ਗਰਮੀ ਤੋਂ ਮਿਲੀ ਵੱਡੀ ਰਾਹਤ ! ਠੰਢੀਆਂ ਹਵਾਵਾਂ ਨਾਲ ਪਵੇਗਾ ਮੀਂਹ, ਤਾਪਮਾਨ ‘ਚ 6.2 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਬਦਲ ਗਿਆ ਹੈ। ਕੁਝ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਕਾਰਨ ਤਾਪਮਾਨ ਵਿੱਚ 6.2 ਡਿਗਰੀ ਦੀ ਗਿਰਾਵਟ ਆਈ ਹੈ। ਮਾਰਚ ਵਿੱਚ ਪਹਿਲੀ ਵਾਰ ਤਾਪਮਾਨ ਆਮ ਨਾਲੋਂ 2.9 ਡਿਗਰੀ ਘੱਟ ਗਿਆ ਹੈ, ਜਿਸ ਕਾਰਨ ਠੰਢ ਮਹਿਸੂਸ ਹੋ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਵਾ ਦੀ ਗਤੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਜਾਵੇਗੀ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 26.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਮੌਸਮ ਵਿਭਾਗ ਮੁਤਾਬਕ ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ, ਐੱਸਏਐੱਸ ਨਗਰ (ਮੋਹਾਲੀ) ਵਿਚ ਕੁਝ ਥਾਵਾਂ ‘ਤੇ ਬਿਜਲੀ ਡਿਗਣ ਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਾਵਾਵਾਂ ਚੱਲਣ ਦੀ ਸੰਭਾਵਨਾ ਹੈ ਤੇ ਇਨ੍ਹਾਂ ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਮੀਂਹ ਵੀ ਪੈ ਸਕਦਾ ਹੈ।

ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਸੁਰੇਂਦਰ ਪਾਲ ਮੁਤਾਬਕ ਅੱਜ ਤੇ 17, 18 ਤੇ 21 ਮਾਰਚ ਨੂੰ ਵੱਖ-ਵੱਖ ਥਾਵਾਂ ‘ਤੇ ਹਲਕਾ ਮੀਂਹ ਪੈ ਸਕਦਾ ਹੈ। ਅਗਲੇ 48 ਘੰਟਿਆਂ ਵਿਚ ਅਧਿਕਤਮ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗ ਸਕਦਾ ਹੈ। ਪੰਜਾਬ ਤੇ ਉਸ ਦੇ ਆਸ-ਪਾਸ ਦੇ ਖੇਤਰਾਂ ਵਿਚ ਵੈਸਟਰਨ ਡਿਸਟਰਬੈਂਸ ਸਰਗਰਮ ਹੈ। ਇਸੇ ਦੇ ਅਸਰ ਨਾਲ ਹੀ ਪੰਜਾਬ, ਹਰਿਆਣਾ ਤੇ ਆਸ-ਪਾਸ ਦੇ ਇਲਾਕਿਆਂ ਵਿਚ ਬੱਦਲ ਛਾਣ, ਹਲਕੇ ਤੋਂ ਮੱਧਮ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Leave a Reply

Your email address will not be published. Required fields are marked *