ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ 29 ਮਾਰਚ , ਦਿਨ ਐਤਵਾਰ ਨੂੰ ਸ਼ਾਮ 5 ਵਜੇ ਮੁੱਖ ਮੰਤਰੀ ਦੀ ਰਿਹਾਇਸ਼, ਕੋਠੀ ਨੰ ; 45, ਸੈਕਟਰ-2 ਚੰਡੀਗੜ੍ਹ ਵਿਖੇ ਹੋਵੇਗੀ।
CM ਭਗਵੰਤ ਮਾਨ ਮੀਟਿੰਗ ਦੀ ਅਗਵਾਈ ਕਰਨਗੇ ਤੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਉਤੇ ਚਰਚਾ ਹੋਣ ਦੀ ਸੰਭਾਵਨਾ ਹੈ ਤੇ ਨਾਲ ਹੀ ਕੁਝ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।
