Live Updates
SBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕSBI ਗਾਹਕ ਸਾਵਧਾਨ! ਡਾਰਕ ਵੈੱਬ ’ਤੇ SBI ਗਾਹਕਾਂ ਦਾ ਡਾਟਾ ! ਸਾਈਬਰ ਠੱਗੀ ਦਾ ਖ਼ਤਰਾਮੁੱਖ ਮੰਤਰੀ ਭਗਵੰਤ ਮਾਨ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ਲੈ ਕੇ ਆਏ ਅੰਤਰਰਾਸ਼ਟਰੀ ਹਾਕੀ, ਪੰਜਾਬੀਆਂ ਨੂੰ ਟੀਮ ਇੰਡੀਆ ਦੀ ਹੌਸਲਾ ਅਫ਼ਜ਼ਾਈ ਲਈ ਸਟੇਡੀਅਮ ਭਰਨ ਦੀ ਅਪੀਲ: ਮੀਤ ਹੇਅਰਅਕਾਲੀ ਦਲ (ਬਾਦਲ) ਦੇ ਆਗੂ ਸਿਕੰਦਰ ਸਿੰਘ ਮਲੂਕਾ ਨੇ ਪੰਜਾਬ ਦੀਆਂ ਮਾਵਾਂ-ਭੈਣਾਂ ਦਾ ਕੀਤਾ ਅਪਮਾਨ, ਕਿਹਾ— ਪੰਜਾਬ ਸਰਕਾਰ ‘ਸਨਮਾਨ ਰਾਸ਼ੀ’ ਨਾਲ ਉਨ੍ਹਾਂ ਨੂੰ ‘ਖਰੀਦਣਾ’ ਚਾਹੁੰਦੀ ਹੈ: ਬਲਤੇਜ ਪੰਨੂਮੁੱਖ ਮੰਤਰੀ ਭਗਵੰਤ ਮਾਨ ਦੇ ਯਤਨਾਂ ਸਦਕਾ ਪੰਜਾਬ ਨੂੰ ਪਹਿਲੀ ਵਾਰ ਮਿਲੀ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ: ਸਰਬਜੀਤ ਸਿੰਘਅੰਮ੍ਰਿਤਸਰ ’ਚ ਪੁਲਿਸ ਦੀ ਵੱਡੀ ਕਾਰਵਾਈ, 7 ਮੁਲਜ਼ਮ ਗ੍ਰਿਫ਼ਤਾਰ; ਹੈਂਡ ਗ੍ਰਨੇਡ, ਪਿਸਤੌਲ ਤੇ ਹੈਰੋਇਨ ਬਰਾਮਦਪਰਵਿੰਦਰ ਝੋਟਾ ਕਤਲ ਮਾਮਲੇ ’ਚ ਵੱਡਾ ਅਪਡੇਟ, PGI ਚੰਡੀਗੜ੍ਹ ’ਚ ਹੋਵੇਗਾ ਪੋਸਟਮਾਰਟਮਗੁਰਦੁਆਰਾ ਬੰਗਲਾ ਸਾਹਿਬ ਦੇ ਰਸਤੇ ਨੂੰ ਲੈ ਕੇ DSGMC ਦਾ ਵੱਡਾ ਫੈਸਲਾ, ਵਰਦੀਧਾਰੀ ਪੁਲਿਸ ਮੁਲਾਜ਼ਮਾਂ ਦੀ ਐਂਟਰੀ ’ਤੇ ਲੱਗੀ ਰੋਕ
1 min read

ਪੰਜਾਬ ਦੇ ਪਾਣੀ ਦੀ ਰਾਇਲਟੀ ‘ਤੇ ਵੱਡਾ ਐਕਸ਼ਨ, ਰਾਜਸਥਾਨ ਨੂੰ 30 ਦਿਨਾਂ ਦਾ ਅਲਟੀਮੇਟਮ

ਪੰਜਾਬ ਸਰਕਾਰ ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦੇ ਬਕਾਏ ਵਜੋਂ 1.44 ਲੱਖ ਕਰੋੜ ਰੁਪਏ ਦੀ ਮੰਗ ਕੀਤੀ ਹੈ। ਇਸ ਸਬੰਧੀ ਜਲ ਸੰਸਾਧਨ ਵਿਭਾਗ ਵੱਲੋਂ ਰਾਜਸਥਾਨ ਸਰਕਾਰ ਨੂੰ ਪੱਤਰ ਭੇਜ ਕੇ 30 ਦਿਨਾਂ ਦੇ ਅੰਦਰ ਬਕਾਇਆ ਰਕਮ ਅਦਾ ਕਰਨ ਜਾਂ ਆਪਣਾ ਪੱਖ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਅੰਦਰ ਕੋਈ ਜਵਾਬ ਨਹੀਂ ਮਿਲਦਾ ਤਾਂ ਉਹ ਅਦਾਲਤ ਅਤੇ ਸੰਵਿਧਾਨਕ ਰਸਤੇ ਰਾਹੀਂ ਅਗਲੀ ਕਾਰਵਾਈ ਕਰੇਗੀ।

ਪੰਜਾਬ ਸਰਕਾਰ ਮੁਤਾਬਕ ਇਸ ਤੋਂ ਪਹਿਲਾਂ ਵੀ 18 ਮਾਰਚ ਅਤੇ 4 ਮਈ ਨੂੰ ਰਾਜਸਥਾਨ ਸਰਕਾਰ ਨੂੰ ਪੱਤਰ ਭੇਜੇ ਜਾ ਚੁੱਕੇ ਹਨ, ਪਰ ਉੱਥੋਂ ਕੋਈ ਜਵਾਬ ਨਹੀਂ ਮਿਲਿਆ। ਇਸੇ ਦੌਰਾਨ ਪੰਜਾਬ ਨੇ ਹਰਿਆਣਾ ਤੋਂ ਵੀ ਭਾਖੜਾ ਨਹਿਰ ਦੇ ਰੱਖ-ਰਖਾਅ ਨਾਲ ਸਬੰਧਤ 312.59 ਕਰੋੜ ਰੁਪਏ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਵੱਲੋਂ 1960 ਤੋਂ 2025 ਤੱਕ ਦੀ ਮਿਆਦ ਨੂੰ ਆਧਾਰ ਬਣਾਇਆ ਗਿਆ ਹੈ। ਸਰਕਾਰ ਦੇ ਹਿਸਾਬ ਮੁਤਾਬਕ ਔਸਤਨ 10 ਮਿਲੀਅਨ ਏਕੜ ਫੁੱਟ ਪਾਣੀ ਦੀ ਰਾਇਲਟੀ ਅਤੇ ਉਸ ‘ਤੇ 8 ਫੀਸਦੀ ਵਿਆਜ ਜੋੜਨ ਤੋਂ ਬਾਅਦ ਕੁੱਲ ਦਾਅਵਾ 1,44,083 ਕਰੋੜ ਰੁਪਏ ਬਣਦਾ ਹੈ।

ਪਾਣੀ ਦੀ ਰਾਇਲਟੀ ਦਾ ਮੁੱਦਾ ਇਤਿਹਾਸਕ ਸਮਝੌਤਿਆਂ ਨਾਲ ਵੀ ਜੁੜਿਆ ਹੋਇਆ ਹੈ। 4 ਸਤੰਬਰ 1920 ਨੂੰ ਸ਼ਿਮਲਾ ਵਿੱਚ ਬੀਕਾਨੇਰ ਦੇ ਮਹਾਰਾਜਾ, ਬਹਾਵਲਪੁਰ ਦੇ ਨਵਾਬ ਅਤੇ ਪੰਜਾਬ ਸੂਬੇ ਵਿਚਕਾਰ ਪਾਣੀ ਸਬੰਧੀ ਸਮਝੌਤਾ ਹੋਇਆ ਸੀ। ਇਸ ਤੋਂ ਬਾਅਦ ਨਵੰਬਰ 1927 ਵਿੱਚ ਹੁਸੈਨੀਵਾਲਾ ਹੈੱਡਵਰਕਸ ਤੋਂ ਪਾਣੀ ਦੀ ਸਪਲਾਈ ਸ਼ੁਰੂ ਕੀਤੀ ਗਈ ਸੀ।

ਪੰਜਾਬ ਸਰਕਾਰ ਦਾ ਦਾਅਵਾ ਹੈ ਕਿ 1960 ਵਿੱਚ ਸਿੰਧੂ ਜਲ ਸੰਧੀ ਲਾਗੂ ਹੋਣ ਤੱਕ ਰਾਜਸਥਾਨ ਵੱਲੋਂ ਪੰਜਾਬ ਨੂੰ ਪਾਣੀ ਦੀ ਰਾਇਲਟੀ ਦਿੱਤੀ ਜਾਂਦੀ ਰਹੀ। ਹੁਣ ਪੰਜਾਬ ਵੱਲੋਂ 1960 ਤੋਂ 2025 ਤੱਕ ਦੀ ਰਾਇਲਟੀ ਦਾ ਹਿਸਾਬ ਲਗਾ ਕੇ ਰਾਜਸਥਾਨ ਤੋਂ ਵੱਡੀ ਰਕਮ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *