Live Updates
ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂBRICS Summit: PM ਮੋਦੀ ਨੇ ਕਿਹਾ- ਵਧ ਰਿਹਾ ਗਲੋਬਲ ਤਣਾਅ, ਸੰਕਟਾਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਤਿਆਰੀ ਜ਼ਰੂਰੀਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀ
1 min read

ਅਕਾਲੀ ਦਲ ਨੂੰ ਵੱਡਾ ਝਟਕਾ! ਮਨਪ੍ਰੀਤ ਇਆਲੀ ‘ਵਾਰਿਸ ਪੰਜਾਬ ਦੇ’ ‘ਚ ਹੋਏ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਦੇ ਤਹਿਤ ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਮੰਗਲਵਾਰ ਨੂੰ ਰਸਮੀ ਤੌਰ ‘ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਨਾਲ ਜੁੜ ਗਏ। ਉਨ੍ਹਾਂ ਦੇ ਇਸ ਫੈਸਲੇ ਨੂੰ ਪੰਜਾਬ ਦੀ ਪੰਥਕ ਸਿਆਸਤ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਸੰਗਠਨ ਵਿੱਚ ਸ਼ਾਮਲ ਹੋਣ ਤੋਂ ਬਾਅਦ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਸ਼ਰਤ ਜਾਂ ਅਹੁਦੇ ਦੀ ਉਮੀਦ ਤੋਂ ਬਿਨਾਂ ਇਸ ਮੰਚ ਨਾਲ ਜੁੜੇ ਹਨ। ਉਨ੍ਹਾਂ ਦਾ ਮੁੱਖ ਮਕਸਦ ਪੰਜਾਬ ਦੀਆਂ ਪੰਥਕ ਅਤੇ ਖੇਤਰੀ ਤਾਕਤਾਂ ਨੂੰ ਇੱਕਜੁੱਟ ਕਰਨਾ ਅਤੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਲਈ ਸਾਂਝੀ ਆਵਾਜ਼ ਬੁਲੰਦ ਕਰਨਾ ਹੈ।

ਇਆਲੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਹ ਫਿਲਹਾਲ ਆਪਣੇ ਵਿਧਾਇਕ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ। ਉਨ੍ਹਾਂ ਕਿਹਾ ਕਿ ਕਾਨੂੰਨੀ ਅਤੇ ਤਕਨੀਕੀ ਤੌਰ ‘ਤੇ ਉਹ ਅਜੇ ਵੀ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਹਨ। ਉਨ੍ਹਾਂ ਦੱਸਿਆ ਕਿ “ਵਾਰਿਸ ਪੰਜਾਬ ਦੇ” ਇਸ ਸਮੇਂ ਇੱਕ ਸਮਾਜਿਕ ਅਤੇ ਸੰਗਠਨਾਤਮਕ ਮੰਚ ਹੈ, ਨਾ ਕਿ ਚੋਣ ਕਮਿਸ਼ਨ ਕੋਲ ਰਜਿਸਟਰਡ ਰਾਜਨੀਤਿਕ ਪਾਰਟੀ। ਇਸ ਲਈ ਵਿਧਾਇਕੀ ਛੱਡਣ ਦਾ ਕੋਈ ਸਵਾਲ ਹੀ ਨਹੀਂ ਬਣਦਾ।

ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪੰਜਾਬ ਨਾਲ ਜੁੜੇ ਕਈ ਅਹਿਮ ਮੁੱਦੇ ਲੰਬੇ ਸਮੇਂ ਤੋਂ ਅਣਸੁਲਝੇ ਪਏ ਹਨ, ਜਿਨ੍ਹਾਂ ਵਿੱਚ ਪੰਜਾਬ ਦੇ ਪਾਣੀਆਂ ਦਾ ਮਸਲਾ, ਪੰਜਾਬੀ ਬੋਲਦੇ ਇਲਾਕਿਆਂ ਦਾ ਮੁੱਦਾ, ਚੰਡੀਗੜ੍ਹ ‘ਤੇ ਪੰਜਾਬ ਦਾ ਹੱਕ ਅਤੇ ਸੂਬੇ ਦੇ ਹੋਰ ਹਿੱਤਾਂ ਨਾਲ ਜੁੜੇ ਮਸਲੇ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁੱਦਿਆਂ ਨੂੰ ਨਵੀਂ ਤਾਕਤ ਅਤੇ ਦ੍ਰਿੜਤਾ ਨਾਲ ਉਠਾਇਆ ਜਾਵੇਗਾ।

ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਪੰਥਕ ਸੋਚ ਦੀ ਮਜ਼ਬੂਤੀ ਲਈ ਸਾਰੀਆਂ ਸਮਾਨ ਵਿਚਾਰਧਾਰਾ ਵਾਲੀਆਂ ਤਾਕਤਾਂ ਨੂੰ ਇਕੱਠੇ ਹੋਣ ਦੀ ਲੋੜ ਹੈ। ਉਨ੍ਹਾਂ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦੇ ਦੂਰਗਾਮੀ ਸਿਆਸੀ ਪ੍ਰਭਾਵ ਦੇਖਣ ਨੂੰ ਮਿਲ ਸਕਦੇ ਹਨ।

Leave a Reply

Your email address will not be published. Required fields are marked *