ਼ਨ ਦੌਰਾਨ ਬਣਾਈਆਂ ਗਈਆਂ ਵੀਡੀਓਜ਼ ਅਤੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਕਲਿੱਪਾਂ ਦੀ ਜਾਂਚ ਕਰ ਰਹੀ ਹੈ। ਜਾਂਚ ਤੋਂ ਬਾਅਦ ਮਾਮਲਾ ਸੰਬੰਧਿਤ ਅਧਿਕਾਰ ਖੇਤਰ ਦੇ ਪੁਲਿਸ ਥਾਣੇ ਨੂੰ ਭੇਜਿਆ ਜਾ ਸਕਦਾ ਹੈ।

ਇਸ ਦੌਰਾਨ ਹਿੰਦੂ ਸੁਰੱਖਿਆ ਸੇਵਾ ਸੰਘ ਦੇ ਸੂਬਾ ਪ੍ਰਧਾਨ ਅਨੂਪ ਖੇਤਾਨ ਨੇ ਵੀ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਸਾਂਝੀ ਕਰਦਿਆਂ ਦਾਅਵਾ ਕੀਤਾ ਕਿ ਰੁਚਿਕਾ ਸਿੰਘ ਉਹੀ ਲੜਕੀ ਹੈ, ਜਿਸ ਨੇ 23 ਜੁਲਾਈ 2026 ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਹੋਏ ਪ੍ਰਦਰਸ਼ਨ ਦੌਰਾਨ ਪ੍ਰਧਾਨ ਮੰਤਰੀ ਖ਼ਿਲਾਫ਼ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਉਨ੍ਹਾਂ ਨੇ ਇਸ ਨਾਲ ਜੁੜਿਆ ਇੱਕ ਵੀਡੀਓ ਵੀ ਸਾਂਝਾ ਕੀਤਾ ਹੈ।

ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਵਾਇਰਲ ਵੀਡੀਓਜ਼ ਦੀ ਸੱਚਾਈ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *