Live Updates
ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਪਹਿਲੀ ਵਾਰ ਪੰਜਾਬ ਨੇ ਗੈਂਗਸਟਰਾਂ ਅਤੇ ਨਸ਼ਿਆਂ ਦੀ ਅਲਾਮਤ ਵਿਰੁੱਧ ਸਖ਼ਤ ਅਤੇ ਮਿਸਾਲੀ ਕਾਰਵਾਈ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਪੰਜਾਬ ਨੇ ਬਿਨਾਂ ਕਿਸੇ ਬਿਜਲੀ ਕੱਟ ਦੇ 17,423 ਮੈਗਾਵਾਟ ਦੀ ਹੁਣ ਤੱਕ ਦੀ ਸਭ ਤੋਂ ਵੱਧ ਬਿਜਲੀ ਮੰਗ ਕੀਤੀ ਪੂਰੀ ਗਈ: ਤਰੁਨਪ੍ਰੀਤ ਸਿੰਘ ਸੌਂਦਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”
1 min read

NEET ਪ੍ਰੀਖਿਆ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਦਾ ਵਧਾਇਆ ਹੌਸਲਾ, ਕਿਹਾ- ਸ਼ਾਂਤ ਦਿਮਾਗ ਨਾਲ ਦਿਓ ਪੇਪਰ

NEET ਪ੍ਰੀਖਿਆ ਤੋਂ ਠੀਕ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ਰਾਹੀਂ ਵਿਦਿਆਰਥੀਆਂ ਲਈ ਇੱਕ ਖ਼ਾਸ ਵੀਡੀਓ ਸੰਦੇਸ਼ ਜਾਰੀ ਕੀਤਾ। ਆਪਣੇ ਸੰਦੇਸ਼ ਵਿੱਚ ਉਨ੍ਹਾਂ ਨੇ ਪ੍ਰੀਖਿਆ ਦੇਣ ਜਾ ਰਹੇ ਲੱਖਾਂ ਵਿਦਿਆਰਥੀਆਂ ਨੂੰ ਹੌਸਲਾ ਦਿੱਤਾ ਅਤੇ ਤਣਾਅ ਤੋਂ ਦੂਰ ਰਹਿ ਕੇ ਆਤਮਵਿਸ਼ਵਾਸ ਨਾਲ ਪ੍ਰੀਖਿਆ ਦੇਣ ਦੀ ਅਪੀਲ ਕੀਤੀ।

ਕੇਜਰੀਵਾਲ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਵਿਦਿਆਰਥੀਆਂ ਨੇ ਪਿਛਲੇ ਸਮੇਂ ਦੌਰਾਨ ਕਾਫ਼ੀ ਮੁਸ਼ਕਲਾਂ ਅਤੇ ਦਬਾਅ ਦਾ ਸਾਹਮਣਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇੱਕ ਹੀ ਮਹੀਨੇ ਵਿੱਚ ਦੋ ਵਾਰ ਪ੍ਰੀਖਿਆ ਦੇਣੀ ਆਸਾਨ ਗੱਲ ਨਹੀਂ ਹੁੰਦੀ ਅਤੇ ਇਸ ਕਾਰਨ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ‘ਤੇ ਵਾਧੂ ਮਾਨਸਿਕ ਦਬਾਅ ਪਿਆ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ ਕਿ ਹੁਣ ਪਿਛਲੀਆਂ ਸਾਰੀਆਂ ਗੱਲਾਂ ਅਤੇ ਚਿੰਤਾਵਾਂ ਨੂੰ ਪਿੱਛੇ ਛੱਡ ਕੇ ਸਿਰਫ਼ ਆਪਣੀ ਪ੍ਰੀਖਿਆ ‘ਤੇ ਧਿਆਨ ਕੇਂਦਰਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ, “ਹੁਣ ਕੁਝ ਹੀ ਘੰਟੇ ਬਾਕੀ ਹਨ। ਪੂਰੀ ਇਕਾਗਰਤਾ ਅਤੇ ਸ਼ਾਂਤ ਮਨ ਨਾਲ ਪੇਪਰ ਦਿਓ। ਆਪਣੀ ਤਿਆਰੀ ‘ਤੇ ਭਰੋਸਾ ਰੱਖੋ ਅਤੇ ਬਿਨਾਂ ਕਿਸੇ ਤਣਾਅ ਦੇ ਪ੍ਰੀਖਿਆ ਹਾਲ ਵਿੱਚ ਜਾਓ।”

ਅਰਵਿੰਦ ਕੇਜਰੀਵਾਲ ਨੇ ਵਿਦਿਆਰਥੀਆਂ ਦੀ ਮਿਹਨਤ ‘ਤੇ ਭਰੋਸਾ ਜਤਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਵਿਦਿਆਰਥੀ ਸ਼ਾਨਦਾਰ ਨਤੀਜੇ ਹਾਸਲ ਕਰਨਗੇ। ਉਨ੍ਹਾਂ ਕਿਹਾ, “ਮੈਨੂੰ ਯਕੀਨ ਹੈ ਕਿ ਤੁਸੀਂ ਸਾਰੇ ਬਹੁਤ ਵਧੀਆ ਪ੍ਰਦਰਸ਼ਨ ਕਰੋਗੇ, NEET ਵਿੱਚ ਸਫਲ ਹੋਵੋਗੇ ਅਤੇ ਭਵਿੱਖ ਵਿੱਚ ਦੇਸ਼ ਦੇ ਕਾਬਲ ਡਾਕਟਰ ਬਣੋਗੇ।”

ਆਪਣੇ ਸੰਦੇਸ਼ ਦੇ ਅਖੀਰ ਵਿੱਚ ਕੇਜਰੀਵਾਲ ਨੇ ਸਾਰੇ ਪ੍ਰੀਖਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ‘ਆਲ ਦ ਬੈਸਟ’ ਕਿਹਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Leave a Reply

Your email address will not be published. Required fields are marked *