Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਅਮਿਤ ਸ਼ਾਹ ਨੇ ਏਸੀਬੀ ‘ਤੇ ਦਬਾਅ ਪਾ ਕੇ ਸਤਯੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਵਾਇਆ- ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਹਿ-ਇੰਚਾਰਜ ਸਤਯੇਂਦਰ ਜੈਨ ਦੀ ਗ੍ਰਿਫ਼ਤਾਰੀ ਪਿੱਛੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਸਿੱਧਾ ਹੱਥ ਦੱਸਿਆ। ਉਨ੍ਹਾਂ ਨੇ ਅਮਿਤ ਸ਼ਾਹ ਤੋਂ ਪੁੱਛਿਆ ਕਿ ਤੁਸੀਂ ਏਸੀਬੀ ‘ਤੇ ਦਬਾਅ ਪਾ ਕੇ ਸਤਯੇਂਦਰ ਜੈਨ ਨੂੰ ਕਿਉਂ ਗ੍ਰਿਫ਼ਤਾਰ ਕਰਵਾਇਆ? ਏਸੀਬੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਵੇਰ ਤੱਕ ਏਸੀਬੀ ਦੀ ਸਤਯੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਨ ਦੀ ਕੋਈ ਯੋਜਨਾ ਨਹੀਂ ਸੀ, ਪਰ ਦੁਪਹਿਰ ਨੂੰ ਅਮਿਤ ਸ਼ਾਹ ਦਾ ਸਿੱਧਾ ਏਸੀਬੀ ਨੂੰ ਫ਼ੋਨ ਆਇਆ ਕਿ ਗ੍ਰਿਫ਼ਤਾਰ ਕਰ ਲਓ, ਉਦੋਂ ਗ੍ਰਿਫ਼ਤਾਰ ਕੀਤਾ।

 

ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੱਸਣ ਕਿ ਉਨ੍ਹਾਂ ਨੇ ਜਾਂਚ ਏਜੰਸੀ ‘ਤੇ ਦਬਾਅ ਪਾ ਕੇ ਸਤਯੇਂਦਰ ਜੈਨ ਨੂੰ ਕਿਉਂ ਗ੍ਰਿਫ਼ਤਾਰ ਕਰਵਾਇਆ? ਏਸੀਬੀ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਸਵੇਰ ਤੱਕ ਏਸੀਬੀ ਦੀ ਸਤਯੇਂਦਰ ਜੈਨ ਨੂੰ ਗ੍ਰਿਫ਼ਤਾਰ ਕਰਨ ਦੀ ਕੋਈ ਯੋਜਨਾ ਨਹੀਂ ਸੀ। ਫਿਰ ਦੁਪਹਿਰ ਨੂੰ ਅਮਿਤ ਸ਼ਾਹ ਦਾ ਸਿੱਧਾ ਫ਼ੋਨ ਆਇਆ ਕਿ ਗ੍ਰਿਫ਼ਤਾਰ ਕਰ ਲਓ। ਉਦੋਂ ਗ੍ਰਿਫ਼ਤਾਰ ਕੀਤਾ। ਸਾਫ਼ ਹੈ ਕਿ ਹੁਣ ਗ੍ਰਿਫ਼ਤਾਰੀ ਇਸ ਗੱਲ ਨਾਲ ਨਹੀਂ ਹੁੰਦੀ ਕਿ ਕਿਸੇ ਨੇ ਕੋਈ ਗੁਨਾਹ ਕੀਤਾ ਹੈ ਜਾਂ ਨਹੀਂ, ਸਗੋਂ ਇਸ ਗੱਲ ਨਾਲ ਹੁੰਦੀ ਹੈ ਕਿ ਉਹ ਦੋਵੇਂ ਕਿਸ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ।

 

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗ੍ਰਿਫ਼ਤਾਰੀ ਉਦੋਂ ਕੀਤੀ ਜਾਂਦੀ ਹੈ, ਜਦੋਂ ਪੁਲਿਸ ਨੇ ਉਸ ਵਿਅਕਤੀ ਤੋਂ ਪੁੱਛਗਿੱਛ ਅਤੇ ਜਾਂਚ ਕਰਨੀ ਹੋਵੇ। ਸਤਯੇਂਦਰ ਜੈਨ ਦੀ ਪੁਲਿਸ ਨੇ ਰਿਮਾਂਡ ਨਹੀਂ ਲਈ। ਇਸ ਦਾ ਮਤਲਬ ਸਤਯੇਂਦਰ ਤੋਂ ਕੋਈ ਪੁੱਛਗਿੱਛ ਨਹੀਂ ਕਰਨੀ। ਸਿਰਫ਼ ਅਮਿਤ ਸ਼ਾਹ ਦੇ ਦਬਾਅ ਦੇ ਕਾਰਨ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *