Live Updates
ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?ਪੰਜਾਬ ’ਚ ਮੁੜ ਸਰਗਰਮ ਹੋਵੇਗਾ ਮਾਨਸੂਨ, 17 ਸਤੰਬਰ ਤੱਕ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀਗੁਲਾਬ ਸਿੱਧੂ ਦੇ ਜੱਦੀ ਘਰ ’ਤੇ ਦੇਰ ਰਾਤ ਫਾਇਰਿੰਗ, ਗੇਟ ’ਤੇ ਲੱਗੀਆਂ ਗੋਲੀਆਂਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼ਸਾਬਕਾ ਮੰਤਰੀ ਦੇ ਪੁੱਤਰ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋਲੀਪੰਜਾਬ ਪੁਲਿਸ ਦੀ ਵੱਡੀ ਸਫਲਤਾ, ਮੋਲਡੋਵਾ ਤੋਂ ਜੱਗੂ ਭਗਵਾਨਪੁਰੀਆ ਗੈਂਗ ਦਾ ਸਾਥੀ ਅੰਮ੍ਰਿਤ ਦਲਮ ਭਾਰਤ ਲਿਆਂਦਾਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?
1 min read

ਪਲਾਸਟਿਕ ਨੋਟਾਂ ਨੂੰ ਲੈ ਕੇ ਵੱਡੀ ਖ਼ਬਰ, ₹10 ਤੇ ₹20 ਦੇ ਨੋਟਾਂ ਦਾ ਹੋਵੇਗਾ ਟ੍ਰਾਇਲ, ਸਰਕਾਰ ਨੇ ਦਿੱਤੀ ਮਨਜ਼ੂਰੀ

ਪਿਛਲੇ ਕੁਝ ਸਮੇਂ ਤੋਂ ਬਾਜ਼ਾਰ ਵਿੱਚ ਪਲਾਸਟਿਕ ਜਾਂ ਪੋਲੀਮਰ ਨੋਟਾਂ ਨੂੰ ਲੈ ਕੇ ਕਾਫ਼ੀ ਚਰਚਾ ਹੋ ਰਹੀ ਹੈ। ਇਨ੍ਹਾਂ ਖ਼ਬਰਾਂ ਦੇ ਸਾਹਮਣੇ ਆਉਣ ਤੋਂ ਬਾਅਦ ਇਹ ਸਵਾਲ ਵੀ ਉੱਠਣ ਲੱਗੇ ਸਨ ਕਿ ਕੀ ਦੇਸ਼ ਵਿੱਚ ਇੱਕ ਵਾਰ ਫਿਰ ਨੋਟਬੰਦੀ ਹੋਣ ਜਾ ਰਹੀ ਹੈ। ਹਾਲਾਂਕਿ, ਆਰਬੀਆਈ ਨੇ ਸਪੱਸ਼ਟ ਕਰ ਦਿੱਤਾ ਸੀ ਕਿ ਨੋਟਬੰਦੀ ਵਰਗਾ ਕੋਈ ਫ਼ੈਸਲਾ ਨਹੀਂ ਲਿਆ ਜਾ ਰਿਹਾ।

ਹੁਣ ਪੋਲੀਮਰ ਨੋਟਾਂ ਨੂੰ ਲੈ ਕੇ ਇੱਕ ਹੋਰ ਵੱਡੀ ਅਪਡੇਟ ਸਾਹਮਣੇ ਆਈ ਹੈ। ਸਰਕਾਰ ਨੇ ₹10 ਅਤੇ ₹20 ਦੇ ਪੋਲੀਮਰ ਨੋਟਾਂ ਦੀ ਟ੍ਰਾਇਲ ਲਈ ਮਨਜ਼ੂਰੀ ਦੇ ਦਿੱਤੀ ਹੈ। ਇਸ ਤਹਿਤ ਦੋਵਾਂ ਮੁੱਲਾਂ ਦੇ 100-100 ਕਰੋੜ ਪੋਲੀਮਰ ਨੋਟ ਤਿਆਰ ਕੀਤੇ ਜਾਣਗੇ। ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਮੰਗਲਵਾਰ ਨੂੰ ਰਾਜ ਸਭਾ ਵਿੱਚ ਲਿਖਤੀ ਜਵਾਬ ਰਾਹੀਂ ਇਸ ਬਾਰੇ ਜਾਣਕਾਰੀ ਦਿੱਤੀ।

ਵਿੱਤ ਮੰਤਰੀ ਮੁਤਾਬਕ, ਇਹ ਪੋਲੀਮਰ ਨੋਟ ਮੌਜੂਦਾ ਕਾਗਜ਼ੀ ਨੋਟਾਂ ਦੇ ਨਾਲ ਹੀ ਚਲਾਏ ਜਾਣਗੇ। ਯਾਨੀ ਕਾਗਜ਼ ਦੇ ₹10 ਅਤੇ ₹20 ਦੇ ਨੋਟ ਬੰਦ ਨਹੀਂ ਹੋਣਗੇ ਅਤੇ ਪਹਿਲਾਂ ਵਾਂਗ ਹੀ ਬਾਜ਼ਾਰ ਵਿੱਚ ਚੱਲਦੇ ਰਹਿਣਗੇ।

ਆਰਬੀਆਈ ਨੇ ਸਰਕਾਰ ਨੂੰ ਦਿੱਤੇ ਪ੍ਰਸਤਾਵ ਵਿੱਚ ਕਿਹਾ ਸੀ ਕਿ ਪਹਿਲੇ ਪੜਾਅ ਵਿੱਚ ਪੋਲੀਮਰ ਨੋਟਾਂ ਨੂੰ ਸੀਮਤ ਪੱਧਰ ’ਤੇ ਟ੍ਰਾਇਲ ਕੀਤਾ ਜਾਵੇ। ਜੇਕਰ ਇਹ ਪ੍ਰਯੋਗ ਸਫਲ ਰਹਿੰਦਾ ਹੈ ਤਾਂ ਭਵਿੱਖ ਵਿੱਚ ₹10 ਅਤੇ ₹20 ਦੇ ਪੋਲੀਮਰ ਨੋਟ ਨਿਯਮਤ ਤੌਰ ’ਤੇ ਜਾਰੀ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਹਾਲਾਂਕਿ, ਫਿਲਹਾਲ ਇਨ੍ਹਾਂ ਨੋਟਾਂ ਦੀ ਖਰੀਦ ਅਤੇ ਤਿਆਰੀ ਦੀ ਪ੍ਰਕਿਰਿਆ ਸ਼ੁਰੂਆਤੀ ਪੜਾਅ ਵਿੱਚ ਹੈ। ਇਸ ਕਰਕੇ ਇਹ ਦੱਸਣਾ ਮੁਸ਼ਕਲ ਹੈ ਕਿ ਇਹ ਨੋਟ ਬਾਜ਼ਾਰ ਵਿੱਚ ਕਦੋਂ ਤੱਕ ਉਪਲਬਧ ਹੋਣਗੇ ਅਤੇ ਇਨ੍ਹਾਂ ਨੂੰ ਤਿਆਰ ਕਰਨ ’ਤੇ ਕਿੰਨਾ ਖਰਚਾ ਆਵੇਗਾ।

ਸਭ ਤੋਂ ਅਹਿਮ ਗੱਲ ਇਹ ਹੈ ਕਿ ਪੋਲੀਮਰ ਨੋਟਾਂ ਦੀ ਟ੍ਰਾਇਲ ਦਾ ਮਤਲਬ ਨੋਟਬੰਦੀ ਨਹੀਂ ਹੈ। ਮੌਜੂਦਾ ਕਾਗਜ਼ੀ ਨੋਟ ਆਪਣੀ ਥਾਂ ’ਤੇ ਚੱਲਦੇ ਰਹਿਣਗੇ ਅਤੇ ਉਨ੍ਹਾਂ ਨੂੰ ਬੰਦ ਕਰਨ ਦੀ ਕੋਈ ਗੱਲ ਨਹੀਂ ਕੀਤੀ ਗਈ ਹੈ।

Leave a Reply

Your email address will not be published. Required fields are marked *