LIVE TV
ਤਾਜ਼ਾ ਖ਼ਬਰਾਂ
ਬੁੱਧਵਾਰ, 11 ਨਵੰਬਰ 2026
ਪੰਜਾਬ

ਪੰਜਾਬ ਦੇ ਮੁਲਾਜ਼ਮਾਂ ਲਈ ਵੱਡੀ ਖ਼ਬਰ, ਸਰਕਾਰ ਨੇ DA ਦੇ ਬਕਾਏ ਦੀ ਸਮੀਖਿਆ ਕੀਤੀ ਸ਼ੁਰੂ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਡੀਏ ਦੇ ਬਕਾਏ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆਈ ਹੈ। ਲੰਬੇ ਸਮੇਂ ਤੋਂ ਬਕਾਇਆ ਮਹਿੰਗਾਈ ਭੱਤੇ ਦੀ ਅਦਾਇਗੀ ਦੀ ਉਡੀਕ ਕਰ ਰਹੇ ਮੁਲਾਜ਼ਮਾਂ ਦੇ ਮਾਮਲੇ ’ਤੇ ਹੁਣ ਪੰਜਾਬ ਸਰਕਾਰ ਨੇ ਸਮੀਖਿਆ ਸ਼ੁਰੂ ਕਰ ਦਿੱਤੀ ਹੈ।

ਦਰਅਸਲ, ਵਿੱਤ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਪੱਤਰ ਜਾਰੀ ਕਰਕੇ ਡੀਏ ਦੇ ਬਕਾਏ ਸਬੰਧੀ ਵੇਰਵੇ ਮੰਗੇ ਗਏ ਹਨ। ਇਸ ਦੇ ਨਾਲ ਹੀ ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਨ ਨਾਲ ਸਰਕਾਰ ’ਤੇ ਪੈਣ ਵਾਲੇ ਵਿੱਤੀ ਬੋਝ ਬਾਰੇ ਵੀ ਜਾਣਕਾਰੀ ਮੰਗੀ ਗਈ ਹੈ।

ਅਧਿਕਾਰੀਆਂ ਮੁਤਾਬਕ, ਇਸ ਕਦਮ ਦਾ ਮਕਸਦ ਬਕਾਇਆ ਰਕਮ ਦਾ ਅੰਦਾਜ਼ਾ ਲਗਾਉਣਾ ਅਤੇ ਇਸ ਲਈ ਬਜਟ ਦਾ ਪ੍ਰਬੰਧ ਕਰਨਾ ਹੈ। ਦੱਸ ਦੇਈਏ ਕਿ ਡੀਏ ਦੇ ਬਕਾਏ ਦੀ ਅਦਾਇਗੀ ਨੂੰ ਲੈ ਕੇ ਮੁਲਾਜ਼ਮ ਲਗਾਤਾਰ ਆਪਣੀ ਆਵਾਜ਼ ਉਠਾ ਰਹੇ ਹਨ।

ਉੱਥੇ ਹੀ, ਹਾਈਕੋਰਟ ਵੱਲੋਂ ਇਸ ਮਾਮਲੇ ’ਤੇ ਸਰਕਾਰ ਨੂੰ ਫਟਕਾਰ ਲਗਾਏ ਜਾਣ ਤੋਂ ਬਾਅਦ ਵਿੱਤ ਵਿਭਾਗ ਦੀ ਇਹ ਕਾਰਵਾਈ ਅਹਿਮ ਮੰਨੀ ਜਾ ਰਹੀ ਹੈ। ਹਾਲਾਂਕਿ, ਅਜੇ ਤੱਕ ਬਕਾਇਆ ਡੀਏ ਦੀ ਅਦਾਇਗੀ ਸਬੰਧੀ ਕੋਈ ਤਰੀਕ ਜਾਂ ਅੰਤਿਮ ਫੈਸਲਾ ਸਾਹਮਣੇ ਨਹੀਂ ਆਇਆ। ਹੁਣ ਮੁਲਾਜ਼ਮਾਂ ਦੀਆਂ ਨਜ਼ਰਾਂ ਸਰਕਾਰ ਦੇ ਅਗਲੇ ਕਦਮ ’ਤੇ ਟਿਕੀਆਂ ਹੋਈਆਂ ਹਨ।