Live Updates
ਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂਅਮਰਜੀਤ ਸਿੰਘ ਚਾਵਲਾ ‘ਤੇ ਲੱਗੇ ਗੰਭੀਰ ਦੋਸ਼ਾਂ ‘ਤੇ ਸੁਖਬੀਰ ਬਾਦਲ ਅਜੇ ਵੀ ਚੁੱਪ ਕਿਉਂ? – ਬਲਤੇਜ ਪੰਨੂਪੰਜਾਬ ਲਈ ਚੰਗੀ ਸੋਚ ਰੱਖਣ ਵਾਲੇ ਲੋਕਾਂ ਦਾ ‘ਆਪ’ ਵਿੱਚ ਹਮੇਸ਼ਾ ਸਵਾਗਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨਹਰਦੀਪ ਸਿੰਘ ਮੁੰਡੀਆਂ ਤੇ ਦੀਪਕ ਬਾਲੀ ਨੇ ‘ਹਮਾਰੇ ਰਾਮ’ ਸ਼ੋਅ ਲਈ ਲੁਧਿਆਣਾ ਵਾਸੀਆਂ ਨੂੰ ਦਿੱਤਾ ਸੱਦਾ, ਆਸ਼ੂਤੋਸ਼ ਰਾਣਾ ਕਰਨਗੇ ਲਾਈਵ ਪ੍ਰਦਰਸ਼ਨਏਸ਼ੀਆਈ ਖੇਡਾਂ 2026 ਵਿੱਚ ਭਾਰਤ ਦਾ ਸ਼ਾਨਦਾਰ ਪ੍ਰਦਰਸ਼ਨ, ਮਹਿਲਾ ਕ੍ਰਿਕਟ ਟੀਮ ਨੇ ਜਿੱਤਿਆ ਸੋਨ ਤਗਮਾਪੰਜਾਬ ਪੁਲਿਸ ਦੀ ਵਰਦੀ ਨੂੰ ਲੈ ਕੇ ਵਾਇਰਲ ਆਡੀਓ ਤੇ ਚਿੱਠੀ ਦਾ ਖੰਡਨ, ਪੁਲਿਸ ਨੇ ਦੱਸੀ ਸੱਚਾਈਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘GHOSTFACE’ ਰਿਲੀਜ਼, ਆਉਂਦੇ ਹੀ ਛਾਇਆਕੇਂਦਰ ਦੇ ਨਵੇਂ ਪਰਾਲੀ ਨਿਯਮ ਕਿਸਾਨ ਵਿਰੋਧੀ, ਇਹ ਕਿਸਾਨਾਂ ਦੀ ਮਦਦ ਕਰਨ ਦੀ ਬਜਾਏ ਉਹਨਾਂ ਨੂੰ ਸਜ਼ਾ ਦਿੰਦੇ ਹਨ: ਬਲਤੇਜ ਪੰਨੂ
1 min read

ਕਰਤਾਰਪੁਰ ਸਾਹਿਬ ਲਾਂਘੇ ਨੂੰ ਲੈ ਕੇ ਵੱਡੀ ਖ਼ਬਰ, ਪਾਕਿਸਤਾਨ ਵਾਲੇ ਪਾਸਿਓਂ ਸਜਾਇਆ ਜਾਵੇਗਾ ਨਗਰ ਕੀਰਤਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਰਦਾਸ ਨੂੰ ਲੈ ਕੇ ਅੱਜ 21 ਸਤੰਬਰ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਜ਼ੀਰੋ ਲਾਈਨ ਨੇੜੇ ਧਾਰਮਿਕ ਸਮਾਗਮ ਕਰਵਾਇਆ ਜਾ ਰਿਹਾ ਹੈ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਤੋਂ ਜ਼ੀਰੋ ਲਾਈਨ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ।

ਜਾਣਕਾਰੀ ਮੁਤਾਬਕ ਇਹ ਨਗਰ ਕੀਰਤਨ ਅੱਜ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਜ਼ੀਰੋ ਲਾਈਨ ਤੱਕ ਲਿਆਂਦਾ ਜਾਵੇਗਾ। ਪਾਕਿਸਤਾਨ ਦੇ ਲਹਿੰਦੇ ਪੰਜਾਬ ਵਾਲੇ ਪਾਸੇ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।

ਜ਼ੀਰੋ ਲਾਈਨ ’ਤੇ ਪਹੁੰਚਣ ਉਪਰੰਤ ਸੰਧਿਆ ਵੇਲੇ ਰਹਿਰਾਸ ਸਾਹਿਬ ਦੇ ਪਾਠ, ਗੁਰਬਾਣੀ ਕੀਰਤਨ ਅਤੇ ਆਰਤੀ ਉਪਰੰਤ ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਜਾਵੇਗੀ। ਇਸ ਅਰਦਾਸ ਵਿੱਚ ਦੋਵਾਂ ਪਾਸਿਆਂ ਦੀਆਂ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੋਲ੍ਹਣ ਦੀ ਬੇਨਤੀ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੀ ਭਾਰਤ ਵਾਲੇ ਪਾਸੇ ਡੇਰਾ ਬਾਬਾ ਨਾਨਕ ਵਿਖੇ ਜ਼ੀਰੋ ਲਾਈਨ ’ਤੇ ਪਹੁੰਚਣਗੇ। ਭਾਰਤ ਅਤੇ ਪਾਕਿਸਤਾਨ ਦੋਵਾਂ ਪਾਸਿਆਂ ਦੀਆਂ ਸਿੱਖ ਸੰਗਤਾਂ ਆਪੋ-ਆਪਣੇ ਪਾਸੇ ਰਹਿਰਾਸ ਸਾਹਿਬ ਦੇ ਪਾਠ, ਆਰਤੀ ਅਤੇ ਸ਼ਬਦ ਕੀਰਤਨ ਉਪਰੰਤ ਲਾਂਘਾ ਮੁੜ ਖੋਲ੍ਹਣ ਲਈ ਅਰਦਾਸ ਕਰਨਗੀਆਂ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਡੇਰਾ ਬਾਬਾ ਨਾਨਕ ਅਤੇ ਸਰਹੱਦੀ ਇਲਾਕੇ ਦੀ ਸਮੂਹ ਸਿੱਖ ਸੰਗਤ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਸ਼ਾਮ ਭਾਰਤੀ ਸਮੇਂ ਅਨੁਸਾਰ 5:30 ਵਜੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੇੜੇ ਜ਼ੀਰੋ ਲਾਈਨ ’ਤੇ ਪਹੁੰਚ ਕੇ ਸਮਾਗਮ ਅਤੇ ਅਰਦਾਸ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।

ਉਨ੍ਹਾਂ ਕਿਹਾ ਕਿ ਅਰਦਾਸ ਰਾਹੀਂ ਗੁਰੂ ਸਾਹਿਬ ਦੇ ਸਨਮੁਖ ਬੇਨਤੀ ਕੀਤੀ ਜਾਵੇਗੀ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਜਲਦ ਖੁੱਲ੍ਹੇ ਅਤੇ ਸਿੱਖ ਸੰਗਤ ਪਹਿਲਾਂ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰ ਕਰ ਸਕੇ।

Leave a Reply

Your email address will not be published. Required fields are marked *