Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਪੰਜਾਬ ਦੇ ਮੌਸਮ ’ਚ ਮੁੜ ਵੱਡੀ ਤਬਦੀਲੀ, 11 ਅਗਸਤ ਤੱਕ ਮੀਂਹ ਦਾ ਅਲਰਟ

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬੇ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲਣ ਵਾਲਾ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਅਗਲੇ ਕੁਝ ਦਿਨਾਂ ਲਈ ਮੀਂਹ ਨੂੰ ਲੈ ਕੇ ਭਵਿੱਖਬਾਣੀ ਕੀਤੀ ਗਈ ਹੈ। ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ, ਜਦਕਿ ਕੁਝ ਇਲਾਕਿਆਂ ਵਿੱਚ ਭਾਰੀ ਮੀਂਹ ਵੀ ਪੈ ਸਕਦਾ ਹੈ।

ਭਾਰਤ ਮੌਸਮ ਵਿਗਿਆਨ ਵਿਭਾਗ ਦੇ ਚੰਡੀਗੜ੍ਹ ਕੇਂਦਰ ਮੁਤਾਬਕ 8 ਤੋਂ 11 ਅਗਸਤ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਸਮੇਤ ਕਈ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ।

ਇਸ ਦੇ ਨਾਲ ਹੀ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਰਗੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਦੀ ਸੰਭਾਵਨਾ ਬਣੀ ਹੋਈ ਹੈ। ਹਾਲਾਂਕਿ ਅੱਜ ਮੀਂਹ ਦੀ ਤੀਬਰਤਾ ਵਿੱਚ ਕੁਝ ਕਮੀ ਆਉਣ ਦੀ ਉਮੀਦ ਹੈ।

ਉੱਤਰੀ ਪੰਜਾਬ ਦੇ ਪਠਾਨਕੋਟ ਅਤੇ ਗੁਰਦਾਸਪੁਰ ਵਿੱਚ ਕੁਝ ਥਾਵਾਂ ’ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਤੋਂ ਬਾਅਦ 9 ਤੋਂ 11 ਅਗਸਤ ਤੱਕ ਮੀਂਹ ਦੀਆਂ ਗਤੀਵਿਧੀਆਂ ਵਿੱਚ ਮੁੜ ਤੇਜ਼ੀ ਆ ਸਕਦੀ ਹੈ।

ਦੂਜੇ ਪਾਸੇ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸਮੇਤ ਦੱਖਣੀ ਜ਼ਿਲ੍ਹਿਆਂ ਵਿੱਚ ਅਗਲੇ ਕੁਝ ਦਿਨਾਂ ਦੌਰਾਨ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਵੀ ਦਿੱਤੀ ਗਈ ਹੈ।

ਉੱਥੇ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀਆਂ ਮੁਤਾਬਕ ਵੀ ਅਗਲੇ 3 ਤੋਂ 4 ਦਿਨਾਂ ਦੌਰਾਨ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਹਲਕੇ ਤੋਂ ਦਰਮਿਆਨੇ ਮੀਂਹ ਦੀ ਸੰਭਾਵਨਾ ਹੈ।

ਮੌਸਮ ਵਿੱਚ ਆਉਣ ਵਾਲੀ ਇਹ ਤਬਦੀਲੀ ਜਿੱਥੇ ਆਮ ਲੋਕਾਂ ਨੂੰ ਗਰਮੀ ਤੋਂ ਰਾਹਤ ਦੇ ਸਕਦੀ ਹੈ, ਉੱਥੇ ਹੀ ਮੀਂਹ ਕਿਸਾਨਾਂ ਲਈ ਵੀ ਰਾਹਤ ਲੈ ਕੇ ਆ ਸਕਦਾ ਹੈ।

Leave a Reply

Your email address will not be published. Required fields are marked *