ਅੰਮ੍ਰਿਤਸਰ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਵਿੱਚ 12 ਸਤੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ 12 ਸਤੰਬਰ, ਸ਼ਨੀਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਿਤ ਸਾਰੇ ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਬੰਦ ਰਹਿਣਗੇ।
ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਆਉਂਦੀਆਂ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਵੀ ਇਸ ਦਿਨ ਛੁੱਟੀ ਰਹੇਗੀ।
ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਸਥਾਨਕ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟਸ ਐਕਟ, 1881 ਦੀ ਧਾਰਾ 25 ਤਹਿਤ ਘੋਸ਼ਿਤ ਕੀਤੀ ਗਈ ਹੈ।
ਇਸ ਤਰ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਕੰਮਕਾਜ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਲਈ ਛੁੱਟੀ ਰਹੇਗੀ।
