Live Updates
ਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨਡਰੱਗ ਮਾਮਲੇ ਵਿੱਚ ਵੱਡਾ ਖੁਲਾਸਾ ਹੋਣ ਨਾਲ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂਕੌਣ ਹਨ ਮਾਰਕੋ ਯਾਨਸਨ? ਟੈਸਟ ਗੇਂਦਬਾਜ਼ੀ ਅਤੇ ਆਲਰਾਊਂਡਰ ਰੈਂਕਿੰਗ ਵਿੱਚ ਇੱਕੋ ਸਮੇਂ ਬਣੇ ਦੁਨੀਆ ਦੇ ਨੰਬਰ-1 ਖਿਡਾਰੀਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, ਚੋਣ ਕਮਿਸ਼ਨ ਵੱਲੋਂ ਸਾਰੇ 23 ਜ਼ਿਲ੍ਹਿਆਂ ਦੀਆਂ ਤਿਆਰੀਆਂ ਦੀ ਵਿਸਥਾਰਪੂਰਵਕ ਸਮੀਖਿਆਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, 31 ਅਕਤੂਬਰ ਨੂੰ ਲਏ ਜਾ ਸਕਦੇ ਨੇ ਵੱਡੇ ਫੈਸਲੇਪੰਜਾਬ ’ਚ 2 ਨਵੰਬਰ ਤੋਂ ਬਦਲੇਗਾ ਸਕੂਲਾਂ ਦਾ ਸਮਾਂ, ਜਾਣੋ ਨਵੀਂ ਟਾਈਮਿੰਗਸੀਬੀਆਈ ਨੇ 4.5 ਘੰਟਿਆਂ ਵਿੱਚ ਮੇਰੇ ਤੋਂ ਲਗਭਗ 100 ਸਵਾਲ ਪੁੱਛੇ, ਜ਼ਿਆਦਾਤਰ ਦੁਹਰਾਓ ਵਾਲੇ ਸਨ, ਏਜੰਸੀਆਂ ਰਾਜਨੀਤਿਕ ਦਬਾਅ ਹੇਠ ਹਨ: ਰਾਜਬੀਰ ਸਿੰਘ ਘੁੰਮਣਪੰਜਾਬ ਵੱਲੋਂ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਦੀ ਮੇਜ਼ਬਾਨੀ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟੂਰਨਾਮੈਂਟ ਦਾ ਕੀਤਾ ਉਦਘਾਟਨ
1 min read

ਭਾਜਪਾ ਨੂੰ ਵੱਡਾ ਝਟਕਾ, ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ‘ਆਪ’ ਵਿੱਚ ਹੋਏ ਸ਼ਾਮਲ

ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਮੰਗਲਵਾਰ ਨੂੰ ਪੰਜਾਬ ਵਿੱਚ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਸ੍ਰੀ ਹਰਗੋਬਿੰਦਪੁਰ ਦੇ ਸਾਬਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਆਪਣੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਗਏ। ਇਸ ਮੌਕੇ ‘ਆਪ‘ ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ‘ਆਪ‘ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਮੌਜੂਦ ਸਨ।

 

ਬਲਵਿੰਦਰ ਸਿੰਘ ਲਾਡੀ ਦਾ ‘ਆਪ‘ ਪਰਿਵਾਰ ਵਿੱਚ ਸਵਾਗਤ ਕਰਦਿਆਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, ‘ਆਪ‘ ਪਰਿਵਾਰ ਲਗਾਤਾਰ ਵਧ ਰਿਹਾ ਹੈ ਕਿਉਂਕਿ ਪੰਜਾਬ ਭਰ ਦੇ ਲੋਕ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਮਾਨਦਾਰ ਰਾਜਨੀਤੀ ਅਤੇ ਲੋਕ-ਪੱਖੀ ਸ਼ਾਸਨ ‘ਤੇ ਆਪਣਾ ਭਰੋਸਾ ਜਤਾ ਰਹੇ ਹਨ।”

 

ਇਸ ਦੌਰਾਨ ‘ਆਪ‘ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ‘ਆਪ‘ ਲਈ ਵਧ ਰਿਹਾ ਸਮਰਥਨ ਸਰਕਾਰ ਦੇ ਪਾਰਦਰਸ਼ੀ ਪ੍ਰਸ਼ਾਸਨ, ਵਿਕਾਸ ਪੱਖੀ ਨੀਤੀਆਂ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧਤਾ ਵਿੱਚ ਲੋਕਾਂ ਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਬਲਵਿੰਦਰ ਸਿੰਘ ਲਾਡੀ ਦੇ ਤਜ਼ਰਬੇ ਅਤੇ ਜਨਤਕ ਪਹੁੰਚ ਨਾਲ ਪੰਜਾਬ ਵਿੱਚ ਪਾਰਟੀ ਸੰਗਠਨ ਹੋਰ ਮਜ਼ਬੂਤ ਹੋਵੇਗਾ।”

 

ਬਲਵਿੰਦਰ ਸਿੰਘ ਲਾਡੀ ਨੇ 2017-2022 ਦੇ ਕਾਰਜਕਾਲ ਦੌਰਾਨ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਦੇ ਵਿਧਾਇਕ ਵਜੋਂ ਸੇਵਾ ਨਿਭਾਈ ਸੀ। ਬਾਅਦ ਵਿੱਚ ਬਲਵਿੰਦਰ ਸਿੰਘ ਲਾਡੀ ਭਾਜਪਾ ਵਿੱਚ ਸ਼ਾਮਲ ਹੋ ਗਏ ਅਤੇ ‘ਆਪ‘ ਵਿੱਚ ਸ਼ਾਮਲ ਹੋਣ ਤੋਂ ਪਹਿਲਾਂ ਉਨ੍ਹਾਂ ਨੇ ਭਾਜਪਾ ਪੰਚਾਇਤੀ ਸੈੱਲ ਦੇ ਚੇਅਰਮੈਨ ਅਤੇ ਭਾਜਪਾ ਐਸਸੀ ਮੋਰਚਾ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ।

 

‘ਆਪ‘ ਵਿੱਚ ਸ਼ਾਮਲ ਹੋਣ ਤੋਂ ਬਾਅਦ ਬਲਵਿੰਦਰ ਸਿੰਘ ਲਾਡੀ ਨੇ ਕਿਹਾ, “ਮੈਂ ਭਗਵੰਤ ਮਾਨ ਸਰਕਾਰ ਦੇ ਪਾਰਦਰਸ਼ੀ ਸ਼ਾਸਨ ਅਤੇ ਵਿਕਾਸ ਪੱਖੀ ਨੀਤੀਆਂ ਤੋਂ ਬਹੁਤ ਪ੍ਰਭਾਵਿਤ ਹਾਂ। ਪੰਜਾਬ ਨੂੰ ਸਾਫ਼-ਸੁਥਰੀ ਅਤੇ ਇਮਾਨਦਾਰ ਰਾਜਨੀਤੀ ਦੀ ਲੋੜ ਹੈ, ਅਤੇ ਭਗਵੰਤ ਮਾਨ ਦੀ ਅਗਵਾਈ ਅਤੇ ਪਾਰਟੀ ਲੀਡਰਸ਼ਿਪ ਦੀ ਦੇਖ-ਰੇਖ ਹੇਠ, ‘ਆਪ‘ ਸੂਬੇ ਦੀ ਭਲਾਈ ਅਤੇ ਖੁਸ਼ਹਾਲੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।”

 

ਬਲਵਿੰਦਰ ਸਿੰਘ ਲਾਡੀ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਹੇਠਲੇ ਪੱਧਰ ‘ਤੇ ਸੰਗਠਨ ਨੂੰ ਮਜ਼ਬੂਤ ਕਰਨ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Leave a Reply

Your email address will not be published. Required fields are marked *