Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਅੱਜ ਜਲੰਧਰ ਪਹੁੰਚਣਗੇ ਅਰਵਿੰਦ ਕੇਜਰੀਵਾਲ ਤੇ CM ਮਾਨ, ਸਾਈਂ ਦਾਸ ਗਰਾਊਂਡ ‘ਚ ਹੋਵੇਗਾ ਵੱਡਾ ਸਮਾਗਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਪਾਰਟੀ ਦੇ ਕਈ ਸੀਨੀਅਰ ਆਗੂਆਂ ਨਾਲ ਮਿਲ ਕੇ ਇੱਕ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨਗੇ।

ਜਲੰਧਰ ਦੇ ਸਾਈਂ ਦਾਸ ਸਕੂਲ ਗਰਾਊਂਡ ਵਿਖੇ “ਏਕ ਸ਼ਾਮ ਭਗਵਾਨ ਸ਼ਿਵ ਕੇ ਨਾਮ” ਥੀਮ ਹੇਠ ਕਰਵਾਏ ਜਾ ਰਹੇ ਇਸ ਵਿਸ਼ੇਸ਼ ਸਮਾਗਮ ਦਾ ਆਯੋਜਨ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਵੱਲੋਂ ਕੀਤਾ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਵਿੱਚ ਪ੍ਰਸਿੱਧ ਭਜਨ ਗਾਇਕ ਹੰਸਰਾਜ ਰਘੂਵੰਸ਼ੀ ਆਪਣੀ ਭਜਨ ਸੰਧਿਆ ਰਾਹੀਂ ਸ਼ਰਧਾਲੂਆਂ ਨੂੰ ਭਗਤੀ ਰਸ ਵਿੱਚ ਸਰਾਬੋਰ ਕਰਨਗੇ।

ਪੰਜਾਬ ਦੇ ਬਾਗਬਾਨੀ, ਆਜ਼ਾਦੀ ਘੁਲਾਟੀਏ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਅਤੇ ਦੀਪਕ ਬਾਲੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਸਮਾਗਮ ਆਸਥਾ, ਸ਼ਰਧਾ ਅਤੇ ਸੱਭਿਆਚਾਰ ਦਾ ਇੱਕ ਵਿਲੱਖਣ ਸੰਗਮ ਸਾਬਤ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼ਾਮ 6:30 ਵਜੇ ਸ਼ੁਰੂ ਹੋਣ ਵਾਲੇ ਇਸ ਸਮਾਗਮ ਵਿੱਚ ਜਲੰਧਰ ਸਮੇਤ ਆਸ-ਪਾਸ ਦੇ ਜ਼ਿਲ੍ਹਿਆਂ ਤੋਂ ਹਜ਼ਾਰਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ।

ਇਸ ਮੌਕੇ ਜਲੰਧਰ ਦੇ ਮੇਅਰ ਵਿਨੀਤ ਧੀਰ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਣੀਕ ਸਿੰਘ ਰੰਧਾਵਾ, ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ ਵਿਜੇ ਸ਼ਰਮਾ ਅਤੇ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਸ਼ਹਿਰ ਵਿੱਚ ਪਹਿਲੀ ਵਾਰ ਇੰਨੇ ਵੱਡੇ ਪੱਧਰ ‘ਤੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਲੋੜੀਂਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦੇ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੀ ਇਸ ਸਮਾਗਮ ਵਿੱਚ ਇੱਕ ਸ਼ਰਧਾਲੂ ਵਜੋਂ ਸ਼ਾਮਲ ਹੋਣਗੇ।

ਸਨਾਤਨ ਸੇਵਾ ਸਮਿਤੀ ਦੇ ਪ੍ਰਧਾਨ ਵਿਜੇ ਸ਼ਰਮਾ ਨੇ ਕਿਹਾ ਕਿ ਇਹ ਧਾਰਮਿਕ ਇਕੱਠ ਪੰਜਾਬ ਦੀਆਂ ਅਮੀਰ ਧਾਰਮਿਕ ਅਤੇ ਸੱਭਿਆਚਾਰਕ ਪਰੰਪਰਾਵਾਂ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸਮਾਜ ਵਿੱਚ ਭਾਈਚਾਰਕ ਸਾਂਝ, ਏਕਤਾ ਅਤੇ ਆਪਸੀ ਪਿਆਰ ਦਾ ਸੰਦੇਸ਼ ਦੇਵੇਗਾ।

ਹਾਲਾਂਕਿ ਪੰਜਾਬ ਸਰਕਾਰ ਸਮਾਗਮ ਦੇ ਪ੍ਰਬੰਧਾਂ ਵਿੱਚ ਪੂਰਾ ਸਹਿਯੋਗ ਦੇ ਰਹੀ ਹੈ, ਪਰ ਇਹ ਵਿਸ਼ਾਲ ਧਾਰਮਿਕ ਸਮਾਗਮ ਮੁੱਖ ਤੌਰ ‘ਤੇ ਸਥਾਨਕ ਮੰਦਰ ਕਮੇਟੀਆਂ, ਸੰਤ-ਮਹਾਤਮਾਵਾਂ ਅਤੇ ਜਲੰਧਰ ਦੇ ਨਿਵਾਸੀਆਂ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *