Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

ਗਾਇਕ ਗੁਰੂ ਰੰਧਾਵਾ ਦੇ ਜਿੰਮ ‘ਚ ਹੋਈ ਗੋਲੀਬਾਰੀ ਘਟਨਾ ‘ਚ ਕਾਰਵਾਈ; ਦਿੱਲੀ ਪੁਲਿਸ ਨਾਲ ਮੁਕਾਲਬੇ ‘ਚ 2 ਸ਼ੂਟਰ ਹੋਏ ਜ਼ਖਮੀ

ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਦਿੱਲੀ ਸਥਿਤ ‘24 HS Fitness’ ਜਿਮ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਦਿੱਲੀ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੱਛਮੀ ਵਿਹਾਰ ਇਲਾਕੇ ਵਿੱਚ ਸਥਿਤ ਇਸ ਜਿਮ ‘ਤੇ 11 ਜੂਨ ਨੂੰ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਫਰਾਰ ਚੱਲ ਰਹੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸ਼ੂਟਰਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਕੀਕਤ ਅਤੇ ਸਾਗਰ ਵਜੋਂ ਹੋਈ ਹੈ। ਦੋਵਾਂ ਨੂੰ ਬੁੱਧਵਾਰ ਰਾਤ ਇੱਕ ਮੁਕਾਬਲੇ (ਐਨਕਾਊਂਟਰ) ਤੋਂ ਬਾਅਦ ਕਾਬੂ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਨੂੰ ਇਨ੍ਹਾਂ ਦੀ ਮੌਜੂਦਗੀ ਬਾਰੇ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਦੇ ਆਧਾਰ ‘ਤੇ ਕਾਰਵਾਈ ਕੀਤੀ ਗਈ।

11 ਜੂਨ ਨੂੰ ਹੋਈ ਗੋਲੀਬਾਰੀ ਦੀ ਘਟਨਾ ਨੇ ਉਸ ਵੇਲੇ ਹੜਕੰਪ ਮਚਾ ਦਿੱਤਾ ਸੀ ਜਦੋਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੁਰੂ ਰੰਧਾਵਾ ਦੇ ਜਿਮ ਨੂੰ ਨਿਸ਼ਾਨਾ ਬਣਾਉਂਦੇ ਹੋਏ ਫਾਇਰਿੰਗ ਕੀਤੀ ਸੀ। ਹਾਲਾਂਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।

ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਕੇਸ ਵਿੱਚ ਹੁਣ ਤੱਕ ਕੁੱਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ ਪਿਛਲੇ ਹਫ਼ਤੇ ਕ੍ਰਾਈਮ ਬ੍ਰਾਂਚ ਨੇ ਹਰਿਆਣਾ ਦੇ ਬਹਾਦਰਗੜ੍ਹ ਤੋਂ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਦੋ ਹੋਰ ਸ਼ੂਟਰਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ।

ਪੁਲਿਸ ਜਾਂਚ ਕਰ ਰਹੀ ਹੈ ਕਿ ਗੋਲੀਬਾਰੀ ਦੇ ਪਿੱਛੇ ਅਸਲ ਮਕਸਦ ਕੀ ਸੀ ਅਤੇ ਕੀ ਇਸ ਘਟਨਾ ਦਾ ਸਬੰਧ ਕਿਸੇ ਧਮਕੀ, ਰੰਗਦਾਰੀ ਜਾਂ ਗੈਂਗਵਾਰ ਨਾਲ ਜੁੜਿਆ ਹੋਇਆ ਹੈ। ਜਾਂਚ ਏਜੰਸੀਆਂ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਗੈਂਗ ਦੇ ਹੋਰ ਮੈਂਬਰਾਂ ਅਤੇ ਸਾਜ਼ਿਸ਼ ਨਾਲ ਜੁੜੇ ਲੋਕਾਂ ਬਾਰੇ ਜਾਣਕਾਰੀ ਇਕੱਠੀ ਕਰ ਰਹੀਆਂ ਹਨ।

ਫਿਲਹਾਲ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦ ਹੀ ਇਸ ਕੇਸ ਨਾਲ ਜੁੜੇ ਹੋਰ ਅਹਿਮ ਖੁਲਾਸੇ ਹੋ ਸਕਦੇ ਹਨ।

Leave a Reply

Your email address will not be published. Required fields are marked *