ਰੱਖੜੀ ਦੇ ਤਿਉਹਾਰ ਮੌਕੇ ਪੰਜਾਬ ਦੀਆਂ ਮਹਿਲਾਵਾਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ 3 ਹਜ਼ਾਰ ਤੋਂ ਲੈ ਕੇ 4 ਹਜ਼ਾਰ 500 ਰੁਪਏ ਤੱਕ ਦੀ ਰਕਮ ਪਾਈ ਜਾਵੇਗੀ। ਯਾਨੀ ਇੱਕ ਵਾਰ ਫਿਰ ਕਈ ਮਹਿਲਾਵਾਂ ਦੇ ਫੋਨਾਂ ’ਤੇ ਪੈਸੇ ਆਉਣ ਵਾਲੀ ਟੂੰ-ਟੂੰ ਸੁਣਾਈ ਦੇਵੇਗੀ।
ਇਹ ਰਕਮ ਉਨ੍ਹਾਂ ਮਹਿਲਾਵਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ, ਜਿਨ੍ਹਾਂ ਨੇ ਦੇਰ ਨਾਲ ਰਜਿਸਟ੍ਰੇਸ਼ਨ ਕਰਵਾਈ ਸੀ ਅਤੇ ਜਿਨ੍ਹਾਂ ਨੂੰ ਹਾਲੇ ਤੱਕ ਇਸ ਯੋਜਨਾ ਦੀ ਰਕਮ ਨਹੀਂ ਮਿਲੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਇਹ ਰਕਮ ਜਾਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਜਨਰਲ ਕੈਟਾਗਰੀ ਨਾਲ ਸਬੰਧਤ ਮਹਿਲਾਵਾਂ ਦੇ ਖਾਤਿਆਂ ਵਿੱਚ 3 ਹਜ਼ਾਰ ਰੁਪਏ, ਜਦਕਿ ਐੱਸ.ਸੀ./ਐੱਸ.ਟੀ. ਵਰਗ ਨਾਲ ਸਬੰਧਤ ਮਹਿਲਾਵਾਂ ਦੇ ਖਾਤਿਆਂ ਵਿੱਚ 4 ਹਜ਼ਾਰ 500 ਰੁਪਏ ਪਾਏ ਜਾਣਗੇ।
ਰੱਖੜੀ ਦੇ ਖਾਸ ਮੌਕੇ ’ਤੇ ਮਹਿਲਾਵਾਂ ਦੇ ਖਾਤਿਆਂ ਵਿੱਚ ਇਹ ਰਕਮ ਪਾਉਣ ਨੂੰ ਸਰਕਾਰ ਵੱਲੋਂ ਇੱਕ ਵੱਡੇ ਤੋਹਫ਼ੇ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਲੇਟ ਰਜਿਸਟ੍ਰੇਸ਼ਨ ਵਾਲੀਆਂ ਉਨ੍ਹਾਂ ਮਹਿਲਾਵਾਂ ਨੂੰ ਵੀ ਰਾਹਤ ਮਿਲੇਗੀ, ਜਿਨ੍ਹਾਂ ਨੂੰ ਹੁਣ ਤੱਕ ਯੋਜਨਾ ਦਾ ਲਾਭ ਨਹੀਂ ਮਿਲ ਸਕਿਆ ਸੀ।
