Live Updates
ਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂਪੰਜਾਬ ’ਚ ਮੌਸਮ ਨੇ ਲਈ ਕਰਵਟ, ਕਈ ਇਲਾਕਿਆਂ ’ਚ ਭਾਰੀ ਮੀਂਹ, ਤੇਜ਼ ਹਵਾਵਾਂ ਦਾ ਅਲਰਟਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆਭਗਵੰਤ ਮਾਨ ਨੂੰ 100 ਤੋਂ ਵਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ- ਕੇਜਰੀਵਾਲਭਾਜਪਾ ਨੇ ਹਮੇਸ਼ਾ ਪੰਜਾਬੀਆਂ ਨਾਲ ਧੱਕਾ ਕੀਤਾ – ਭਗਵੰਤ ਸਿੰਘ ਮਾਨਆਮ ਆਦਮੀ ਪਾਰਟੀ ਦੇਸ਼ ਭਰ ਵਿੱਚ ਵੋਟ ਚੋਰੀ ਖ਼ਿਲਾਫ਼ ਚੱਲ ਰਹੇ ਅੰਦੋਲਨ ਦੇ ਨਾਲ – ਕੇਜਰੀਵਾਲਕੋਆਰਡੀਨੇਸ਼ਨ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਰਾਜ਼ਾਂ ‘ਤੇ ਕੀਤਾ ਵਿਚਾਰ-ਵਟਾਂਦਰਾ, ਵਿਆਪਕ ਸਹਿਮਤੀ ਬਣਾਉਣ ਦੀ ਕੋਸ਼ਿਸ਼ਐਸਜੀਪੀਸੀ ਕਿਸੇ ਇੱਕ ਵਿਅਕਤੀ ਦੀ ਨਹੀਂ, ਸਗੋਂ ਪੂਰੀ ਸਿੱਖ ਸੰਗਤ ਦੀ ਹੈ: ਬਲਤੇਜ ਪੰਨੂ
1 min read

ਪੰਜਾਬ ’ਚ ਬਿਜਲੀ ਕੱਟਾਂ ਤੋਂ ਵੱਡੀ ਰਾਹਤ, ਤਲਵੰਡੀ ਸਾਬੋ ਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਚਾਲੂ

ਪੰਜਾਬ ਵਿੱਚ ਬਿਜਲੀ ਸੰਕਟ ਦੇ ਵਿਚਕਾਰ ਹੁਣ ਵੱਡੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਤਲਵੰਡੀ ਸਾਬੋ ਅਤੇ ਰਾਜਪੁਰਾ ਥਰਮਲ ਪਲਾਂਟ ਦੇ ਸਾਰੇ ਯੂਨਿਟ ਮੁੜ ਚਾਲੂ ਹੋ ਗਏ ਹਨ। ਇਸ ਤੋਂ ਬਾਅਦ ਖੇਤੀਬਾੜੀ ਅਤੇ ਇੰਡਸਟਰੀਅਲ ਖੇਤਰ ਵਿੱਚ ਲਗਾਏ ਜਾ ਰਹੇ ਬਿਜਲੀ ਦੇ ਕੱਟ ਬੰਦ ਕਰ ਦਿੱਤੇ ਗਏ ਹਨ।

ਪਾਵਰਕਾਮ ਮੁਤਾਬਕ ਦੋਵਾਂ ਥਰਮਲ ਪਲਾਂਟਾਂ ਤੋਂ ਕੁੱਲ 3300 ਮੈਗਾਵਾਟ ਬਿਜਲੀ ਦਾ ਉਤਪਾਦਨ ਸ਼ੁਰੂ ਹੋ ਗਿਆ ਹੈ। ਦੋਵੇਂ ਪਲਾਂਟ ਹੁਣ ਆਪਣੀ ਪੂਰੀ ਸਮਰੱਥਾ ਨਾਲ ਬਿਜਲੀ ਪੈਦਾ ਕਰ ਰਹੇ ਹਨ।

ਕੋਲੇ ਦੀ ਕਮੀ ਕਾਰਨ ਬੰਦ ਹੋਏ ਸਨ ਯੂਨਿਟ

ਦੱਸਿਆ ਜਾ ਰਿਹਾ ਹੈ ਕਿ ਕੋਲੇ ਦੀ ਕਮੀ ਕਾਰਨ ਰਾਜਪੁਰਾ ਥਰਮਲ ਪਲਾਂਟ ਦਾ ਇੱਕ ਯੂਨਿਟ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਦੇ ਦੋ ਯੂਨਿਟ ਬੰਦ ਹੋ ਗਏ ਸਨ। ਇਸ ਕਾਰਨ ਬਿਜਲੀ ਦੀ ਕਮੀ ਪੈਦਾ ਹੋਣ ’ਤੇ ਸ਼ਾਮ ਦੇ ਸਮੇਂ ਖ਼ਾਸ ਤੌਰ ’ਤੇ ਉਦਯੋਗਿਕ ਖੇਤਰਾਂ ਵਿੱਚ ਬਿਜਲੀ ਦੇ ਕੱਟ ਲਗਾਏ ਜਾ ਰਹੇ ਸਨ।

ਇਸ ਦਾ ਅਸਰ ਸ਼ਹਿਰੀ ਅਤੇ ਪੇਂਡੂ ਇਲਾਕਿਆਂ ’ਤੇ ਵੀ ਪਿਆ। ਸ਼ਹਿਰੀ ਖੇਤਰਾਂ ਵਿੱਚ 3 ਤੋਂ 4 ਘੰਟਿਆਂ ਤੱਕ, ਜਦਕਿ ਪੇਂਡੂ ਇਲਾਕਿਆਂ ਵਿੱਚ ਕਰੀਬ ਇੱਕ ਘੰਟੇ ਤੱਕ ਬਿਜਲੀ ਕੱਟ ਲੱਗਣ ਦੀਆਂ ਰਿਪੋਰਟਾਂ ਸਾਹਮਣੇ ਆਈਆਂ।

ਇੰਡਸਟਰੀਅਲ ਏਰੀਆ ਵਿੱਚ 10 ਤੋਂ 11 ਘੰਟੇ ਤੱਕ ਕੱਟ

ਬਿਜਲੀ ਸੰਕਟ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਪ੍ਰਮੁੱਖ ਉਦਯੋਗਿਕ ਇਲਾਕਿਆਂ ਵਿੱਚ ਦੇਖਣ ਨੂੰ ਮਿਲਿਆ। ਲੁਧਿਆਣਾ, ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਰਗੇ ਇੰਡਸਟਰੀਅਲ ਖੇਤਰਾਂ ਵਿੱਚ 10 ਤੋਂ 11 ਘੰਟਿਆਂ ਤੱਕ ਬਿਜਲੀ ਕੱਟ ਲਗਾਏ ਗਏ।

ਇਸ ਤੋਂ ਇਲਾਵਾ ਕਿਸਾਨਾਂ ਨੂੰ ਟਿਊਬਵੈੱਲ ਚਲਾਉਣ ਲਈ ਵੀ ਲੋੜੀਂਦੀ ਬਿਜਲੀ ਨਾ ਮਿਲਣ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।

ਬਿਜਲੀ ਦੀ ਮੰਗ ਵੀ ਰਹੀ ਉੱਚੀ

ਐਤਵਾਰ ਸਵੇਰ ਤੱਕ ਪੰਜਾਬ ਵਿੱਚ ਬਿਜਲੀ ਦੀ ਮੰਗ 15,762 ਮੈਗਾਵਾਟ ਤੱਕ ਪਹੁੰਚ ਗਈ। ਵਧਦੀ ਮੰਗ ਅਤੇ ਥਰਮਲ ਪਲਾਂਟਾਂ ਦੇ ਕੁਝ ਯੂਨਿਟ ਬੰਦ ਹੋਣ ਕਾਰਨ ਪਿਛਲੇ ਦਿਨਾਂ ਦੌਰਾਨ ਬਿਜਲੀ ਦੀ ਸਪਲਾਈ ’ਤੇ ਦਬਾਅ ਬਣਿਆ ਹੋਇਆ ਸੀ।

ਇਸ ਦੌਰਾਨ ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਦਾਅਵਾ ਕੀਤਾ ਸੀ ਕਿ ਮੌਜੂਦਾ ਬਿਜਲੀ ਸੰਕਟ ਨੂੰ ਇੱਕ-ਦੋ ਦਿਨਾਂ ਵਿੱਚ ਹੱਲ ਕਰ ਲਿਆ ਜਾਵੇਗਾ। ਹੁਣ ਥਰਮਲ ਪਲਾਂਟਾਂ ਦੇ ਸਾਰੇ ਯੂਨਿਟ ਚਾਲੂ ਹੋਣ ਤੋਂ ਬਾਅਦ ਬਿਜਲੀ ਕੱਟਾਂ ਤੋਂ ਰਾਹਤ ਮਿਲਣ ਦੀ ਉਮੀਦ ਹੈ।

Leave a Reply

Your email address will not be published. Required fields are marked *