Live Updates
ਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲਤੁਸੀਂ ਦੌੜ ਸਕਦੇ ਹੋ, ਪਰ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵਿਦੇਸ਼ਾਂ ‘ਚ ਲੁਕੇ ਗੈਂਗਸਟਰਾਂ ਨੂੰ ਚਿਤਾਵਨੀਰਾਜਸਥਾਨ ਵਿੱਚ ਵੀ ‘‘ਆਪ’’ ਦੀ ਅਗਵਾਈ ਵਿੱਚ ਚੱਲਣ ਲੱਗੀ ਬਦਲਾਅ ਦੀ ਹਵਾ- ਕੇਜਰੀਵਾਲਆਪ ਵਿਧਾਇਕ ਕੁਲਦੀਪ ਧਾਲੀਵਾਲ ਨੇ ਕੇਂਦਰੀ ਜਲ ਸ਼ਕਤੀ ਮੰਤਰੀ ਨਾਲ ਕੀਤੀ ਮੁਲਾਕਾਤ, ਅਜਨਾਲਾ ਨੂੰ ਹੜ੍ਹਾਂ ਤੋਂ ਬਚਾਉਣ ਲਈ ਉਝ ਡੈਮ ਦੇ ਨਿਰਮਾਣ ਦੀ ਕੀਤੀ ਮੰਗਪੰਜਾਬ ਪੁਲਿਸ ਦੀਆਂ ਵਿਸ਼ੇਸ਼ ਯੂਨਿਟਾਂ ਦੀ CM ਭਗਵੰਤ ਮਾਨ ਨੇ ਕੀਤੀ ਸਮੀਖਿਆ, ਬਦਮਾਸ਼ਾਂ ’ਤੇ ਐਕਸ਼ਨ ਨੂੰ ਲੈ ਕੇ ਵੱਡੀ ਜਾਣਕਾਰੀਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”ਕੇਜਰੀਵਾਲ ਨੇ ਗੋਆ ਵਿੱਚ ਆਮ ਆਦਮੀ ਪਾਰਟੀ ਅਤੇ ਗੋਆ ਫਾਰਵਰਡ ਪਾਰਟੀ ਵਿਚਾਲੇ ਗਠਜੋੜ ਦਾ ਕੀਤਾ ਐਲਾਨਕੇਂਦਰ ਦੀਆਂ ਤਮਾਮ ਰੁਕਾਵਟਾਂ ਅਤੇ ਬੀਜੇਪੀ ਲੀਡਰਾਂ ਦੀ ਬਿਜਲੀ-ਸਿਆਸਤ ਦੇ ਬਾਵਜੂਦ ਮਾਨ ਸਰਕਾਰ ਨੇ ਪੰਜਾਬ ਨੂੰ ਬਿਜਲੀ ਸੰਕਟ ਤੋਂ ਕੱਢਿਆ ਬਾਹਰ: ਕੁਲਦੀਪ ਧਾਲੀਵਾਲ
1 min read

ਕਾਦੀਆਂ ਹਲਕੇ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਆਗੂ ਤੇ ਤਿੰਨ ਵਾਰ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਠਾਕੁਰ ਬਲਰਾਜ ਸਿੰਘ ‘ਆਪ’ ਵਿੱਚ ਸ਼ਾਮਲ

ਕਾਦੀਆਂ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ, ਜਦੋਂ ਤਿੰਨ ਵਾਰ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ, ਬਲਾਕ ਸਮਿਤੀ ਦੇ ਸਾਬਕਾ ਚੇਅਰਮੈਨ ਅਤੇ ਲੈਂਡ ਮੋਰਗੇਜ ਬੈਂਕ ਦੇ ਸਾਬਕਾ ਚੇਅਰਮੈਨ ਠਾਕੁਰ ਬਲਰਾਜ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ।

ਠਾਕੁਰ ਬਲਰਾਜ ਸਿੰਘ ਮੁਕੇਰੀਆਂ ਵਿੱਚ ਆਯੋਜਿਤ ਇੱਕ ਵਿਸ਼ਾਲ ਸਿਆਸੀ ਰੈਲੀ ਦੌਰਾਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਨੂੰ ਹਮੇਸ਼ਾ ਠਾਕੁਰ ਬਲਰਾਜ ਸਿੰਘ ਵਰਗੇ ਇਮਾਨਦਾਰ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂਆਂ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਹਲਕਾ ਇੰਚਾਰਜ ਗੁਰਇਕਬਾਲ ਸਿੰਘ ਮਾਹਲ ਨੇ ਕਿਹਾ ਕਿ ਠਾਕੁਰ ਬਲਰਾਜ ਸਿੰਘ ਦਾ ਕਾਦੀਆਂ ਅਤੇ ਠਾਕੁਰ ਭਾਈਚਾਰੇ ਵਿੱਚ ਮਜ਼ਬੂਤ ਸਿਆਸੀ ਆਧਾਰ ਹੈ, ਜਿਸ ਦਾ ਸਿੱਧਾ ਲਾਭ ਆਮ ਆਦਮੀ ਪਾਰਟੀ ਅਤੇ ਕਾਦੀਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਨੂੰ ਮਿਲੇਗਾ। ਉਨ੍ਹਾਂ ਨੇ ਠਾਕੁਰ ਬਲਰਾਜ ਸਿੰਘ ਅਤੇ ਉਨ੍ਹਾਂ ਦੇ ਨਾਲ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਮਰਥਕਾਂ ਦਾ ਦਿਲੋਂ ਸਵਾਗਤ ਕੀਤਾ।

ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਠਾਕੁਰ ਬਲਰਾਜ ਸਿੰਘ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ, ਪਰ ਪਾਰਟੀ ਦੀ ਅੰਦਰੂਨੀ ਕਲੇਸ਼ ਅਤੇ ਗੁੱਟਬਾਜ਼ੀ ਕਾਰਨ ਕਾਫ਼ੀ ਸਮੇਂ ਤੋਂ ਨਿਰਾਸ਼ ਅਤੇ ਦੁਖੀ ਸਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ੀ ਤੋਂ ਬਹੁਤ ਪ੍ਰਭਾਵਿਤ ਹਨ। ਇਸੇ ਕਰਕੇ ਉਨ੍ਹਾਂ ਨੇ ਪੰਜਾਬ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ।

Leave a Reply

Your email address will not be published. Required fields are marked *