Live Updates
ਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲਪੰਜਾਬ ਨਾਲ ਧੋਖਾ ਕਰਨ ਤੋਂ ਬਾਅਦ ਰਾਘਵ ਚੱਢਾ ਹੁਣ ਸੂਬੇ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਕੁਲਦੀਪ ਸਿੰਘ ਧਾਲੀਵਾਲਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਸੀ.ਆਈ.ਆਈ. ਨਾਲ ਮਿਲ ਕੇ ਕੰਮ ਕਰਨ ਦੀ ਵਕਾਲਤਰਾਘਵ ਚੱਢਾ ਨੇ ਫਾਰਮ 6 ਕਦੋਂ ਭਰਿਆ, ਚੋਣ ਕਮਿਸ਼ਨ ਜਨਤਕ ਕਰੇ – ਅਨੁਰਾਗ ਢਾਂਡਾਭਾਜਪਾ ਨੂੰ ਵੱਖਰੀਆਂ ਯਾਤਰਾਵਾਂ ਕੱਢਣ ਦੀ ਬਜਾਏ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ: ਬਲਤੇਜ ਪੰਨੂਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲਕਾਂਗਰਸ ਅਤੇ ਰਾਹੁਲ ਗਾਂਧੀ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ, ਪੰਜਾਬ ਨੂੰ ਅਜਿਹੀ ਰਾਜਨੀਤੀ ਪਸੰਦ ਨਹੀਂ: ਕੁਲਦੀਪ ਧਾਲੀਵਾਲਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ
1 min read

ਕੈਨੇਡਾ ਤੋਂ ਭਾਰਤੀਆਂ ਨੂੰ ਲੈ ਕੇ ਵੱਡੀ ਖ਼ਬਰ, 2026 ਦੇ ਪਹਿਲੇ 6 ਮਹੀਨਿਆਂ ’ਚ 3,323 ਭਾਰਤੀ ਡਿਪੋਰਟ

ਕੈਨੇਡਾ ਤੋਂ ਭਾਰਤੀ ਨਾਗਰਿਕਾਂ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅਧਿਕਾਰਤ ਅੰਕੜਿਆਂ ਮੁਤਾਬਕ 2026 ਦੇ ਪਹਿਲੇ ਛੇ ਮਹੀਨਿਆਂ ਦੌਰਾਨ ਕੈਨੇਡਾ ਨੇ 3,323 ਭਾਰਤੀ ਨਾਗਰਿਕਾਂ ਨੂੰ ਦੇਸ਼ ਨਿਕਾਲਾ ਦਿੱਤਾ ਹੈ। ਇਹ ਗਿਣਤੀ ਪੂਰੇ 2025 ਵਿੱਚ ਡਿਪੋਰਟ ਕੀਤੇ ਗਏ 3,779 ਭਾਰਤੀਆਂ ਦੇ ਲਗਭਗ 88 ਫ਼ੀਸਦੀ ਦੇ ਬਰਾਬਰ ਹੈ।

ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ, ਯਾਨੀ CBSA ਦੇ ਅੰਕੜਿਆਂ ਮੁਤਾਬਕ, ਜੇਕਰ ਇਹ ਰਫ਼ਤਾਰ ਜਾਰੀ ਰਹੀ ਤਾਂ 2026 ਵਿੱਚ ਭਾਰਤੀਆਂ ਦੇ ਡਿਪੋਰਟੇਸ਼ਨ ਦਾ ਪਿਛਲਾ ਰਿਕਾਰਡ ਵੀ ਪਾਰ ਹੋ ਸਕਦਾ ਹੈ।

ਇਹ ਅੰਕੜੇ ਉਸ ਸਮੇਂ ਸਾਹਮਣੇ ਆਏ ਹਨ ਜਦੋਂ ਕੈਨੇਡਾ ਆਪਣੀ ਇਮੀਗ੍ਰੇਸ਼ਨ ਨੀਤੀ ਨੂੰ ਹੋਰ ਸਖ਼ਤ ਕਰ ਰਿਹਾ ਹੈ। ਸਰਕਾਰ ਵੱਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਅਤੇ ਅਸਥਾਈ ਵਿਦੇਸ਼ੀ ਕਾਮਿਆਂ ਸਮੇਤ ਅਸਥਾਈ ਨਿਵਾਸੀਆਂ ਦੀ ਗਿਣਤੀ ਘਟਾਉਣ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ।

ਰਿਪੋਰਟ ਮੁਤਾਬਕ ਭਾਰਤੀ ਨਾਗਰਿਕਾਂ ਨੂੰ ਮੁੱਖ ਤੌਰ ’ਤੇ ਇਮੀਗ੍ਰੇਸ਼ਨ ਨਿਯਮਾਂ ਦੀ ਉਲੰਘਣਾ, ਰੱਦ ਕੀਤੇ ਗਏ ਸ਼ਰਣ ਜਾਂ ਰਫਿਊਜੀ ਦਾਅਵਿਆਂ, ਵੀਜ਼ਾ ਓਵਰਸਟੇਅ ਅਤੇ ਵੀਜ਼ਾ ਧੋਖਾਧੜੀ ਨਾਲ ਜੁੜੇ ਮਾਮਲਿਆਂ ਕਾਰਨ ਕੈਨੇਡਾ ਤੋਂ ਡਿਪੋਰਟ ਕੀਤਾ ਜਾਂਦਾ ਹੈ।

2026 ਦੇ ਪਹਿਲੇ ਛੇ ਮਹੀਨਿਆਂ ਵਿੱਚ ਭਾਰਤੀ ਨਾਗਰਿਕ ਕੈਨੇਡਾ ਤੋਂ ਕੱਢੇ ਜਾਣ ਵਾਲੀ ਸਭ ਤੋਂ ਵੱਡੀ ਕੌਮੀਅਤ ਬਣ ਗਏ ਹਨ। ਇਸ ਦੌਰਾਨ 1,573 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ, ਜਿਸ ਨਾਲ ਭਾਰਤ ਨੇ ਮੈਕਸੀਕੋ ਨੂੰ ਪਿੱਛੇ ਛੱਡ ਦਿੱਤਾ ਹੈ। ਪਿਛਲੇ ਪੰਜ ਸਾਲਾਂ ਦੌਰਾਨ ਕੈਨੇਡਾ ਦੀ ਇਸ ਸੂਚੀ ਵਿੱਚ ਮੈਕਸੀਕੋ ਪਹਿਲੇ ਸਥਾਨ ’ਤੇ ਰਿਹਾ ਹੈ, ਜਦਕਿ ਭਾਰਤ ਦੂਜੇ ਨੰਬਰ ’ਤੇ ਸੀ।

ਅੰਕੜਿਆਂ ’ਤੇ ਨਜ਼ਰ ਮਾਰੀਏ ਤਾਂ 2020 ਵਿੱਚ 1,424 ਭਾਰਤੀ ਕੈਨੇਡਾ ਤੋਂ ਡਿਪੋਰਟ ਕੀਤੇ ਗਏ ਸਨ। 2021 ਵਿੱਚ ਇਹ ਗਿਣਤੀ 603, 2022 ਵਿੱਚ 786, 2023 ਵਿੱਚ 1,132 ਅਤੇ 2024 ਵਿੱਚ ਵੱਧ ਕੇ 2,004 ਹੋ ਗਈ। ਇਸ ਤੋਂ ਬਾਅਦ 2025 ਵਿੱਚ ਇਹ ਅੰਕੜਾ 3,779 ਤੱਕ ਪਹੁੰਚ ਗਿਆ।

ਇਸ ਤੋਂ ਇਲਾਵਾ CBSA ਦੇ ‘Removal in Progress Inventory’ ਵਿੱਚ ਵੀ ਭਾਰਤੀ ਨਾਗਰਿਕਾਂ ਦੀ ਗਿਣਤੀ ਸਭ ਤੋਂ ਵੱਧ ਦੱਸੀ ਗਈ ਹੈ। ਇਸ ਸੂਚੀ ਵਿੱਚ 7,669 ਭਾਰਤੀ ਨਾਗਰਿਕ ਰਿਮੂਵਲ ਦੀ ਉਡੀਕ ਕਰ ਰਹੇ ਹਨ।

ਕੈਨੇਡਾ ਵਿੱਚ ਰਿਮੂਵਲ ਆਰਡਰ ਮੁੱਖ ਤੌਰ ’ਤੇ ਤਿੰਨ ਸ਼੍ਰੇਣੀਆਂ ਵਿੱਚ ਲਾਗੂ ਹੁੰਦੇ ਹਨ। ਡਿਪਾਰਚਰ ਆਰਡਰ ਤਹਿਤ ਵਿਅਕਤੀ ਨੂੰ 30 ਦਿਨਾਂ ਦੇ ਅੰਦਰ ਕੈਨੇਡਾ ਛੱਡਣਾ ਹੁੰਦਾ ਹੈ। ਜੇਕਰ ਉਹ ਅਜਿਹਾ ਨਹੀਂ ਕਰਦਾ ਤਾਂ ਇਹ ਡਿਪੋਰਟੇਸ਼ਨ ਆਰਡਰ ਵਿੱਚ ਬਦਲ ਸਕਦਾ ਹੈ। ਡਿਪੋਰਟੇਸ਼ਨ ਆਰਡਰ ਤਹਿਤ ਇੱਕ ਨਿਰਧਾਰਤ ਸਮੇਂ ਲਈ ਕੈਨੇਡਾ ਵਾਪਸੀ ’ਤੇ ਰੋਕ ਲੱਗ ਸਕਦੀ ਹੈ, ਜਦਕਿ ਕੁਝ ਮਾਮਲਿਆਂ ਵਿੱਚ ਦੁਬਾਰਾ ਦਾਖ਼ਲੇ ਲਈ ਕੈਨੇਡੀਅਨ ਸਰਕਾਰ ਦੀ ਲਿਖਤੀ ਮਨਜ਼ੂਰੀ ਲੋੜੀਂਦੀ ਹੁੰਦੀ ਹੈ।

ਖ਼ਾਸ ਗੱਲ ਇਹ ਹੈ ਕਿ 2026 ਦੇ ਪਹਿਲੇ ਅੱਧ ਵਿੱਚ ਕੈਨੇਡਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਦੀ ਗਿਣਤੀ ਅਮਰੀਕਾ ਵੱਲੋਂ ਇਸੇ ਸਾਲ ਭਾਰਤ ਭੇਜੇ ਗਏ ਨਾਗਰਿਕਾਂ ਨਾਲੋਂ ਕਾਫ਼ੀ ਜ਼ਿਆਦਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ 1 ਜਨਵਰੀ ਤੋਂ 22 ਜੁਲਾਈ ਤੱਕ ਅਮਰੀਕਾ ਤੋਂ 1,273 ਭਾਰਤੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਗਿਆ।

ਇਸ ਤਰ੍ਹਾਂ ਕੈਨੇਡਾ ਵਿੱਚ ਸਖ਼ਤ ਹੋ ਰਹੀ ਇਮੀਗ੍ਰੇਸ਼ਨ ਨੀਤੀ ਅਤੇ ਵਧ ਰਹੀਆਂ ਡਿਪੋਰਟੇਸ਼ਨਾਂ ਨੇ ਵਿਦੇਸ਼ ਜਾਣ ਦੇ ਇੱਛੁਕ ਭਾਰਤੀ ਵਿਦਿਆਰਥੀਆਂ ਅਤੇ ਕਾਮਿਆਂ ਲਈ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।

Leave a Reply

Your email address will not be published. Required fields are marked *