Live Updates
ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰਪੰਜਾਬ ਪੁਲਿਸ ਦੀ ਵੱਡੀ ਕਾਰਵਾਈ, 17 ਕਿਲੋ ਹੈਰੋਇਨ ਸਣੇ 3 ਤਸਕਰ ਗ੍ਰਿਫ਼ਤਾਰਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖ਼ਬਰ, 1 ਅਕਤੂਬਰ ਨੂੰ ਖਾਤਿਆਂ ‘ਚ ਆਵੇਗੀ ਸਹਾਇਤਾ ਰਾਸ਼ੀਹਥਿਆਰਾਂ ਦੀ ਨੁਮਾਇਸ਼ ਪਈ ਭਾਰੀ! ਪੰਜਾਬੀ ਗਾਇਕ ਆਰ ਨੇਟ ਤੇ ਸ਼ਿਵਾ ਚੌਧਰੀ ਨੂੰ ਹਰਿਆਣਾ ਪੁਲਿਸ ਦਾ ਨੋਟਿਸਧੂਰੀ ਦੇ ਬਾਲੀਆਂ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਪੰਚਾਇਤ ਨੂੰ ਵਿਕਾਸ ਲਈ ₹57 ਲੱਖ ਦਾ ਚੈੱਕਦੀਪਿਕਾ ਪਾਦੁਕੋਣ ਤੇ ਰਣਵੀਰ ਸਿੰਘ ਦੇ ਘਰ ਗੂੰਜੀਆਂ ਕਿਲਕਾਰੀਆਂ, ਦੂਜੀ ਵਾਰ ਬਣੇ ਮਾਤਾ-ਪਿਤਾਚੋਣ ਕਮਿਸ਼ਨ ਦੱਸੇ, ਵੋਟਰ ਲਿਸਟ ਤੋਂ ਅਰਵਿੰਦ ਕੇਜਰੀਵਾਲ ਦਾ ਨਾਂ ਕਿਵੇਂ ਗਾਇਬ ਹੋਇਆ? – ਆਪਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ
1 min read

ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡੀ ਖ਼ਬਰ, DA ’ਚ 8% ਵਾਧੇ ’ਤੇ ਬਣੀ ਸਹਿਮਤੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਲਈ DA ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਚੰਡੀਗੜ੍ਹ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਰਮਚਾਰੀ ਆਗੂਆਂ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਸਰਕਾਰ ਅਤੇ ਮੁਲਾਜ਼ਮ ਜਥੇਬੰਦੀਆਂ ਵਿਚਾਲੇ ਸਹਿਮਤੀ ਬਣ ਗਈ ਹੈ।

ਸਰਕਾਰ ਵੱਲੋਂ DA ਵਿੱਚ ਕੁੱਲ 8 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਹ ਵਾਧਾ 4-4 ਫੀਸਦੀ ਦੀਆਂ ਦੋ ਕਿਸ਼ਤਾਂ ਵਿੱਚ ਦਿੱਤਾ ਜਾਵੇਗਾ। ਇਸ ਤੋਂ ਬਾਅਦ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦਾ DA ਵਧ ਕੇ 50 ਫੀਸਦੀ ਹੋ ਜਾਵੇਗਾ।

ਮੀਟਿੰਗ ਤੋਂ ਬਾਅਦ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰਮਚਾਰੀ ਆਗੂਆਂ ਨਾਲ ਪ੍ਰੈਸ ਕਾਨਫਰੰਸ ਕਰਕੇ ਇਸ ਫੈਸਲੇ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਹੁਣ ਖਤਮ ਹੋ ਗਿਆ ਹੈ ਅਤੇ ਸਰਕਾਰ ਕਰਮਚਾਰੀਆਂ ਦੇ ਮੁੱਦਿਆਂ ’ਤੇ ਗੱਲਬਾਤ ਲਈ ਤਿਆਰ ਹੈ।

ਜਾਣਕਾਰੀ ਮੁਤਾਬਕ ਵਧਿਆ ਹੋਇਆ DA ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਸਤੰਬਰ ਅਤੇ ਅਕਤੂਬਰ ਦੀਆਂ ਤਨਖਾਹਾਂ/ਪੈਨਸ਼ਨਾਂ ਵਿੱਚ 4-4 ਫੀਸਦੀ ਦੀਆਂ ਕਿਸ਼ਤਾਂ ਵਜੋਂ ਦਿੱਤਾ ਜਾਵੇਗਾ।

DA ਵਿੱਚ ਇਸ ਵਾਧੇ ਨਾਲ ਸਰਕਾਰ ’ਤੇ ਵਾਧੂ ਵਿੱਤੀ ਬੋਝ ਪਵੇਗਾ। ਇਹ ਫੈਸਲਾ ਲੰਬੇ ਸਮੇਂ ਤੋਂ DA ਦੀਆਂ ਲੰਬਿਤ ਕਿਸ਼ਤਾਂ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੇ ਕਰਮਚਾਰੀ ਅੰਦੋਲਨ ਤੋਂ ਬਾਅਦ ਆਇਆ ਹੈ।

ਫਿਲਹਾਲ 8 ਫੀਸਦੀ DA ਵਾਧੇ ਨਾਲ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਰਾਹਤ ਮਿਲਣ ਦੀ ਉਮੀਦ ਹੈ ਅਤੇ ਹੁਣ ਹੋਰ ਲੰਬਿਤ ਮੰਗਾਂ ’ਤੇ ਵੀ ਸਰਕਾਰ ਨਾਲ ਗੱਲਬਾਤ ਜਾਰੀ ਰਹੇਗੀ।

Leave a Reply

Your email address will not be published. Required fields are marked *