ਜੱਸਾ ਪੱਟੀ ਮਗਰੋਂ ਘੁੰਮਣ ਬ੍ਰਦਰਜ਼ AAP ‘ਚ ਹੋਏ ਸ਼ਾਮਿਲ, CM Mann ਨੇ ਕੀਤਾ ਸਵਾਗਤ

ਪੰਜਾਬ ਵਿੱਚ Aam Aadmi Party ਦਾ ਦਾਇਰਾ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਵੱਖ-ਵੱਖ ਖੇਤਰਾਂ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਪਾਰਟੀ ਨਾਲ ਜੁੜ ਰਹੀਆਂ ਹਨ। ਇਸੇ ਕੜੀ ਵਿੱਚ ਅੱਜ ਕਾਨੂੰਨੀ ਖੇਤਰ ਦੀਆਂ ਦੋ ਮੰਨੀਆਂ-ਪ੍ਰਮੰਨੀਆਂ ਹਸਤੀਆਂ ਐਡਵੋਕੇਟ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਨੇ ਰਸਮੀ ਤੌਰ ‘ਤੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ।

ਇਹਨਾਂ ਦੋਵਾਂ ਭਰਾਵਾਂ ਨੂੰ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਖ਼ੁਦ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਤ ਸੂਝਵਾਨ ਅਤੇ ਤਜਰਬੇਕਾਰ ਲੋਕ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਨਾਲ ਜੁੜ ਰਹੇ ਹਨ।

ਮੁੱਖ ਮੰਤਰੀ ਨੇ ਦੱਸਿਆ ਕਿ ਕਾਨੂੰਨੀ ਖੇਤਰ ਨਾਲ ਜੁੜੀਆਂ ਇਨ੍ਹਾਂ ਸ਼ਖ਼ਸੀਅਤਾਂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਸਰਕਾਰ ਦੀਆਂ ਨੀਤੀਆਂ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾ ਸਕੇਗਾ। ਉਨ੍ਹਾਂ ਇਹ ਵੀ ਉਮੀਦ ਜਤਾਈ ਕਿ ਇਹ ਦੋਵੇਂ ਵਕੀਲ ਆਪਣੇ ਤਜਰਬੇ ਅਤੇ ਗਿਆਨ ਨਾਲ ਪਾਰਟੀ ਅਤੇ ਸਮਾਜ ਦੀ ਸੇਵਾ ਵਿੱਚ ਅਹਿਮ ਯੋਗਦਾਨ ਪਾਉਣਗੇ।

Leave a Reply

Your email address will not be published. Required fields are marked *