Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਪੰਜਾਬ ‘ਚ ਵੱਡੀ ਸਾਜ਼ਿਸ਼ ਨਾਕਾਮ, 4 ਨਾਬਾਲਗਾਂ ਸਮੇਤ 9 ਕਾਬੂ

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਸ਼ੱਕੀ ਨੈੱਟਵਰਕਾਂ ਨੂੰ ਜੜ੍ਹੋਂ ਖਤਮ ਕਰਨ ਅਤੇ ਪੰਜਾਬ ਦੀ ਸ਼ਾਂਤੀ, ਸੁਰੱਖਿਆ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ISI-ਸਮਰਥਿਤ ਦੋ ਸਰਹੱਦ ਪਾਰ ਸ਼ੱਕੀ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ਵਿੱਚ ਚਾਰ ਨਾਬਾਲਗਾਂ ਸਮੇਤ ਕੁੱਲ 9 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਵਿਸਫੋਟਕ ਸਮੱਗਰੀ ਵੀ ਬਰਾਮਦ ਕੀਤੀ ਗਈ ਹੈ।

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਕੋਲੋਂ 3 ਗੈਰ-ਕਾਨੂੰਨੀ ਪਿਸਤੌਲ, 4 ਪੈਟਰੋਲ ਬੋਤਲ ਬੰਬ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਪੰਜਾਬ ਪੁਲਿਸ ਲਈ ਅੱਤਵਾਦ ਵਿਰੋਧੀ ਮੁਹਿੰਮ ਵਿੱਚ ਇੱਕ ਮਹੱਤਵਪੂਰਨ ਕਾਮਯਾਬੀ ਹੈ।

ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਦੇਸ਼ ਵਿੱਚ ਬੈਠੇ ISI ਹੈਂਡਲਰਾਂ ਦੇ ਇਸ਼ਾਰਿਆਂ ‘ਤੇ ਕੰਮ ਕਰ ਰਹੇ ਸਨ। ਉਹ ਸਥਾਨਕ ਨੌਜਵਾਨਾਂ ਨੂੰ ਸ਼ੱਕੀ ਗਤੀਵਿਧੀਆਂ ਲਈ ਭਰਤੀ ਕਰਨ, ਸੁਰੱਖਿਆ ਏਜੰਸੀਆਂ ਦੀ ਰੇਕੀ ਕਰਨ, ਗੈਰ-ਕਾਨੂੰਨੀ ਹਥਿਆਰ ਇਕੱਠੇ ਕਰਨ ਅਤੇ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਦੀਆਂ ਸਾਜ਼ਿਸ਼ਾਂ ਵਿੱਚ ਸ਼ਾਮਲ ਸਨ।

ਜਾਂਚ ਦੌਰਾਨ ਇਹ ਵੀ ਖੁਲਾਸਾ ਹੋਇਆ ਹੈ ਕਿ ਦੋਸ਼ੀਆਂ ਨੇ ਰੇਲਵੇ ਪਟੜੀਆਂ ਦੇ ਨੇੜੇ ਨਿਗਰਾਨੀ ਕੈਮਰੇ ਲਗਾਏ ਹੋਏ ਸਨ, ਜਿਨ੍ਹਾਂ ਰਾਹੀਂ ਇਕੱਠੀ ਕੀਤੀ ਗਈ ਫੁਟੇਜ ਕਥਿਤ ਤੌਰ ‘ਤੇ ਵਿਦੇਸ਼ੀ ਹੈਂਡਲਰਾਂ ਨੂੰ ਭੇਜੀ ਜਾਂਦੀ ਸੀ। ਪੁਲਿਸ ਇਸ ਗੱਲ ਦੀ ਵੀ ਜਾਂਚ ਕਰ ਰਹੀ ਹੈ ਕਿ ਇਸ ਨੈੱਟਵਰਕ ਦਾ ਮਕਸਦ ਹੋਰ ਕਿਹੜੀਆਂ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣਾ ਸੀ।

ਇਸ ਸਬੰਧੀ ਅੰਮ੍ਰਿਤਸਰ ਦੇ ਮੋਹਕਮਪੁਰਾ, ਏਅਰਪੋਰਟ ਅਤੇ ਸੀ-ਡਿਵੀਜ਼ਨ ਪੁਲਿਸ ਥਾਣਿਆਂ ਵਿੱਚ ਵੱਖ-ਵੱਖ ਐਫ਼ਆਈਆਰ ਦਰਜ ਕੀਤੀਆਂ ਗਈਆਂ ਹਨ। ਪੰਜਾਬ ਪੁਲਿਸ ਵੱਲੋਂ ਨੈੱਟਵਰਕ ਦੇ ਹੋਰ ਮੈਂਬਰਾਂ ਦੀ ਪਛਾਣ, ਵਿਦੇਸ਼ੀ ਹੈਂਡਲਰਾਂ ਨਾਲ ਸਬੰਧ, ਵਿੱਤੀ ਲੈਣ-ਦੇਣ ਦੀ ਜਾਂਚ ਅਤੇ ਇਸ ਮਾਡਿਊਲ ਦੇ ਹੋਰ ਸ਼ੱਕੀ ਗਤੀਵਿਧੀਆਂ ਨਾਲ ਸੰਭਾਵਿਤ ਸਬੰਧਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *